18 ਮਾਰਚ 2024 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ, ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
- 134 Views
- kakkar.news
- March 16, 2024
- Punjab
18 ਮਾਰਚ 2024 ਨੂੰ ਪਲੇਸਮੈਂਟ ਕੈਂਪ ਦਾ ਆਯੋਜਨ, ਵੱਧ ਤੋਂ ਵੱਧ ਨੋਜਵਾਨਾਂ ਨੂੰ ਸ਼ਮੂਲੀਅਤ ਕਰਨ ਦੀ ਅਪੀਲ
ਫਾਜ਼ਿਲਕਾ 16 ਮਾਰਚ 2024 (ਸਿਟੀਜ਼ਨਜ਼ ਵੋਇਸ)
ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਮਾਰਚ 2024 ਦਿਨ ਸੋਮਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿਚ ਐਲ.ਆਈ.ਸੀ. ਵੱਲੋਂ ਨੌਜਵਾਨਾਂ ਦੀ ਰੋਜਗਾਰ ਲਈ ਚੋਣ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਂਪ ਵਿਚ ਆਉਣ ਸਮੇਂ ਆਪਣੇ ਪੜ੍ਹਾਈ ਦੇ ਨਾਲ-ਨਾਲ ਹੋਰ ਲੋੜੀਂਦੇ ਦਸਤਾਵੇਜ ਨਾਲ ਲੈ ਕੇ ਆਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਕੈਂਪ ਐਲ.ਆਈ.ਸੀ. ਇੰਡੀਆ ਦਫਤਰ ਗਉਸ਼ਾਲਾ ਰੋਡ ਅਬੋਹਰ ਵਿਖੇ ਲਗਾਇਆ ਜਾਵੇਗਾ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਦੇ ਪਲੇਸਮੈਂਟ ਅਫਸਰ ਸ੍ਰੀ ਰਾਜ ਸਿੰਘ ਦੱਸਿਆ ਕਿ ਇਸ ਕੈਂਪ ਵਿਚ ਚੁਣੇ ਗਏ ਪ੍ਰਾਰਥੀਆਂ ਨੂੰ ਚੰਗਾ ਮਿਹਨਤਾਨਾ ਦਿੱਤਾ ਜਾਵੇਗਾ। ਉਨ੍ਹਾਂ ਨੌਜਵਾਨਾ ਨੂੰ ਅਪੀਲ ਕਰਦਿਆਂ ਕਿਹਾ ਕਿ ਪਲੇਸਮੈਂਟ ਕੈਂਪ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕੀਤੀ ਜਾਵੇ ਤੇ ਰੋਜਗਾਰ ਪ੍ਰਾਪਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰਬਰ 93161 12131, 98729 36616 ਅਤੇ 98555 73336 ਤੇ ਸੰਪਰਕ ਕੀਤਾ ਜਾ ਸਕਦਾ ਹੈ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026