340 ਲੀਟਰ ਲਾਹਣ ਅਤੇ 100 ਬੋਤਲ ਨਾਜਾਇਜ਼ ਸ਼ਰਾਬ ਬਰਾਮਦ, 01 ਵਿਅਕਤੀ ਕਾਬੂ 02 ਫਰਾਰ, ਮਾਮਲਾ ਦਰਜ
- 254 Views
- kakkar.news
- April 10, 2024
- Crime Punjab
340 ਲੀਟਰ ਲਾਹਣ ਅਤੇ 100 ਬੋਤਲ ਨਾਜਾਇਜ਼ ਸ਼ਰਾਬ ਬਰਾਮਦ, 01 ਵਿਅਕਤੀ ਕਾਬੂ 02 ਫਰਾਰ, ਮਾਮਲਾ ਦਰਜ
ਫਿਰੋਜ਼ਪੁਰ 10 ਅਪ੍ਰੈਲ 2024 (ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਜ਼ਿਲ੍ਹਾ ਪੁਲੀਸ ਨੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਦੌਰਾਨ 340 ਲੀਟਰ ਲਾਹਣ ਅਤੇ 100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ 1 ਆਰੋਪੀ ਨੂੰ ਗ੍ਰਿਫ਼ਤਾਰ ਕਰਕੇ ਤਿੰਨ ਖ਼ਿਲਾਫ਼ ਆਬਕਾਰੀ ਐਕਟ ਤਹਿਤ ਸਬੰਧਤ ਥਾਣਿਆਂ ਵਿੱਚ ਕੇਸ ਦਰਜ ਕੀਤਾ ਹੈ।
ਥਾਣਾ ਸਦਰ ਫਿਰੋਜ਼ਪੁਰ ਦੇ ਤਫ਼ਤੀਸ਼ੀ ਅਫ਼ਸਰ ਹੈੱਡ ਕਾਂਸਟੇਬਲ ਪਰਮਜੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲੀਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿੱਚ ਏਰੀਆ ਥਾਂ ਸਦਰ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅੰਗਰੇਜ ਸਿੰਘ ਪੁੱਤਰ ਉਮਾ ਸਿੰਘ ਵਾਸੀ ਅਲੀ ਕੇ ਜੋ ਕਿ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਹੈ।ਜੋ ਨਾਜਾਇਜ਼ ਸ਼ਰਾਬ ਅੱਗੇ ਲੈ ਕੇ ਜਾਨ ਲਈ ਕਿਸੇ ਵਹੀਕਲ ਦੀ ਉਡੀਕ ਕਰ ਰਿਹਾ ਹੈ । ਪੁਲੀਸ ਨੇ ਜਦੋਂ ਛਾਪਾ ਮਾਰ ਕੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਤਾਂ ਮੌਕੇ ਤੋਂ 100 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।
ਦੂਜੇ ਮਾਮਲੇ ‘ਚ ਥਾਣਾ ਕੁੱਲਗੜੀ ਦੇ ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਪੁਲੀਸ ਪਾਰਟੀ ਸਮੇਤ ਪਿੰਡ ਮਾਲਵਾਲ ਕਦੀਮ ਰੇਲਵੇ ਫਾਟਕ ਪਾਸ ਮੌਜੂਦ ਸੀ ਤਾਂ ਇਤੇਲਾਹ ਮਿਲਣ ਤੇ ਸਵਰਨ ਸਿੰਘ ਉਰਫ ਬਿੱਟੂ ਪੁੱਤਰ ਜੀਤ ਸਿੰਘ ਵਾਸੀ ਬਸਤੀ ਭਾਈ ਕਿ ਦੇ ਘਰ ਵਿੱਚ ਛਾਪੇਮਾਰੀ ਦੌਰਾਨ 140 ਲੀਟਰ ਲਾਹਣ ਬਰਾਮਦ ਕੀਤੀ ਗਈ ਪਰ ਆਰੋਪੀ ਵਿਅਕਤੀ ਮੌਕੇ ਤੋਂ ਫ਼ਰਾਰ ਹੋ ਗਿਆ।
ਇਕ ਹੋਰ ਮਾਮਲੇ ਵਿਚ ਥਾਣਾ ਮੱਖੂ ਦੇ ਜਾਂਚ ਅਫਸਰ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਓਹਨਾ ਪੁਲਿਸ ਪਾਰਟੀ ਸਮੇਤ ਗੁਪਤ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਪਿੰਡ ਲੱਲੇ ਵਿਖੇ ਹਰਪ੍ਰੀਤ ਸਿੰਘ ਪੁੱਤਰ ਸੁਭੇਗ ਸਿੰਘ ਦੇ ