Trending Now
#ਸਤੀਏਵਾਲਾ ਸਕੂਲ ਦੇ ਵਿਦਿਆਰਥੀਆਂ ਦਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿਖੇ ਵਿਦਿਅਕ ਟੂਰ
#ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
#ਡੀ.ਏ. ਦੀ ਮੰਗ ਨੂੰ ਲੈ ਕੇ ਫਿਰੋਜ਼ਪੁਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮ ਤੇ ਪੈਨਸ਼ਨਰ ਮੋਹਾਲੀ ਰੈਲੀ ਲਈ ਰਵਾਨਾ
#बीडीयू बैठक में हुई चर्चा : मिनी रेक सुविधा से कंटेनर लोडिंग को मिलेगा बढ़ावा।
#रेलवे फाटक एवं रेल पटरी पार करते समय सतर्क रहें और रेलवे नियमों का पालन करें।
#जुलाई माह में टिकट चेकिंग अभियान के दौरान 34,410 यात्री बिना टिकट अथवा अनियमित यात्रा करते हुए पाए गए।
#ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ
#ਫਿਰੋਜ਼ਪੁਰ ਦੇ ਸਰਹੱਦੀ ਪਿੰਡ ਕਿਲਚੇ ਵਿਖੇ ਪੁਲਿਸ-ਬੀਐਸਐਫ ਦਾ ਕਾਸੋ ਆਪਰੇਸ਼ਨ
#ਫਿਰੋਜ਼ਪੁਰ ‘ਚ ਹੀਰਾ ਸਿੰਘ ਤੂਤ ਦੀ 21ਵੀਂ ਪੁਸਤਕ ‘ਤੂਤ ਦੀ ਪੈੜ’ ਲੋਕ ਅਰਪਣ
#बेवजह चेन पुलिंग पर आरपीएफ का शिकंजा, फिरोजपुर मंडल में 150 मामलों पर कार्रवाई।
ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਗਈ ਮਾਪੇ-ਅਧਿਆਪਕ ਮਿਲਨੀ
- kakkar.news
- March 28, 2024
- Education Punjab
ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਵਿਖੇ ਕਰਵਾਈ ਗਈ ਮਾਪੇ-ਅਧਿਆਪਕ ਮਿਲਨੀ
ਫਿਰੋਜ਼ਪੁਰ 28 ਮਾਰਚ 2024 (ਅਨੁਜ ਕੱਕੜ ਟੀਨੂੰ)
ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਵਿਖੇ ਮਾਪੇ-ਅਧਿਆਪਕ ਮਿਲਨੀ ਕੀਤੀ ਗਈ ਅਤੇ ਗਿਆਰਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ। ਗਿਆਰਵੀਂ ਜਮਾਤ ਦੇ ਨਾਨ-ਮੈਡੀਕਲ ਸਟ੍ਰੀਮ ਵਿਚ ਪਰਵੰਸ਼ ਕੰਬੋਜ ਨੇ 98%, ਮੈਡੀਕਲ ਸਟਰੀਮ ਵਿਚ ਰਾਜਦੀਪ ਕੌਰ ਨੇ 97% ਅਤੇ ਕਾਮਰਸ ਸਟਰੀਮ ਵਿੱਚ ਹਰਪ੍ਰੀਤ ਕੌਰ ਨੇ 95% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਸਕੂਲ ਮੁਖੀ ਸ. ਚਮਕੌਰ ਸਿੰਘ ਸਰਾਂ ਦੁਆਰਾ ਹੋਣਹਾਰ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਪੈਨ, ਕਾਪੀਆਂ ਅਤੇ ਸਨਮਾਨ ਚਿੰਨ੍ਹ ਵੰਡੇ ਗਏ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ. ਚਮਕੌਰ ਸਿੰਘ ਦੁਆਰਾ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ ਅਤੇ ਵਿਦਿਆਰਥੀਆਂ ਨੂੰ ਹੋਸਟਲ ਦੀ ਜ਼ਿੰਦਗੀ ਵਿਚ ਅਨੁਸ਼ਾਸਨ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਚੰਗੀਆਂ ਆਦਤਾਂ ਨੂੰ ਗ੍ਰਹਿਣ ਕਰਨ ਅਤੇ ਸਮਾਂ-ਸਾਰਨੀਂ ਅਨੁਸਾਰ ਪੜ੍ਹਨ ਦੀਆਂ ਰੁਚੀਆਂ ਪੈਦਾ ਕਰਨ ਲਈ ਉਤਸ਼ਾਹਿਤ ਵੀ ਕੀਤਾ।
ਇਸੇ ਮੌਕੇ ਮੈਡਮ ਸੂਕੀਰਤੀ ਸ਼ਰਮਾ, ਵਿਭਾਗ ਦੇ ਮੁਖੀ ਮਨੋਜ ਕੁਮਾਰ, ਜਸਵਿੰਦਰ ਸਿੰਘ, ਮੈਡਮ ਹਰਮਨ, ਮੈਡਮ ਰੇਖਾ ਸਮੇਤ ਸਮੂਹ ਅਧਿਆਪਕ ਸਾਹਿਬਾਨ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਐੱਸ.ਐੱਮ.ਸੀ. ਕਮੇਟੀ ਦੇ ਮੈਂਬਰ ਸ. ਜਗਮੋਹਨ ਸਿੰਘ, ਸਤਪਾਲ ਸਿੰਘ, ਕੁਲਵਿੰਦਰ ਕੌਰ, ਗੁਰਮੀਤ ਕੌਰ, ਜਸਮੇਲ ਸਿੰਘ ਤੇ ਸੰਦੀਪ ਸਿੰਘ ਵੀ ਹਾਜ਼ਰ ਸਨ।

Categories

Recent Posts