ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਸਟਾਫ ਵੱਲੋਂ ਸ਼ਹੀਦੀ ਸਮਾਰਕ ਤੇ ਪੰਜਾਬ ਸਰਕਾਰ ਖਿਲਾਫ ਲਗਾਇਆ ਰੋਸ ਧਰਨਾ।
- 118 Views
- kakkar.news
- March 23, 2024
- Punjab
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਸਟਾਫ ਵੱਲੋਂ ਸ਼ਹੀਦੀ ਸਮਾਰਕ ਤੇ ਪੰਜਾਬ ਸਰਕਾਰ ਖਿਲਾਫ ਲਗਾਇਆ ਰੋਸ ਧਰਨਾ।
ਫਿਰੋਜ਼ਪੁਰ 23 ਮਾਰਚ 2024(ਅਨੁਜ ਕੱਕੜ ਟੀਨੂੰ)
ਆਪ ਸਰਕਾਰ ਸ਼ਹੀਦ ਭਗਤ ਸਿੰਘ ਨੂੰ ਆਪਣਾ ਆਦਰਸ਼ ਮੰਨਦੀ ਹੈ ਪ੍ਰੰਤੂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦਾ ਸਟਾਫ ਪਿਛਲੇ ਛੇ ਮਹੀਨੇ ਤੋਂ ਤਨਖਾਹਾਂ ਤੋਂ ਵਾਂਝਾ ਚੱਲ ਰਿਹਾ ਹੈ। ਆਪ ਸਰਕਾਰ ਨੇ 2022 ਵਿੱਚ ਯੂਨੀਵਰਸਿਟੀ ਦੀ ਸਲਾਨਾ ਗਰਾਂਟ 15 ਕਰੋੜ ਤੋਂ ਵਧਾ ਕੇ ਦੁਗਣੀ ਕਰਨ ਦਾ ਐਲਾਨ ਕੀਤਾ ਸੀ। ਪ੍ਰੰਤੂ ਸਰਕਾਰ ਹਰ ਸਾਲ ਵਾਅਦੇ ਤੋਂ ਮੁੱਕਰ ਜਾਂਦੀ ਹੈ। ਇਸ ਸਾਲ ਦੇ ਬਜਟ ਵਿੱਚ ਵੀ ਯੂਨੀਵਰਸਿਟੀ ਦੀ ਗਰਾਂਟ ਵਿਚ ਕੋਈ ਵਾਧਾ ਨਜ਼ਰ ਨਹੀਂ ਆ ਰਿਹਾ ਹੈ। ਇਸ ਲਈ ਸਮੂਹ ਸਟਾਫ 14 ਮਾਰਚ ਤੋਂ ਕਲਮ ਛੋੜ ਹੜਤਾਲ ਤੇ ਚਲ ਰਿਹਾ ਹੈ ਅਤੇ ਲੰਚ ਸਮੇਂ ਗੇਟ ਰੈਲੀ ਕੱਢੀ ਜਾ ਰਹੀ ਹੈ। ਅੱਜ 23 ਮਾਰਚ ਨੂੰ ਜੋਆਇੰਟ ਐਕਸ਼ਨ ਕਮੇਟੀ ਨੇ ਯੂਨੀਵਰਸਟੀ ਦੇ ਅੰਦਰ ਬਣੇ ਸ਼ਹੀਦੀ ਸਮਾਰਕ ਤੇ ਪਹੁੰਚ ਕੇ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਜੀ ਨੂੰ ਸ਼ਹੀਦੀ ਦਿਵਸ ਤੇ ਸ਼ਰਧਾਂਜਲੀ ਭੇਂਟ ਕੀਤੀ। ਸਮਾਰਕ ਦੇ ਸਾਹਮਣੇ ਬੈਠ ਕੇ ਪੰਜਾਬ ਸਰਕਾਰ ਖਿਲਾਫ ਗਰਾਂਟ ਨਾ ਜਾਰੀ ਕਰਨ ਤੇ ਧਰਨਾ ਲਗਾਇਆ ਅਤੇ ਸਰਕਾਰ ਖਿਲਾਫ ਨਾਰੇਬਾਜੀ ਕੀਤੀ। ਉਹਨਾਂ ਨੇ ਕਿਹਾ ਸਰਕਾਰ ਆਪਣੇ ਵਾਦਿਆਂ ਤੋਂ ਭੱਜ ਰਹੀ ਹੈ। ਸ਼ਹੀਦ ਭਗਤ ਸਿੰਘ ਦਾ ਸਿਰਫ ਨਾਮ ਵਰਤ ਰਹੀ ਹੈ ਜਦੋਂ ਕਿ ਹਕੀਕੀ ਤੌਰ ਤੇ ਸ਼ਹੀਦ ਦੇ ਨਾਮ ਤੇ ਬਣੀ ਯੂਨੀਵਰਸਿਟੀ ਦੇ ਸਟਾਫ ਨੂੰ ਛੇ ਮਹੀਨੇ ਦੀਆਂ ਤਨਖਾਹਾਂ ਵੀ ਨਹੀਂ ਦੇ ਰਹੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024