ਸ਼ਹਿਰ ਦੇ ਚੱਪੇ-ਚੱਪੇ ਤੇ ਪੁਲਿਸ ਦੀ ਸੀ ਸੀ ਟੀ ਵੀ ਕੈਮਰਿਆਂ ਰਾਹੀਂ ਰਹੇਗੀ ਨਜ਼ਰ: ਰਣਬੀਰ ਭੁੱਲਰ
- 109 Views
- kakkar.news
- March 3, 2024
- Politics Punjab
-ਫਿਰੋਜ਼ਪੁਰ ਵਿੱਚ ਵੱਖ ਵੱਖ 73 ਥਾਵਾਂ ਤੇ ਲਗਾਏ ਜਾਣਗੇ ਸੀਸੀਟੀਵੀ ਕੈਮਰੇ
ਸ਼ਹਿਰ ਦੇ ਚੱਪੇ-ਚੱਪੇ ਤੇ ਪੁਲਿਸ ਦੀ ਸੀ ਸੀ ਟੀ ਵੀ ਕੈਮਰਿਆਂ ਰਾਹੀਂ ਰਹੇਗੀ ਨਜ਼ਰ: ਰਣਬੀਰ ਭੁੱਲਰ
ਫਿਰੋਜ਼ਪੁਰ, 3 ਮਾਰਚ 2024 (ਅਨੁਜ ਕੱਕੜ ਟੀਨੂੰ)
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਤਰੱਕੀ ਦੀਆਂ ਰਾਹਾਂ ਤੇ ਚੱਲ ਰਿਹਾ ਹੈ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਵਿੱਚ ਹੋਰ ਸੁਧਾਰ ਲਿਆਉਣ ਲਈ ਸਰਕਾਰ ਜੰਗੀ ਪੱਧਰ ਤੇ ਕੰਮ ਕਰ ਰਹੀ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਫਿਰੋਜਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਟੈਕ ਕੈਮਰਿਆਂ ਨੂੰ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ| ਸ. ਭੁੱਲਰ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਸਮਾਜ ਵਿਰੋਧੀ ਅਨਸਰਾਂ ਤੇ ਨਜ਼ਰ ਰੱਖਣ ਲਈ ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ।
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਰਾਜ ਸਭਾ ਮੈਂਬਰ ਸ੍ਰੀ ਸੰਦੀਪ ਪਾਠਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਮਪੀ ਲੈਂਡ ਫੰਡ ਵਿੱਚੋਂ ਫਿਰੋਜ਼ਪੁਰ ਸ਼ਹਿਰ ਵਿੱਚ ਵੱਖ ਵੱਖ 73 ਥਾਵਾਂ ਤੇ ਹਾਈਟੈਕ ਕੈਮਰੇ ਲਗਾਏ ਜਾਣਗੇ| ਉਨਾਂ ਦੱਸਿਆ ਕਿ ਅੱਜ ਪਹਿਲੇ ਪੜਾਅ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਪਹਿਲੇ ਪੜਾਅ ਵਿੱਚ 200 ਤੋਂ ਲੈ ਕੇ 250 ਤੱਕ ਕੈਮਰੇ ਲਗਾਏ ਜਾਣੇ ਹਨ|
ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸ਼ਹਿਰ, ਛਾਉਣੀ ਵਿੱਚ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਸ਼ਰਾਰਤੀ ਅਨਸਰਾਂ ਨੂੰ ਨਕੇਲ ਪਾਉਣ ਵਿੱਚ ਕਾਫੀ ਜ਼ਿਆਦਾ ਮੱਦਦ ਮਿਲੇਗੀ ਅਤੇ ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਤੇ ਵੀ ਨਕੇਲ ਪਾਈ ਜਾਵੇਗੀ। ਉਨ੍ਹਾਂ ਦੱਸਿਆ ਇਹ ਕੈਮਰੇ ਲੱਗਣ ਨਾਲ ਸ਼ਹਿਰ , ਛਾਉਣੀ ਦੇ ਚੱਪੇ-ਚੱਪੇ ਤੇ ਪੁਲਿਸ ਵੱਲੋਂ ਨਜ਼ਰ ਰੱਖੀ ਜਾਵੇਗੀ ਅਤੇ ਇਹ ਸੀਸੀਟੀਵੀ ਕੈਮਰੇ ਸ਼ਹਿਰ/ ਛਾਉਣੀ ਵਿਚ ਵੱਖ ਵੱਖ ਪੁਆਇੰਟਾਂ ਤੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਮਰਿਆਂ ਦੀ ਮਦਦ ਨਾਲ ਸ਼ਹਿਰ ਅਤੇ ਛਾਉਣੀ ਅੰਦਰ ਟਰੈਫਿਕ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ ਅਤੇ ਜੇਕਰ ਕੋਈ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ ਦਾ ਚਲਾਨ ਵੀ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਇਸ ਸਰਕਾਰ ਵਿੱਚ ਕਿਸੇ ਵਰਗ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਲੈ ਕੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ ਜਿਸ ਦਾ ਹੁਣ ਸੀ.ਸੀ.ਟੀ.ਵੀ. ਕੈਮਰੇ ਲੱਗਣ ਨਾਲ ਪੱਕੇ ਤੌਰ ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਹਨ ਅਤੇ ਲੋਕਾਂ ਦੀ ਭਲਾਈ ਲਈ ਕਾਰਜ ਕਰਨੇ ਉਨ੍ਹਾਂ ਦਾ ਫਰਜ਼ ਹੈ ਅਤੇ ਉਹ ਹਲਕਾ ਵਾਸੀਆਂ ਦੀਆਂ ਉਮੀਦਾਂ ਤੇ ਖਰਾ ਉਤਰਨਗੇ।
ਇਸ ਮੌਕੇ ਮਾਰਕੀਟ ਕਮੇਟੀ ਫਿਰੋਜਪੁਰ ਸ਼ਹਿਰ ਦੇ ਚੇਅਰਮੈਨ ਸ. ਬਲਰਾਜ ਸਿੰਘ ਕਟੋਰਾ, ਨਗਰ ਕੌਂਸਲ ਦੇ ਇੰਜੀਨੀਅਰ ਸ੍ਰੀ ਚਰਨਪਾਲ, ਸ਼੍ਰੀ ਮਨਜੀਤ ਥਿੰਦ, ਸ੍ਰੀ ਸੰਦੀਪ ਧਵਨ, ਸ੍ਰੀ ਲਖਵਿੰਦਰ ਸਿੰਘ, ਸ੍ਰੀ ਰਾਜ ਕੁਮਾਰ, ਸ੍ਰੀ ਦਲੇਰ ਸਿੰਘ, ਸ੍ਰੀ ਦਿਲਬਰ, ਸ੍ਰੀ ਸ਼ਹਿਬਾਜ ਸਿੰਘ, ਸ੍ਰੀ ਜਸਬੀਰ ਸਿੰਘ, ਸ੍ਰੀ ਗਗਨ, ਸ਼੍ਰੀ ਸੁਖਵਿੰਦਰ ਸਿੰਘ, ਸ੍ਰੀ ਅਮਰਿੰਦਰ ਬਰਾੜ, ਸ੍ਰੀ ਰਜਨੀਸ਼ ਸ਼ਰਮਾ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਪ੍ਰਗਟ ਮੱਲ, ਸ੍ਰੀ ਦੀਪਕ, ਕੁਮਾਰ ਜੋਤ ਸਿੱਧੂ ਸ੍ਰੀ ਹਿਮਾਂਸ਼ੂ ਠੱਕਰ ਸ੍ਰੀ ਜਗਦੀਪ ਮਿੰਟੂ ਆਦਿ ਤੋਂ ਇਲਾਵਾ ਪੁਲਿਸ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ |
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024