Punjab

- 85 Views
- kakkar.news
- October 17, 2025
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ
ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ ਫਿਰੋਜ਼ਪੁਰ 17 ਅਕਤੂਬਰ 2025 (ਸਿਟੀਜਨਜ਼ ਵੋਇਸ) ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਸੀ^ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 103 ਇੰਨਫੈਟਰੀ ਬਟਾਲੀਅਨ (ਟੀHਏH) ਸਿੱਖਲਾਈ ਵੱਲੋਂ 17 ਨਵੰਬਰ ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ^ਵੱਖ ਟਰੇਡਾਂ ਲਈ ਕੁੱਲ 730 ਅਸਾਮੀਆਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਦੀ ਟ੍ਰੇਨਿੰਗ ਸੀ^ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਚੱਲ ਰਹੀ ਹੈ। ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਦੇ ਭਰਤੀ ਹੋਣ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ। 730 ਵੱਖ-ਵੱਖ ਅਸਾਮੀਆਂ, ਪੜ੍ਹਾਈ ਯੋਗਤਾ ਅਤੇ ਸਰੀਰਕ ਮਾਪਦੰਡ ਦਾ ਵੇਰਵਾ ਇਸ ਅਨੁਸਾਰ ਹੈ ਜਨਰਲ ਡਿਊਟੀ ਦੀਆਂ 716 ਪੋਸਟਾਂ ਲਈ ਯੋਗਤਾ 10 ਵੀਂ 45 ਫੀਸਦੀ ਅੰਕ, ਕਲਰਕ ਦੀਆਂ 02 ਆਸਾਮੀਆਂ ਲਈ ਯੋਗਤਾ 12ਵੀਂ 60 ਫੀਸਦੀ ਅੰਕ, ਕੁੱਕ ਸ਼ੈੱਫ ਦੀਆਂ 06 ਆਸਾਮੀਆਂ ਲਈ, ਈHਆਰ ਦੀਆਂ 02 ਆਸਾਮੀਮਾਂ ਅਤੇ ਟੇਲਰ ਦੀਆਂ 02 ਆਸਾਮੀਆਂ ਲਈ ਯੋਗਤਾ 10ਵੀਂ ਪਾਸ, ਹਾਊਸ ਕੀਪਰ ਅਤੇ ਮੈਂਸ ਕੀਪਰ ਦੀ 1-1 ਆਸਾਮੀ ਲਈ ਯੋਗਤਾ ਅਠਵੀਂ ਪਾਸ ਲਾਜ਼ਮੀ ਹੈ। ਸਾਰੀਆਂ ਆਸਾਮੀਆਂ ਲਈ ਉਮਰ 18 ਤੋਂ 42 ਸਾਲ ਅਤੇ ਸਰੀਰਕ ਮਾਪਦੰਡ ਲੰਬਾਈ 106 ਸੈ.ਮੀ, ਛਾਤੀ 77-82 ਅਤੇ ਭਾਰ 50 ਕਿੱਲੋਂ ਲਾਜਮੀ ਹੈ। ਉਨ੍ਹਾਂ ਦੱਸਿਆ ਕਿ ਸੀ^ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਜ਼ੋ ਯੁਵਕ ਉਪਰੋਕਤ ਪੋਸਟਾਂ ਲਈ ਲਿਖਤੀ ਅਤੇ ਫਿਜ਼ੀਕਲ ਟ੍ਰੇਨਿੰਗ ਲੈਣਾ ਚਾਹੁੰਦੇ ਹਨ । ਉਹ ਯੁਵਕ ਜਲਦੀ ਤੋਂ ਜਲਦੀ ਸਵੇਰੇ 09.00 ਵਜ੍ਹੇ ਤੋਂ 11.30 ਵਜ੍ਹੇ ਤੱਕ ਸੀ^ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ ਲਈ ਰਿਪੋਰਟ ਕਰਨ। ਯੁਵਕ ਸੀ-ਪਾਈਟ ਕੈਪ, ਹਕੂਮਤ ਸਿੰਘ ਵਾਲਾ ਵਿਖੇ ਆਪਣਾ ਨਾਮ ਦਰਜ਼ ਕਰਵਾਉਣ/ਟ੍ਰੇਨਿੰਗ ਲੈਣ ਲਈ ਲੋੜੀਂਦੇ ਦਸ਼ਤਾਵੇਜ਼ ਜਿਵੇਂ ਕਿ ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਜਾਂ 12ਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤੀ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਲਿਖਤੀ ਪੇਪਰ ਅਤੇ ਫਿਜ਼ੀਕਲ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ ।ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 73476-66557 ਤੇ ਸਪੰਰਕ ਕੀਤਾ ਜਾ ਸਕਦਾ ਹੈ
