ਤਿੰਨ ਕਿਸਾਨ ਜਥੇਬੰਦੀਆਂ ਵੱਲੋ ਫਿਰੋਜ਼ਪੁਰ ‘ਚ ਦਿੱਤਾ ਧਰਨਾ, ਸ਼ੁਭਕਰਨ ਨੂੰ ਇਨਸਾਫ਼ ਦੇਣ ਦੀ ਕੀਤੀ ਮੰਗ, 14 ਮਾਰਚ ਨੂੰ ਦਿੱਲੀ ਕਿਸਾਨ ਮਹਾਂ ਪੰਚਾਇਤ ਵਿੱਚ ਭਾਗ ਲਵਾਂਗੇ- ਅਵਤਾਰ ਸਿੰਘ ਮਹਿਮਾ,
- 119 Views
- kakkar.news
- March 5, 2024
- Agriculture Politics Punjab
ਤਿੰਨ ਕਿਸਾਨ ਜਥੇਬੰਦੀਆਂ ਵੱਲੋ ਫਿਰੋਜ਼ਪੁਰ ‘ਚ ਦਿੱਤਾ ਧਰਨਾ, ਸ਼ੁਭਕਰਨ ਨੂੰ ਇਨਸਾਫ਼ ਦੇਣ ਦੀ ਕੀਤੀ ਮੰਗ,
14 ਮਾਰਚ ਨੂੰ ਦਿੱਲੀ ਕਿਸਾਨ ਮਹਾਂ ਪੰਚਾਇਤ ਵਿੱਚ ਭਾਗ ਲਵਾਂਗੇ- ਅਵਤਾਰ ਸਿੰਘ ਮਹਿਮਾ,
ਫਿਰੋਜ਼ਪੁਰ, 5 ਮਾਰਚ, 2024 (ਅਨੁਜ ਕੱਕੜ ਟੀਨੂੰ)
ਤਿੰਨ ਕਿਸਾਨ ਜਥੇਬੰਦੀਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਪੰਜਾਬ), ਭਾਰਤੀ ਕਿਸਾਨ ਯੂਨੀਅਨ ਡਕੌਂਦਾ (ਧਨੇਰ) ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾ) ਨੇ ਅੱਜ ਸ਼ੁਭਕਰਨ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪੱਧਰ ’ਤੇ ਰੋਸ ਮੁਜ਼ਾਹਰੇ ਵਿੱਚ ਸ਼ਮੂਲੀਅਤ ਕੀਤੀ। ਦਿੱਲੀ ਕਿਸਾਨ ਮਹਾਂ ਪੰਚਾਇਤ ਕਿਸਾਨਾਂ ਨੇ ਖਨੌਰੀ ਸਰਹੱਦ ’ਤੇ ਸ਼ਹੀਦ ਹੋਏ ਕਿਸਾਨ ਸ਼ੁਬਕਰਨ ਸਿੰਘ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਦੀ ਕਿਸਾਨੀ ਮੰਗਾਂ ਨੂੰ ਦੁਹਰਾਉਂਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇੱਥੇ ਦੱਸ ਦਈਏ ਕਿ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਦਿਲੀ ਚਲੋ ਦੇ ਧਰਨੇ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੱਲੋਹ ਦੇ 22 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੇ ਸਿਰ ‘ਤੇ ਗੰਭੀਰ ਸੱਟ ਲੱਗਣ ਕਾਰਨ ਮੌਤ ਹੋ ਜਾਣ ਤੋਂ ਅੱਠ ਦਿਨ ਬਾਅਦ ਓਹਦੇ ਜੱਦੀ ਪਿੰਡ ਬਾਅਦ ਦੁਪਹਿਰ ਸਸਕਾਰ ਕਰ ਦਿੱਤਾ ਗਿਆ ਸੀ।
ਕਿਸਾਨ ਆਗੂ ਅਵਤਾਰ ਸਿੰਘ ਮਹਿਮਾ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਿਵੇਂ ਕਿ ਸਾਰੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ, ਕਿਸਾਨਾਂ ਲਈ ਮੁਕੰਮਲ ਕਰਜ਼ਾ ਮੁਕਤੀ ਅਤੇ ਬੁਢਾਪਾ ਪੈਨਸ਼ਨ, ਸਰਵ ਵਿਆਪਕ ਜਨਤਕ ਵੰਡ ਪ੍ਰਣਾਲੀ ਲਾਗੂ ਕਰਨਾ ਅਤੇ,ਭਾਰਤ ਨੂੰ ਡਬਲਯੂ.ਟੀ.ਓ (WTO)ਤੋਂ ਬਾਹਰ ਕੱਢਣੇ ਦੀ ਸਮੂਹ ਦੀ ਲੰਬਿਤ ਮੰਗਾਂ ਕੇ ਇਲਾਵਾ ਸ਼ੁਬਕਰਨ ਸਿੰਘ ਦੇ ਕਤਲ ਅਤੇ ਪ੍ਰੀਤਪਾਲ ਸਿੰਘ ਦੀ ਲੱਤ/ਜਬਾੜੇ ਨੂੰ ਤੋੜਨ ਲਈ ਜ਼ਿੰਮੇਵਾਰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਸਮੇਤ ਕੇਂਦਰ ਅਤੇ ਹਰਿਆਣਾ ਦੇ ਗ੍ਰਹਿ ਮੰਤਰੀਆਂ ਵਿਰੁੱਧ ਕਤਲ ਦਾ ਕੇਸ ਦਰਜ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ 14 ਮਾਰਚ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਦੇਸ਼ ਭਰ ਦੇ ਕਿਸਾਨਾਂ-ਮਜ਼ਦੂਰਾਂ ਦੀ ਵੱਡੀ ਮਹਾਂ ਪੰਚਾਇਤ ਕੀਤੀ ਜਾ ਰਹੀ ਹੈ, ਜਿਸ ਵਿੱਚ ਸ. ਪੂਰੇ ਦੇਸ਼ ‘ਚ ਭਾਜਪਾ ਖਿਲਾਫ ਜ਼ੋਰਦਾਰ ਅੰਦੋਲਨ ਸ਼ੁਰੂ ਕੀਤਾ ਜਾਵੇਗਾ।


