Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਕਰਵਾਇਆ।
- kakkar.news
- April 6, 2024
- Punjab
ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਕਰਵਾਇਆ।
ਫਿਰੋਜ਼ਪੁਰ, 6 ਅਪ੍ਰੈਲ 2024 (ਅਨੁਜ ਕੱਕੜ ਟੀਨੂੰ)
ਕਾਰਜ਼ਕਾਰੀ ਸਿਵਲ ਸਰਜਨ ਡਾ ਮੀਨਾਕਸ਼ੀ ਅਬਰੋਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਥਾਨਕ ਸਕੂਲ ਆਫ ਐਮੀਨੈਂਸ, ਫਿਰੋਜ਼ਪੁਰ ਵਿਖੇ ਵਿਸ਼ਵ ਸਿਹਤ ਦਿਵਸ ਮੋਕੇ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ।
ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਇਸ ਸਾਲ “ਮੇਰੀ ਸਿਹਤ ਮੇਰਾ ਅਧਿਕਾਰ” ਥੀਮ ਤਹਿਤ ਵਿਸ਼ਵ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ। ਸਾਨੂੰ ਆਪਣੇ ਆਲੇ ਦੁਆਲੇ ਨੂੰ ਸਾਫ ਰੱਖਣਾ ਚਾਹੀਦਾ ਹੈ, ਪੋਲੀਥੀਨ ਦੀਆਂ ਥੈਲੀਆਂ ਦੀ ਵਰਤੋਂ ਕਰਨ ਉਪਰੰਤ ਪਲਾਸਟਿਕ ਦੇ ਸਹੀ ਨਿਪਟਾਰੇ ਦਾ ਪ੍ਰਬੰਧ ਕਰਨਾ ਚਾਹੀਦਾ ਹੈ l ਮੌਸਮੀ ਫਲ ਅਤੇ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਨਰੋਈ ਸਿਹਤ ਲਈ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਚੰਗੀ ਸਿਹਤ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ ਅਤੇ ਸਮੇਂ ਸਮੇਂ ਤੇ ਆਪਣਾ ਬਲੱਡ ਪ੍ਰੈਸ਼ਰ ਦਾ ਲੇਵਲ ਅਤੇ ਸ਼ੂਗਰ ਲੈਵਲ ਚੈੱਕ ਕਰਵਾਉਣਾ ਚਾਹੀਦਾ ਹੈ। ਚੰਗੀ ਸਿਹਤ ਦੀ ਪਰਿਭਾਸ਼ਾ ਸਰੀਰਕ ,ਮਾਨਸਿਕ ਅਤੇ ਸਮਾਜਿਕ ਤੌਰ ਤੇ ਤੰਦਰੁਸਤੀ ਨੂੰ ਕਿਹਾ ਜਾਂਦਾ ਹੈ, ਇਕ ਸਵਸਥ ਵਿਅਕਤੀ ਵਿਚ ਇਹ ਤਿੰਨੇ ਜ਼ਰੂਰੀ ਹਨ ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਮੱਛਰਾਂ ਦੀ ਰੋਕਥਾਮ ਕਰਨ ਦੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਹਫ਼ਤੇ ਵਿੱਚ ਇੱਕ ਵਾਰ ਪਾਣੀ ਦੀ ਟੈਂਕੀਆਂ ਦੇ ਪਾਣੀ ਨੂੰ ਬਦਲਿਆ ਜਾਣਾ ਚਾਹੀਦਾ ਹੈ ਟੈਂਕੀਆਂ ਦੇ ਢੱਕਣ ਲੱਗੇ ਹੋਣੇ ਚਾਹੀਦੇ ਹਨ l ਫਰਿੱਜਾਂ ਦੀਆਂ ਟ੍ਰੇਆਂ ਸਾਫ ਕਰਨੀਆਂ ਚਾਹੀਦੀਆਂ ਹਨ ਅਤੇ ਛੱਤ ਤੇ ਪਏ ਟੁੱਟੇ ਫੁੱਟੇ ਬਰਤਨਾਂ ਅਤੇ ਟਾਇਰਾਂ ਵਿੱਚੋਂ ਪਾਣੀ ਖਾਲੀ ਕਰ ਕੇ ਮੂਧੇ ਮਾਰਨਾ ਚਾਹੀਦਾ ਹੈ।
ਜਾਗਰੂਕਤਾ ਸੈਮੀਨਾਰ ਨੂੰ ਸਫ਼ਲ ਬਣਾਉਣ ਲਈ ਸਕੂਲ ਪ੍ਰਿੰਸੀਪਲ ਰਾਜੇਸ਼ ਮਹਿਤਾ, ਸਕੂਲ ਅਧਿਆਪਿਕਾ ਮਧੂ ਨੰਦਾ ਅਤੇ ਸੀਮਾਂ ਗਰਗ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਅਸ਼ੀਸ਼ ਭੰਡਾਰੀ ਵੀ ਹਾਜ਼ਰ ਸਨ ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026