Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ, ਮੋਹਕਮ-ਖਾਂ-ਵਾਲਾ ਵਿਖੇ ਦੂਜੀ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ
- 99 Views
- kakkar.news
- March 4, 2024
- Punjab
ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ, ਮੋਹਕਮ-ਖਾਂ-ਵਾਲਾ ਵਿਖੇ ਦੂਜੀ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ
ਫਿਰੋਜ਼ਪੁਰ, 4 ਮਾਰਚ 2024 (ਅਨੁਜ ਕੱਕੜ ਟੀਨੂੰ)
ਸਥਾਨਕ ਪੰਜਾਬ ਯੂਨੀਵਰਸਿਟੀ ਕੰਸਟੀਚੁਐਂਟ ਕਾਲਜ, ਮੋਹਕਮ-ਖਾਂ-ਵਾਲਾ ਵਿਖੇ ਦੂਜੀ ਐਥਲੈਟਿਕ ਮੀਟ ਕਰਵਾਈ ਗਈ, ਜਿਸ ਵਿੱਚ ਕਾਲਜ ਦੇ ਸਾਰੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਐਥਲੈਟਿਕ ਮੀਟ ਦਾ ਆਰੰਭ ਯੂਨੀਵਰਸਿਟੀ ਐਂਥਮ ਨਾਲ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਐਨ.ਆਰ ਸ਼ਰਮਾ ਵੱਲੋਂ ਆਏ ਹੋਏ ਮੁੱਖ ਮ
ਹਿਮਾਨ ਅਤੇ ਪਹੁੰਚੀਆਂ ਹੋਰ ਸਨਮਾਨਯੋਗ ਸ਼ਖਸੀਅਤਾਂ ਨੂੰ ਜੀ ਆਇਆਂ ਆਖਿਆ ਗਿਆ।
ਇਸ ਮੌਕੇ ਮੁੱਖ ਮਹਿਮਾਨ ਸ੍ਰੀ ਰਾਜੇਸ਼ ਧੀਮਾਨ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਕਾਲਜ ਵਿਦਿਆਰਥੀਆਂ ਵਲੋਂ ਵੱਖ-ਵੱਖ ਟੁੱਕੜੀਆ ਵਿੱਚ ਮਾਰਚ ਪਾਸਟ ਦਾ ਪ੍ਰਦਰਸ਼ਨ ਕੀਤਾ ਗਿਆ ਤੇ ਮੁੱਖ ਮਹਿਮਾਨ ਵਲੋ ਸਲਾਮੀ ਲਈ ਗਈ। ਇਸ ਮੌਕੇ ਸ੍ਰੀ ਰਾਜੇਸ਼ ਧਿਮਾਨ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਕਾਲਜ ਪ੍ਰਿੰਸੀਪਲ,ਸਟਾਫ਼ ਤੇ ਵਿਦਿਆਰਥੀਆਂ ਦੀ ਸਲਾਘਾ ਕਰਦਿਆਂ ਇਸ ਐਥਲੈਟਿਕ ਮੀਟ ਦੀ ਸਫਲਤਾ ਲਈ ਮੁਬਾਰਕਬਾਦ ਦਿੱਤੀ ਅਤੇ ਲਾਇਬ੍ਰੇਰੀ ਦੀਆਂ ਕਿਤਾਬਾਂ ਲਈ 2.50 ਲੱਖ ਰੁਪਏ ਅਤੇ ਉਪਨ ਜਿੰਮ ਲਈ 2.50 ਲੱਖ ਰੁਪਏ ਦੀ ਰਾਸ਼ੀ ਦੇਣ ਦੇ ਵਾਅਦੇ ਨਾਲ ਭਵਿੱਖ ਵਿੱਚ ਅਗਨੀਵੀਰ ਭਰਤੀ ਸੈਂਟਰ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਇਸ ਤੋਂ ਇਲਾਵਾ ਉਹਨਾਂ ਨੇ ਮਨਰੇਗਾ ਸਕੀਮ ਅਧੀਨ ਪੌਦੇ ਦੇਣ ਦੇ ਵਾਅਦੇ ਨਾਲ ਭਵਿੱਖ ਵਿੱਚ ਵੀ ਕਾਲਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਜਿਵੇਂ ਕਿ 200 ਮੀਟਰ, 400 ਮੀਟਰ, 800 ਮੀਟਰ ਦੋੜਾਂ ਤੋ ਇਲਾਵਾ ਸ਼ਾਟ-ਪੁੱਟ, ਜੈਵਲਿਨ-ਥੋਂ, ਰਿਲੈਅ-ਰੇਸ, ਰੱਸਾ-ਕੱਸੀ, ਥ੍ਰੀ-ਲੈਂਗ ਰੇਸ ਆਦਿ ਵਿੱਚ ਬੜੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਐਨ.ਆਰ. ਸ਼ਰਮਾ ਵੱਲੋਂ ਆਏ ਹੋਏ ਮੁੱਖ ਮਹਿਮਾਨ ਅਤੇ ਸਨਮਾਨ ਯੋਗ ਸ਼ਖਸੀਅਤਾਂ ਨੂੰ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰੋਫੈਸਰ ਮੁਕੇਸ਼ ਅੋਰੜਾ ਸੈਨਟ ਸਿੰਡੀਕੇਟ ਮੈਂਬਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸ੍ਰੀ ਅਸ਼ੋਕ ਬਹਿਲ ਸੈਕਟਰੀ ਰੈਡ ਕਰਾਸ ਫਿਰੋਜ਼ਪੁਰ ਅਤੇ ਚਾਂਦ ਪ੍ਰਕਾਸ਼ ਚੋਣ ਤਹਿਸੀਲਦਾਰ ਨੇ ਵਿਸ਼ੇਸ਼ ਤੋਰ ‘ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ,ਕਾਲਜਾਂ ਦੇ ਪ੍ਰਿੰਸੀਪਲ, ਰਾਸ਼ਟਰੀ ਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀਆਂ, ਇਲਾਕੇ ਦੇ ਪੰਚ-ਸਰਪੰਚ ਆਦਿ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Categories

Recent Posts

