ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
- 66 Views
- kakkar.news
- April 6, 2024
- Punjab
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
– ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪਾਬੰਦੀ
– ਜ਼ਿਲ੍ਹੇ ‘ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕੇ, ਢੋਲ ਜਾਂ ਹੋਰ ਕਿਸੇ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ ‘ਤੇ ਪੂਰਣ ਪਾਬੰਦੀ
– ਸਰਹੱਦੀ ਖੇਤਰ ਦੇ ਨਾਲ ਲਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾ ਵਿੱਚ ਡੀ.ਜੇ., ਪਟਾਕੇ, ਲੇਜਰ ਲਾਇਟਾਂ ਦੀ ਵਰਤੋਂ ‘ਤੇ ਪਾਬੰਦੀ
– ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ
– ਸਰਕਾਰੀ/ਗੈਰ ਸਰਕਾਰੀ ਇਮਾਰਤਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ਤੇ ਪਾਬੰਦੀ
-ਸੜਕ ਦੀ ਜ਼ਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ਤੇ ਨਾ ਕੀਤੇ ਜਾਣ ਨਜ਼ਾਇਜ ਕਬਜ਼ੇ
ਫ਼ਿਰੋਜ਼ਪੁਰ, 6 ਅਪ੍ਰੈਲ 2024 (ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਮੈਜਿਸਟਰੇਟ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਜਾਰੀ ਹੋਣ ਦੀ ਮਿਤੀ ਤੋਂ 2 ਮਹੀਨੇ ਤੱਕ ਲਾਗੂ ਰਹਿਣਗੇ।
ਜ਼ਿਲ੍ਹਾ ਮੈਜਿਸਟਰੇਟ ਨੇ ਬਾਰਡਰ ਏਰੀਏ ਵਿੱਚ ਪੈਂਦੇ ਦਰਿਆ ਵਿੱਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਰਾਤ 7 ਵਜੇ ਤੋਂ ਸਵੇਰੇ 7 ਵਜੇ ਤੱਕ ਕਿਸ਼ਤੀਆਂ ਚਲਾਉਣ ਤੇ ਪੂਰਨ ਤੌਰ ਦੇ ਪਾਬੰਦੀ ਲਗਾਈ ਹੈ।
ਇਸੇ ਤਰਾਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ‘ਚ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਸ਼ੋਰ ਪੈਦਾ ਕਰਨ ਵਾਲੇ ਪਟਾਕਿਆਂ ਨੂੰ ਚਲਾਉਣ, ਢੋਲ, ਡਰੱਮ ਅਤੇ ਹੋਰ ਕਿਸੇ ਤਰ੍ਹਾਂ ਦੇ ਆਵਾਜ਼ ਪੈਦਾ ਕਰਨ ਵਾਲੇ ਯੰਤਰਾਂ (ਜਨ ਹਿੱਤ ਐਮਰਜੈਂਸੀ ਦੀ ਹਾਲਤ ਨੂੰ ਛੱਡ ਕੇ) ‘ਤੇ ਵੀ ਪੂਰਣ ਪਾਬੰਦੀ ਲਗਾਈ ਜਾਂਦੀ ਹੈ। ਇਸੇ ਤਰ੍ਹਾਂ ਰਾਤ 10 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰਿਹਾਇਸ਼ੀ ਇਲਾਕਿਆਂ ‘ਚ ਕਿਸੇ ਤਰ੍ਹਾਂ ਦੇ ਹਾਰਨ ਵਜਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਜਿਲ੍ਹਾ ਮੈਜਿਸਟ੍ਰੇਟ ਵੱਲੋਂ ਮਨਾਹੀ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿਸੇ ਵੀ ਥਾਂ ਤੇ ਚਲਾਏ ਜਾ ਰਹੇ ਲਾਊਡ ਸਪੀਕਰ, ਪਬਲਿਕ ਐਡਰੈਸ ਸਿਸਟਮ ਆਦਿ ਦੀ ਆਵਾਜ਼ ਸੀਮਾ 10 ਡੀ.ਬੀ. (ਏ) ਅਤੇ 75 ਡੀ.ਬੀ. (ਏ) (ਸਬੰਧਤ ਜਗ੍ਹਾ ਦੇ ਆਵਾਜ਼ੀ ਸਟੈਂਡਰਡ ਅਨੁਸਾਰ) ਤੋਂ ਵੱਧ ਨਹੀ ਹੋਵੇਗੀ। ਇਸ ਸਬੰਧੀ ਮੈਰਿਜ ਪੈਲੇਸ ਮਾਲਕ ਪੈਲੇਸ ਦੇ ਬਾਹਰ ਉਕਤ ਸ਼ਰਤਾਂ ਦਰਸਾਉਂਦਾ ਬੋਰਡ ਲਗਾਏਗਾ।
ਜ਼ਿਲ੍ਹਾ ਮੈਜਿਸਟਰੇਟ ਨੇ ਰਾਸ਼ਟਰੀ ਸੁਰੱਖਿਆ ਦੇ ਮੱਦੇਨਜ਼ਰ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਨਾਲ ਲਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਸ਼ਾਮ 05:00 ਵਜੇ ਤੋਂ ਬਾਅਦ 31-05-2024 ਤੱਕ ਡੀ.ਜੇ. (ਮਿਊਜਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਪੂਰਨ ਤੌਰ ‘ਤੇ ਰੋਕ ਲਗਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਫਿਰੋਜ਼ਪੁਰ ਦੀ ਹਦੂਦ ਅੰਦਰ ਵਿਆਹ ਸ਼ਾਦੀ ਜਾਂ ਹੋਰ ਸਮਾਰੋਹਾਂ ਦੇ ਸਮੇਂ ਹਥਿਆਰ ਲੈ ਕੇ ਚੱਲਣ ਦੀ ਮਨਾਹੀ ਦੇ ਹੁਕਮ ਦਿੱਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਮਨਾਹੀ ਦੇ ਹੁਕਮ ਰਾਹੀਂ ਜ਼ਿਲ੍ਹੇ ਵਿੱਚ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ਦੀ ਪੂਰਨ ਤੌਰ ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਸਰਕਾਰੀ ਸੜਕ ਦੀ ਜਮੀਨ/ਲਿੰਕ ਸੜਕਾਂ ਦੇ ਨਾਲ ਲਗਦੀ ਜਗ੍ਹਾਂ ਤੇ ਨਜਾਇਜ ਕਬਜਾ ਨਾ ਕਰੇ ਕਿਉਂਕਿ ਅਜਿਹਾ ਕਰਨ ਨਾਲ ਪਬਲਿਕ ਦੀ ਅਸੁਰੱਖਿਅਤਤਾ ਵਧਦੀ ਅਤੇ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024