Trending Now
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਵਿਖੇ ਹਾਈਮਾਸਟਾਂ ਤੇ ਐਲ.ਈ.ਡੀ ਲਾਈਟਾਂ ਦਾ ਕੀਤਾ ਉਦਘਾਟਨ
#ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਸਮਾਰਟ ਸਕੂਲ ਲੂੰਬੜੀ ਵਾਲਾ ਵਿਖੇ ਕਰਵਾਏ ਗਏ ਮੁਕਾਬਲੇ
#ਸੀਮਾ ਸੁਰੱਖਿਆ ਬਲ ਅਤੇ ਸਿਹਤ ਵਿਭਾਗ ਵਲੋਂ ਸਾਂਝੇ ਤੌਰ ‘ਤੇ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
#ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦਾਣਾ ਮੰਡੀ ਖਾਈ ਫੇਮੇ ਕੀ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ
#ਵਿਸਾਖੀ ਮੌਕੇ ਮੇਲੇ ਲਈ 13 ਅਪ੍ਰੈਲ ਨੂੰ ਫਿਰੋਜ਼ਪੁਰ ਛਾਵਣੀ-ਹੁਸੈਨੀਵਾਲਾ ਦਰਮਿਆਨ ਚੱਲਣਗੀਆਂ 6 ਜੋੜੀਆਂ ਸਪੈਸ਼ਲ ਰੇਲਗੱਡੀਆਂ
#ਮਮਦੋਟ ਥਾਣੇ ਦੇ ਐਸਐਚਓ 25 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ
#ਵੇਰਕਾ ਫ਼ਿਰੋਜ਼ਪੁਰ ਡੇਅਰੀ ਨੇ ਕੀਤਾ ਦੁੱਧ ਖਰੀਦ ਭਾਅ ਵਿੱਚ 25 ਰੁਪਏ ਪ੍ਰਤੀ ਕਿੱਲੋ ਫੈਟ ਵਾਧਾ
#ਅਧਿਆਪਕ ਜਥੇਬੰਦੀਆਂ ਨੇ ਮਸਲਿਆਂ ਦੇ ਹੱਲ ਲਈ ਸਿੱਖਿਆ ਮੰਤਰੀ ਵੱਲ ਭੇਜਿਆ ‘ਮੰਗ ਪੱਤਰ’
#ਨਸ਼ੇ ਅਤੇ ਗੈਰਕਾਨੂੰਨੀ ਹਥਿਆਰਾਂ ਖ਼ਿਲਾਫ਼ ਐਕਸ਼ਨ — ਫਿਰੋਜ਼ਪੁਰ ‘ਚ ਪੁਲਿਸ ਵੱਲੋਂ 10 ਗਿਰਫ਼ਤਾਰ
#ਵਧੀਕ ਡਿਪਟੀ ਕਮਿਸ਼ਨਰ ਨੇ ਗਰਮੀ ਦੀ ਲਹਿਰ ਅਤੇ ਲੂ ਸਬੰਧੀ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਲੋਕ ਸਭਾ ਚੋਣਾਂ-2024 ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ
- 133 Views
- kakkar.news
- March 22, 2024
- Punjab
ਲੋਕ ਸਭਾ ਚੋਣਾਂ-2024 ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਜ਼ਿਲ੍ਹਾ ਚੋਣ ਅਫ਼ਸਰ
ਫਾਜ਼ਿਲਕਾ, 22 ਮਾਰਚ 2024 (ਸਿਟੀਜ਼ਨਜ਼ ਵੋਇਸ)
ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ‘ਤੇ ਨਾਲ ਲਿਜਾ ਸਕਦਾ ਹੈ।
ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ, ਪਰ ਵਿਅਕਤੀ ਦਾ ਨਾਂਅ ਵੋਟਰ ਸੂਚੀ ਵਿਚ ਹੋਣਾ ਲਾਜਮੀ ਹੈ।
ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।
ਡਾ: ਸੇਨੂ ਦੁੱਗਲ ਨੇ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦਾ “ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟ ਸਾਡਾ ਹੱਕ ਹੈ ਅਤੇ ਹਰੇਕ ਯੋਗ ਵੋਟਰ ਬਿਨ੍ਹਾਂ ਕਿਸੇ ਡਰ, ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਦੇ ਹੱਕ ਦੀ ਵਰਤੋਂ ਕਰੇ।

Categories

Recent Posts