ਹੈਰੋਇਨ ਅਤੇ ਮੋਟਰਸਾਇਕਲ ਸਮੇਤ 01 ਵਿਅਕਤੀ ਪੁਲਿਸ ਵਲੋਂ ਕਾਬੂ, ਮਾਮਲਾ ਦਰਜ
- 103 Views
- kakkar.news
- March 28, 2024
- Crime Punjab
ਹੈਰੋਇਨ ਅਤੇ ਮੋਟਰਸਾਇਕਲ ਸਮੇਤ 01 ਵਿਅਕਤੀ ਪੁਲਿਸ ਵਲੋਂ ਕਾਬੂ, ਮਾਮਲਾ ਦਰਜ
ਫਿਰੋਜ਼ਪੁਰ 28 ਮਾਰਚ 2024 (ਅਨੁਜ ਕੱਕੜ ਟੀਨੂੰ)
ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ 01 ਵਿਅਕਤੀ ਨੂੰ 320 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਇਕਲ ਸਮੇਤ ਗ੍ਰਿਫਤਾਰ ਕੀਤਾ ਹੈ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਉਹ ਅਤੇ ਉਹਨਾਂ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੌਰਾਨ ਕਿਲੇ ਵਾਲਾ ਚੌਂਕ ਪਾਸ ਮਜੂਦ ਸਨ ਤਾਂ ਇੱਕ ਨੌਜਵਾਨ ਮੋਟਰਸਾਇਕਲ ਤੇ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਤੇ ਇੱਕ ਦਮ ਮੋਟਰਸਾਇਕਲ ਪਿੱਛੇ ਮੋੜ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਦੁਆਰਾ ਸ਼ੱਕ ਦੀ ਬਿਨਾਅ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਫੜੇ ਗਏ ਵਿਅਕਤੀ ਨੇ ਆਪਣਾ ਨਾਮ ਵਿਲੀਅਮ ਪੁੱਤਰ ਬਲਦੇਵ ਵਾਸੀ ਫੱਤੂ ਵਾਲਾ ਦੱਸਿਆ ਅਤੇ ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੋਰਾਨ ਵਿਲੀਅਮ ਕੋਲੋਂ ਹੈਰੋਇਨ ਬਰਾਮਦ ਹੋਈ ਜਿਸ ਦਾ ਵਜ਼ਨ ਤਕਰੀਬਨ 320 ਗ੍ਰਾਮ ਸੀ ।
ਪੁਲੀਸ ਵਲੋਂ ਆਰੋਪੀ ਨੂੰ ਗਿਰਫ਼ਤਾਰ ਕਰ ਉਸ ਖਿਲਾਫ NDPS ACT ਤਹਿਤ ਮਾਮਲਾ ਦਰਜ ਕਰ ਲਿਤਾ ਗਿਆ ਹੈ ।



- October 15, 2025