ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
- 99 Views
- kakkar.news
- April 5, 2024
- Punjab
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
· ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ
· ਜਿੱਥੇ ਫੌਜ ਵੱਲੋਂ ਅਸਲਾ ਜਮ੍ਹਾਂ ਕੀਤਾ ਗਿਆ ਹੈ ਉਸ ਦੇ ਨੇੜੇ ਫਸਲਾਂ ਦੇ ਨਾੜ ਨੂੰ ਅੱਗ ਲਾਉਣ ਤੇ ਰੋਕ
· ਜ਼ਿਲ੍ਹਾ ਫਿਰੋਜ਼ਪੁਰ ਦੇ ਮੈਰਿਜ ਪੈਲੇਸ, ਹੋਟਲ, ਰੈਸਟੋਰੈਂਟ ਅਤੇ ਸਿਨੇਮਾ ਹਾਲ ਮਾਲਕ ਇਤਰਾਜਹੀਣਤਾ ਸਰਟੀਫਿਕੇਟ ਪ੍ਰਾਪਤ ਕਰਨ
· ਮਕਾਨ ਮਾਲਕਾਂ ਨੂੰ ਕਿਰਾਏਦਾਰਾਂ ਦੀ ਸੂਚਨਾ ਨਜ਼ਦੀਕੀ ਥਾਣਿਆਂ ਨੂੰ ਦਰਜ ਕਰਵਾਉਣ ਦੀ ਹਦਾਇਤ
· ਪ੍ਰਵਾਸੀ ਮਜਦੂਰਾਂ ਦੀ ਸੂਚਨਾ ਪੁਲਿਸ ਥਾਣਿਆਂ ਵਿਚ ਜਮ੍ਹਾਂ ਕਰਵਾਉਣ ਸਬੰਧੀ ਹੁਕਮ
ਫ਼ਿਰੋਜ਼ਪੁਰ 5 ਅਪ੍ਰੈਲ 2024 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਜ਼ਿਲ੍ਹੇ ਦੀ ਹਦੂਦ ਅੰਦਰ ਹੁੱਕਾ ਬਾਰ ਚਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਸਿਵਲ ਸਰਜਨ ਫਿਰੋਜ਼ਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ ਅਤੇ ਇਨ੍ਹਾਂ ਹੁੱਕਾਂ ਬਾਰਾਂ ਵਿੱਚ ਆਮ ਤੌਰ ‘ਤੇ ਵੱਖ-ਵੱਖ ਫਲੇਵਰਾਂ ਦੇ ਨਾਲ ਨਿਕੋਟਿਨ, ਤੰਬਾਕੂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖ਼ਤਰਨਾਕ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਤ ਤੋਂ ਬਚਾਉਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ।
ਇੱਕ ਹੋਰ ਹੁਕਮ ਰਾਹੀਂ ਜਿੱਥੇ ਫੌਜ ਵੱਲੋਂ ਅਸਲਾ ਜਮ੍ਹਾਂ ਕੀਤਾ ਗਿਆ ਹੈ, ਉਸ ਦੇ ਨੇੜੇ 1000 ਮੀਟਰ ਦੇ ਦਾਇਰੇ ਵਿੱਚ ਫਸਲਾਂ ਦੇ ਨਾੜ ਨੂੰ ਅੱਗ ਲਾਉਣ ਅਤੇ ਉਸਾਰੀ ਕਰਨ ਤੇ ਰੋਕ ਲਗਾਈ ਹੈ।
ਜ਼ਿਲ੍ਹਾ ਮੈ
ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਿਰੋਜਪੁਰ ਦੀ ਹਦੂਦ ਅੰਦਰ ਰਹਿੰਦੇ ਮਕਾਨ ਮਾਲਕਾਂ ਵੱਲੋਂ ਆਪਣੇ ਘਰਾਂ ਵਿੱਚ ਜੋ ਕਿਰਾਏਦਾਰ ਬਿਠਾਏ ਜਾਂਦੇ ਹਨ ਉਨ੍ਹਾਂ ਦੀ ਸੂਚਨਾ ਸਬੰਧਿਤ ਥਾਣੇ ਵਿੱਚ ਨਹੀਂ ਦਿੱਤੀ ਜਾਂਦੀ, ਜਿਸ ਕਾਰਨ ਜ਼ਿਲ੍ਹੇ ਵਿੱਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਮਾਲਕ ਮਕਾਨਾਂ ਤੋਂ ਮਕਾਨ ਕਿਰਾਏ ਤੇ ਲੈ ਕੇ ਅਜਿਹੀਆਂ ਕਾਰਵਾਈਆਂ ਕੀਤੀਆਂ ਜਾਂਦੀਆਂ ਹਨ, ਜਿਸ ਨਾਲ ਅਮਨ ਭੰਗ ਹੋਣ ਦੀ ਸੰਭਾਵਨਾ ਪੈਦਾ ਹੋ ਸਕਦੀ ਹੈ। ਇਸ ਲਈ ਜ਼ਿਲ੍ਹੇ ਦੀ ਹਦੂਦ ਅੰਦਰ ਰਹਿੰਦੇ ਮਕਾਨ ਮਾਲਕਾਂ ਅਤੇ ਮਕਾਨ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਦੇ ਨਾਮ ਅਤੇ ਪਤੇ ਆਪਣੇ ਇਲਾਕੇ ਦੇ ਥਾਣੇ/ਪੁਲਿਸ ਚੌਂਕੀ ਵਿੱਚ ਤੁਰੰਤ ਦਰਜ ਕਰਾਉਣ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇੱਕ ਹੋਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਰਖਾਨੇਦਾਰ, ਵਪਾਰੀ ਜਾਂ ਕਿਸਾਨ ਜਿਹੜੇ ਆਪਣੇ ਕਾਰੋਬਾਰ ਨੂੰ ਚਲਾਉਣ ਲਈ ਪ੍ਰਵਾਸੀ ਮਜਦੂਰਾਂ ਨੂੰ ਰੋਜਗਾਰ ਦਿੰਦੇ ਹਨ ਜਾਂ ਆਪਣੇ ਘਰੇਲੂ ਕੰਮਾਂ ਵਿੱਚ ਨੌਕਰੀ ਦਿੰਦੇ ਹਨ, ਉਨੀ ਦੇਰ ਇਨ੍ਹਾਂ ਮਜ਼ਦੂਰਾਂ ਨੁੰ ਕੰਮ ਤੇ ਨਹੀਂ ਰੱਖਣਗੇ ਜਿੰਨੀ ਦੇਰ ਤੱਕ ਇੰਨ੍ਹਾਂ ਦੀ ਸੂਚਨਾ, ਨਾਮ, ਪਤਾ, ਟਿਕਾਣਾ ਨੇੜੇ ਦੇ ਪੁਲਿਸ ਥਾਣੇ ਵਿੱਚ ਨਹੀਂ ਦਿੰਦੇ। ਪਿੰਡ ਦੇ ਸਰਪੰਚ ਇਸ ਸਬੰਧੀ ਪਹਿਲਾਂ ਤੋਂ ਭੇਜੇ ਪ੍ਰਫਾਰਮੇ ਵਿੱਚ ਪ੍ਰਵਾਸੀ ਮਜਦੂਰਾਂ ਬਾਰੇ ਸੂਚਨਾ ਇਕੱਤਰ ਕਰਕੇ, ਸਮੇਤ ਫੋਟੋਗ੍ਰਾਫਰ ਸਬੰਧਿਤ ਪੁਲਿਸ ਸਟੇਸ਼ਨਾਂ ਵਿੱਚ ਦੇਣਗੇ ਤੇ ਉਹ ਇਹ ਵੀ ਯਕੀਨੀ ਬਣਾਉਣਗੇ ਕਿ ਪ੍ਰਵਾਸੀ ਮਜ਼ਦੂਰਾਂ ਦੇ ਘਰ ਦੇ ਪਤੇ ਤੇ ਉਨ੍ਹਾਂ ਦੀ ਤਨਖਾਹ ਵਿੱਚੋਂ ਕੁਝ ਰਕਮ ਮਨੀਆਰਡਰ ਰਾਹੀਂ ਭੇਜੀ ਜਾਵੇ ਤਾਂ ਜੋ ਉਨ੍ਹਾਂ ਦੇ ਘਰ ਦੇ ਪਤੇ ਬਾਰੇ ਤਸੱਲੀ ਹੋ ਸਕੇ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024