ਇਕ ਕਿਲੋ ਅਫੀਮ ਸਮੇਤ ਇਕ ਆਰੋਪੀ ਕਾਬੂ
- 131 Views
- kakkar.news
- March 11, 2024
- Crime Punjab
ਇਕ ਕਿਲੋ ਅਫੀਮ ਸਮੇਤ ਇਕ ਆਰੋਪੀ ਕਾਬੂ
ਅਬੋਹਰ/ਫਾਜ਼ਿਲਕਾ 11 ਮਾਰਚ 2024 (ਸਿਟੀਜ਼ਨਜ਼ ਵੋਇਸ)
ਸ੍ਰੀ ਗੌਰਵ ਯਾਦਵ ਆਈ.ਪੀ.ਐਸ. ਡੀ.ਜੀ.ਪੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਵਰਿੰਦਰ ਸਿੰਘ ਬਰਾੜ ਪੀ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਫਾਜਿਲਕਾ ਦੀਆਂ ਹਦਾਇਤਾਂ ਮੁਤਾਬਿਕ ਸ੍ਰੀ ਪ੍ਰਦੀਪ ਸਿੰਘ ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ ਅਤੇ ਸ੍ਰੀ ਰਛਪਾਲ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਫਾਜਿਲਕਾ ਦੀ ਯੋਗ ਅਗਵਾਈ ਹੇਠ ਨਸ਼ਾ ਸਮੱਗਲਰਾ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਪੁਲਿਸ ਨੇ ਇਕ ਦੋਸ਼ੀ ਨੂੰ ਇਕ ਕਿਲੋ ਅਫੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਐਸ.ਆਈ ਗੁਰਦੀਪ ਸਿੰਘ ਇੰਚਾਰਜ ਸੀ.ਆਈ.ਏ-2 (ਅਬੋਹਰ) ਦੀ ਨਿਗਰਾਨੀ ਹੇਠ ਮਿਤੀ 09 ਮਾਰਚ 2024 ਨੂੰ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਕਰਦੇ ਸਮੇਂ ਹਨੂੰਮਾਨਗੜ੍ਹ ਰੋਡ ਨੇੜੇ ਡੇਰਾ ਰਾਧਾ ਸੁਆਮੀ ਅਬੋਹਰ ਪਾਸ ਮੌਜੂਦ ਸੀ ਤਾਂ ਪੁਲਿਸ ਪਾਰਟੀ ਨੂੰ ਸਾਹਮਣੇ ਤੋਂ ਇੱਕ ਨੌਜਵਾਨ ਹੱਥ ਵਿੱਚ ਮੋਮੀ ਲਿਫਾਫਾ ਪਕੜੀ ਅਉਂਦਾ ਦਿਖਾਈ ਦਿੱਤਾ। ਜਿਸਨੂੰ ਸ਼ੱਕ ਦੀ ਬਿਨਾਹ ਪਰ ਰੋਕ ਕੇ ਤਲਾਸ਼ੀ ਕੀਤੀ ਤਾਂ ਉਸਦੇ ਉਕਤ ਲਿਫਾਫਾ ਵਿੱਚੋਂ ਇੱਕ ਕਿਲੋ ਅਫੀਮ ਬਰਾਮਦ ਹੋਈ। ਫੜੇ ਗਏ ਵਿਅਕਤੀ ਦੀ ਪਹਿਚਾਣ ਸੁਖਜਿੰਦਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਕੁੰਡਲ ਤਹਿ. ਅਬੋਹਰ, ਜਿਲ੍ਹਾ ਫਾਜਿਲਕਾ ਵਜੋਂ ਹੋਈ। ਜਿਸਦੇ ਖਿਲਾਫ ਮੁਕੱਦਮਾ ਨੰਬਰ 19 ਮਿਤੀ 09-03-2024 ਜੁਰਮ 18/61/85 ਐਨ.ਡੀ.ਪੀ.ਐਸ. ਥਾਣਾ ਸਿਟੀ-2 ਅਬੋਹਰ ਦਰਜ ਰਜਿਸਟਰ ਕੀਤਾ ਗਿਆ ਹੈ। ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਫੜੇ ਗਏ ਦੋਸ਼ੀ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਗ੍ਰਿਫਤਾਰੀਆਂ ਅਤੇ ਰਿਕਵਰੀ ਹੋਣ ਦੀ ਸੰਭਾਵਨਾ ਹੈ।



- October 15, 2025