ਫਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਜਮਾਂ ਹੋਏ 5305 ਹਥਿਆਰ-ਵਧੀਕ ਜ਼ਿਲ੍ਹਾ ਚੋਣ ਅਫ਼ਸਰ
- 95 Views
- kakkar.news
- April 4, 2024
- Punjab
ਫਾਜ਼ਿਲਕਾ ਜ਼ਿਲ੍ਹੇ ਵਿਚ ਹੁਣ ਤੱਕ ਜਮਾਂ ਹੋਏ 5305 ਹਥਿਆਰ-ਵਧੀਕ ਜ਼ਿਲ੍ਹਾ ਚੋਣ ਅਫ਼ਸਰ
ਫਾਜ਼ਿਲਕਾ, 4 ਅਪ੍ਰੈਲ 2024 (ਸਿਟੀਜ਼ਨਜ਼ ਵੋਇਸ)
ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਪ੍ਰਕ੍ਰਿਆ ਅਮਨ ਅਮਾਨ ਨਾਲ ਪੂਰੀ ਹੋਵੇ ਇਸ ਲਈ ਅਸਲਾ ਧਾਰਕਾਂ ਵੱਲੋਂ ਆਪਣੇ ਹਥਿਆਰ ਜਮਾਂ ਕਰਵਾਉਣ ਦੀ ਪ੍ਰਕ੍ਰਿਆ ਜਾਰੀ ਹੈ ਅਤੇ ਹੁਣ ਤੱਕ 5305 ਹਥਿਆਰ ਜਮਾਂ ਹੋ ਚੁੱਕੇ ਹਨ। ਇਹ ਜਾਣਕਾਰੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ ਕੁਮਾਰ ਪੋਪਲੀ ਪੀਪੀਐਸ ਨੇ ਸਕਰੀਨਿੰਗ ਕਮੇਟੀ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਪੀ ਸ੍ਰੀ ਰਮਨੀਸ਼ ਚੌਧਰੀ ਵੀ ਵਿਸੇਸ਼ ਤੌਰ ਤੇ ਹਾਜਰ ਸਨ।
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਸਲਾ ਧਾਰਕਾਂ ਦੇ ਹਥਿਆਰ ਜਮਾਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਥਿਆਰ ਜਮਾਂ ਕਰਵਾਉਣ ਦੇ ਕੰਮ ਦੀ ਨਿਯਮਿਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਕਿਸੇ ਦੀ ਕੋਈ ਵਿਸੇਸ ਜਰੂਰਤ ਹੈ ਉਥੇ ਜ਼ਿਲ੍ਹਾ ਪੱਧਰ ਤੇ ਗਠਿਤ ਸਕਰੀਨਿੰਗ ਕਮੇਟੀ ਵੱਲੋਂ ਸਮੀਖਿਆ ਕਰਕੇ ਹਥਿਆਰ ਜਮਾਂ ਕਰਵਾਉਣ ਜਾਂ ਨਾ ਕਰਵਾਉਣ ਬਾਬਤ ਨਿਰਣਾ ਲਿਆ ਜਾਂਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹੇ ਵਿਚ 14411 ਲਾਈਸੈਂਸੀ ਹਥਿਆਰ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਸਕਰੀਨਿੰਗ ਕਮੇਟੀ ਦੀ ਆਗਿਆ ਲਏ ਬਿਨ੍ਹਾਂ ਕਿਸੇ ਨੇ ਹਥਿਆਰ ਜਮਾਂ ਨਾ ਕਰਵਾਇਆ ਤਾਂ ਅਜਿਹੇ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਦੀ ਕੋਈ ਵਿਸੇਸ ਹਾਲਤਾਂ ਵਿਚ ਜਰੂਰਤ ਹੈ ਤਾਂ ਉਹ ਸਕਰੀਨਿੰਗ ਕਮੇਟੀ ਕੋਲ ਪਹੁੰਚ ਕਰ ਸਕਦਾ ਹੈ ਅਤੇ ਬਾਕੀ ਸਾਰੇ ਅਸਲਾ ਲਾਇਸੈਂਸ ਧਾਰਕ ਤੁਰੰਤ ਆਪਣੇ ਹਥਿਆਰ ਨੇੜੇ ਦੇ ਥਾਣੇ ਜਾਂ ਅਸਲਾ ਕੋਠੀ ਵਿਚ ਜਮਾਂ ਕਰਵਾ ਦੇਣ। ਅਜਿਹਾ ਨਾ ਕਰਨ ਦੀ ਹਾਲਤ ਵਿਚ ਕਾਨੂੰਨੀ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਐਸਡੀਐਮ ਸ੍ਰੀ ਪੰਕਜ ਬਾਂਸਲ, ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਮਨਜੀਤ ਸਿੰਘ ਵੀ ਹਾਜਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024