ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਰੁਜਗਾਰ ਮੇਲਾ ਦਾ ਆਯੋਜਨ 11 ਮਾਰਚ 2024 ਦਿਨ ਸੋਮਵਾਰ ਨੂੰ
- 82 Views
- kakkar.news
- March 8, 2024
- Punjab
ਜ਼ਿਲ੍ਹਾ ਰੁਜਗਾਰ ਤੇ ਕਾਰੋਬਾਰ ਬਿਊਰੋ ਫਾਜਿਲਕਾ ਵੱਲੋਂ ਰੁਜਗਾਰ ਮੇਲਾ ਦਾ ਆਯੋਜਨ 11 ਮਾਰਚ 2024 ਦਿਨ ਸੋਮਵਾਰ ਨੂੰ
ਫਾਜ਼ਿਲਕਾ 8 ਮਾਰਚ 2024 (ਸਿਟੀਜ਼ਨਜ਼ ਵੋਇਸ)
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਡਾ. ਸੇਨੁ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ `ਤੇ 11 ਮਾਰਚ 2024 ਨੂੰ ਸਵੇਰੇ 10 ਵਜੇ ਜਿਲ੍ਹਾ ਪੱਧਰੀ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਰਾ ਨੰ.502 ਚੋਥੀ ਮੰਜਿਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ, ਡੀਸੀ ਦਫ਼ਤਰ, ਫਾਜ਼ਿਲਕਾ ਵਿਖੇ ਲਗਾਏ ਜਾ ਰਹੇ ਇਸ ਪਲੇਸਮੈਂਟ ਕੈਂਪ ਵਿੱਚ ਮਿਡਲੈਂਡ ਮਾਈਕਰੋਫਾਈਨੈਂਸ ਲਿਮਟਿਡ ਕੰਪਨੀ ਸ਼ਮੂਲੀਅਤ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਬਾਰਵੀਂ ਜਾਂ ਗ੍ਰੈਜੂਏਸ਼ਨ ਪਾਸ ਕੋਈ ਵੀ ਲੜਕੇ ਲੜਕੀਆ ਭਾਗ ਲੈ ਸਕਦੇ ਹਨ।
ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਨੇ ਦੱਸਿਆ ਕਿ ਭਾਗ ਲੈਣ ਵਾਲੇ ਲੜਕੇ ਤੇ ਲੜਕੀਆਂ ਦੀ ਉਮਰ 20 ਤੋਂ 29 ਸਾਲ ਤੱਕ ਹੈ| ਉਨ੍ਹਾਂ ਦੱਸਿਆ ਕਿ ਕੰਪਨੀ ਵਿੱਚ ਲੋਨ ਅਫਸਰ/ਰਿਕਵਰੀ ਅਫਸਰ ਦੇ ਅਹੁੱਦਿਆਂ ਲਈ ਚੋਣ ਕੀਤੀ ਜਾਵੇਗੀ।ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਮਹੀਨਾਵਾਰ ਤਨਖਾਹ ਵਜੋਂ 12000 ਤੋ ਇਲਾਵਾ ਹੋਰ ਭੱਤੇ ਵੀ ਦਿੱਤਾ ਜਾਵੇਗਾ ਅਤੇ ਨੌਕਰੀ ਦਾ ਸਥਾਨ ਅਬੋਹਰ,ਰਾਜਪੁਰਾ,ਬਰਨਾਲਾ, ਬਠਿੰਡਾ, ਮਾਨਸਾ,ਮਲੋਟ ਅਤੇ ਸ੍ਰੀ ਮੁਕਤਸਰ ਸਾਹਿਬ ਹੋਵੇਗਾ।
ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਪ੍ਰਾਰਥੀ ਕੋਲ ਜਰੂਰੀ ਦਸਤਾਵੇਜ ਜਿਵੇ ਕਿ ਆਪਣਾ ਰਿਜੋਮ, ਡਰਾਈਵਿੰਗ ਲਾਇਸੰਸ, ਪੜ੍ਹਾਈ ਸਰਟੀਫਿਕੇਟ ਦੀ ਇਕ ਫੋਟੋਕਾਪੀ ਅਤੇ ਆਧਾਰ ਕਾਰਡ ਹੋਣਾ ਲਾਜਮੀ ਹੈ।ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 89060-22220 ਅਤੇ 9877325013 ਤੇ ਸੰਪਰਕ ਕੀਤਾ ਜਾ ਸਕਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024