- 81 Views
- kakkar.news
- October 17, 2025
SBI ਨੇ ਬਲਾਈਂਡ ਹੋਮ ਨੂੰ ਮਦਦ ਦਾ ਹੱਥ ਵਧਾਇਆ, CSR ਤਹਿਤ ਫਰਨੀਚਰ ਦਾਨ ਕੀਤਾ
SBI ਨੇ ਬਲਾਈਂਡ ਹੋਮ ਨੂੰ ਮਦਦ ਦਾ ਹੱਥ ਵਧਾਇਆ, CSR ਤਹਿਤ ਫਰਨੀਚਰ ਦਾਨ ਕੀਤਾ ਫਿਰੋਜ਼ਪੁਰ, 17 ਅਕਤੂਬਰ, 2025 (ਸਿਟੀਜਨਜ਼ ਵੋਇਸ) ਆਪਣੀ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (CSR) ਪਹਿਲ ਦੇ ਹਿੱਸੇ ਵਜੋਂ, ਸਟੇਟ ਬੈਂਕ ਆਫ਼ ਇੰਡੀਆ (SBI) ਵਪਾਰ
- 179 Views
- kakkar.news
- October 17, 2025
ਪੈਂਡਿੰਗ ਡੀ.ਏ. ਅਤੇ ਹੋਰ ਵਿੱਤੀ ਮੰਗਾਂ ਨਾ ਹੱਲ ਕਰਨ ਸਬੰਧੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਰਾਹੀਂ ਦਿੱਤਾ ਰੋਸ ਪੱਤਰ
ਪੰਜਾਬ ਅਤੇ ਕੇਂਦਰੀ ਮੁਲਾਜ਼ਮਾਂ ‘ਚ ਡੀ.ਏ. ਦਾ ਪਾੜਾ 16% ਹੋਇਆ: ਪੰਜਾਬ ਸਰਕਾਰ ਦੀ ਚੁੱਪੀ ‘ਤੇ ਡੀਟੀਐੱਫ ਅਤੇ 6635 ਈ.ਟੀ.ਟੀ ਅਧਿਆਪਕ ਯੂਨੀਅਨ ਨੇ ਜਾਹਿਰ ਕੀਤਾ ਰੋਸ ਡੀ.ਟੀ.ਐੱਫ./6635 ਈ.ਟੀ.ਟੀ ਅਧਿਆਪਕ ਯੂਨੀਅਨ ਨੇ ਪੈਂਡਿੰਗ ਡੀ.ਏ. ਤੇ ਹੋਰ ਵਿੱਤੀ
- 96 Views
- kakkar.news
- October 17, 2025
ਜ਼ਿਲ੍ਹੇ ਵਿੱਚ ਪਸ਼ੂਆਂ ਦੇ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ
ਜ਼ਿਲ੍ਹੇ ਵਿੱਚ ਪਸ਼ੂਆਂ ਦੇ ਮੂੰਹ-ਖੁਰ ਦੀ ਬਿਮਾਰੀ ਦੇ ਬਚਾਅ ਲਈ ਟੀਕਾ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਪਸ਼ੂ ਪਾਲਕ ਪਸ਼ੂਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ – ਡਾ. ਹਿਮਾਂਸ਼ੂ ਸਿਆਲ ਫ਼ਿਰੋਜ਼ਪੁਰ, 17 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਪਸ਼ੂ
- 109 Views
- kakkar.news
- October 16, 2025
ਮਾਨਵਤਾ ਦੀ ਸੇਵਾ ਲਈ “ਯੈੱਸ ਮੈਨ” ਵਿਪੁਲ ਨਾਰੰਗ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਕੀਤਾ ਗਿਆ ਸਨਮਾਨਿਤ
ਮਾਨਵਤਾ ਦੀ ਸੇਵਾ ਲਈ “ਯੈੱਸ ਮੈਨ” ਵਿਪੁਲ ਨਾਰੰਗ ਨੂੰ ਪੰਜਾਬ ਦੇ ਰਾਜਪਾਲ ਵੱਲੋਂ ਕੀਤਾ ਗਿਆ ਸਨਮਾਨਿਤ ਫਿਰੋਜ਼ਪੁਰ, 16 ਅਕਤੂਬਰ, 2025 (ਅਨੁਜ ਕੱਕੜ ਟੀਨੂੰ) ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨੌਜਵਾਨ ਸਮਾਜ ਸੇਵਕ ਵਿਪੁਲ
- 167 Views
- kakkar.news
- October 16, 2025
ਸਕੂਲ ਦੀ ਵਿਦਿਆਰਥਣ ਨੂੰ ਤੰਗ ਪਰੇਸ਼ਾਨ ਕਰਨ ਦੇ ਦੋਸ਼, ਪ੍ਰਸ਼ਾਸਨ ਦੀ ਚੁੱਪੀ ‘ਤੇ ਪਿੰਡ ਵਾਸੀਆਂ ਦਾ ਰੋਸ
