Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਰਾਸ਼ੀ ਜਾਰੀ
- 93 Views
- kakkar.news
- March 4, 2024
- Punjab
ਚੇਅਰਮੈਨ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡਾਂ ਵਿਚੋਂ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਰਾਸ਼ੀ ਜਾਰੀ
ਮੱਖੂ/ਮੱਲਾਂਵਾਲਾ, 4 ਮਾਰਚ 2024 (ਅਨੁਜ ਕੱਕੜ ਟੀਨੂੰ)
ਚੇਅਰਮੈਨ ਜਿ਼ਲ੍ਹਾ ਯੋਜਨਾ ਕਮੇਟੀ ਸ੍ਰੀ ਚੰਦ ਸਿੰਘ ਗਿੱਲ ਵੱਲੋਂ ਆਪਣੇ ਅਖਤਿਆਰੀ ਫੰਡ ਬੰਧਨ ਮੁਕਤ ਫੰਡ ਫਾਰ ਡੀ.ਪੀ.ਸੀ ਵਿਚੋਂ ਬਲਾਕ ਮੱਖੂ ਦੇ ਪਿੰਡ ਬੂਟੇ ਵਾਲਾ ‘ਚ ਸਟਰੀਟ ਲਾਈਟਾਂ ਲਈ ਇਕ ਲੱਖ ਤੇ ਮੱਲਾਂਵਾਲਾ ਖਾਸ ਦੇ ਵਾਰਡ ਨੰਬਰ 10 ‘ਚ ਧਰਮਸ਼ਾਲਾ ਦੀ ਚਾਰਦੀਵਾਰੀ ਲਈ ਦੋ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ।
ਇਸ ਮੌਕੇ ਚੇਅਰਮੈਨ ਸ੍ਰੀ ਚੰਦ ਸਿੰਘ ਗਿੱਲ ਨੇ ਕਿਹਾ ਕਿ ਇਸ ਰਾਸ਼ੀ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਆਮ ਪਬਲਿਕ ਨੂੰ ਬਹੁਤ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਬੂਟੇ ਵਾਲਾ ਪਿੰਡ ਦੇ ਗੁਰਮਨ ਦੀਪ ਸਿੰਘ, ਗੁਰਜੰਟ ਸਿੰਘ, ਭਗਵਾਨ ਸਿੰਘ, ਹਰਜੀਤ ਸਿੰਘ, ਗੁਰਕੀਰਤ ਸਿੰਘ ਅਤੇ ਵਾਰਡ ਨੰਬਰ 10 ਮੱਲਾਂਵਾਲਾ ਦੇ ਦਰਬਾਰਾ ਸਿੰਘ, ਰੂਪ ਸਿੰਘ, ਕੁਲਵੰਤ ਸਿੰਘ, ਸੁਖਦੇਵ ਸਿੰਘ, ਪਿੱਪਲ ਸਿੰਘ ਅਤੇ ਜਗਦੀਪ ਕੁਮਾਰ ਹਾਜ਼ਰ ਸਨ।
Categories

Recent Posts

