ਪੁਲਿਸ ਵਲੋਂ 1930 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
- 106 Views
- kakkar.news
- March 13, 2024
- Crime Punjab
ਪੁਲਿਸ ਵਲੋਂ 1930 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ
ਫਿਰੋਜ਼ਪੁਰ 13 ਮਾਰਚ 2024 (ਅਨੁਜ ਕੱਕੜ ਟੀਨੂੰ )
ਥਾਣਾ ਮੱਖੂ ਦੀ ਪੁਲਿਸ ਨੇ 1 ਨੌਜਵਾਨ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 1930 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਵਾਂ ਚੈਕਿੰਗ ਦੋਰਾਨ ਪਿੰਡ ਪੀਰ ਮੁਹੰਮਦ ਪਾਸ ਪੁੱਜੇ ਤਾਂ ਇੱਕ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਇੱਕ ਦਮ ਪਿੱਛੇ ਮੁੜ ਕੇ ਮੋਕੇ ਤੋਂ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਦੁਆਰਾ ਸ਼ੱਕ ਦੀ ਬਿਨਾਅਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾ ਉਸ ਨੇ ਆਪਣਾ ਨਾਮ ਰਛਪਾਲ ਸਿੰਘ ਪੁੱਤਰ ਕੱਕਾ ਸਿੰਘ ਵਾਸੀ ਪਿੰਡ ਪੀਰ ਮੁਹੰਮਦ ਦੱਸਿਆ ਜਿਸ ਦੀ ਤਲਾਸ਼ੀ ਲਈ ਗਈ ਤਾ ਤਲਾਸ਼ੀ ਦੌਰਾਨ ਉਸ ਕੋਲੋਂ 1930 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਪੁਲਿਸ ਵਲੋਂ ਦੱਸਣ ਮੁਤਾਬਿਕ ਫੜੇ ਗਏ ਨੌਜਵਾਨ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਖਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ



- October 15, 2025