ਸਕੂਲ ਦੀ ਵਿਦਿਆਰਥਣ ਨੂੰ ਤੰਗ ਪਰੇਸ਼ਾਨ ਕਰਨ ਦੇ ਦੋਸ਼, ਪ੍ਰਸ਼ਾਸਨ ਦੀ ਚੁੱਪੀ ‘ਤੇ ਪਿੰਡ ਵਾਸੀਆਂ ਦਾ ਰੋਸ ਫਿਰੋਜ਼ਪੁਰ, 16 ਅਕਤੂਬਰ 2025 (ਅਨੁਜ ਕੱਕੜ ਟੀਨੂੰ) ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਤੂਤ ਵਿੱਚ ਰਹਿਣ ਵਾਲੇ ਪਵਨ ਸਿੰਘ ਪੁੱਤਰ
- 60 Views
- kakkar.news
- October 16, 2025
ਫੂਡ ਸੇਫਟੀ ਅਧਿਕਾਰੀਆਂ ਨੇ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ 6 ਸੈਂਪਲ ਭਰੇ
ਫੂਡ ਸੇਫਟੀ ਅਧਿਕਾਰੀਆਂ ਨੇ ਵੱਖ-ਵੱਖ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕਰਕੇ 6 ਸੈਂਪਲ ਭਰੇ ਫਿਰੋਜ਼ਪੁਰ, 16 ਅਕਤੂਬਰ 2025 (ਸਿਟੀਜਨਜ਼ ਵੋਇਸ) ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਮਾਨਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸ਼ਟ੍ਰੇਸ਼ਨ ਪੰਜਾਬ ਦੇ
- 70 Views
- kakkar.news
- October 16, 2025
ਬੱਚਿਆਂ ਦੀ ਸੁਰੱਖਿਆ ਸਬੰਧੀ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ
ਬੱਚਿਆਂ ਦੀ ਸੁਰੱਖਿਆ ਸਬੰਧੀ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ ਫਿਰੋਜ਼ਪੁਰ, 16 ਅਕਤੂਬਰ 2025 (ਸਿਟੀਜਨਜ਼ ਵੋਇਸ) ਮਿਸ਼ਨ ਵਸਤੱਸਿਆ ਸਕੀਮ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜ਼ਪੁਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰੋਗਰਾਮ
- 63 Views
- kakkar.news
- October 16, 2025
ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟ ਕਰਨ ਵਾਲੇ 2 ਮਿਲਾਵਟਖੋਰਾਂ ਨੂੰ ਕੀਤਾ 2.5 ਲੱਖ ਰੁਪਏ ਦਾ ਜੁਰਮਾਨਾ
ਖਾਣ-ਪੀਣ ਦੀਆਂ ਵਸਤੂਆਂ ਵਿੱਚ ਮਿਲਾਵਟ ਕਰਨ ਵਾਲੇ 2 ਮਿਲਾਵਟਖੋਰਾਂ ਨੂੰ ਕੀਤਾ 2.5 ਲੱਖ ਰੁਪਏ ਦਾ ਜੁਰਮਾਨਾ ਫਿਰੋਜ਼ਪੁਰ, 16 ਅਕਤੂਬਰ 2025 (ਸਿਟੀਜਨਜ਼ ਵੋਇਸ) ਪੰਜਾਬ ਸਰਕਾਰ ਮਾਨਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਫੂਡ
- 174 Views
- kakkar.news
- October 16, 2025
50 ਲੱਖ ਦੀ ਫਿਰੌਤੀ ਅਤੇ ਫਾਇਰਿੰਗ ਮਾਮਲੇ ਦੀ ਗੁਥੀ ਸੁਲਝੀ,ਦੋ ਆਰੋਪੀ ਗ੍ਰਿਫ਼ਤਾਰ
50 ਲੱਖ ਦੀ ਫਿਰੌਤੀ ਅਤੇ ਫਾਇਰਿੰਗ ਮਾਮਲੇ ਦੀ ਗੁਥੀ ਸੁਲਝੀ,ਦੋ ਆਰੋਪੀ ਗ੍ਰਿਫ਼ਤਾਰ ਫਿਰੋਜ਼ਪੁਰ, 16 ਅਕਤੂਬਰ, 2025 (ਅਨੁਜ ਕੱਕੜ ਟੀਨੂੰ) ਇੱਕ ਵੱਡੀ ਸਫਲਤਾ ਵਿੱਚ, ਫਿਰੋਜ਼ਪੁਰ ਪੁਲਿਸ ਨੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਤੇ ਇੱਕ
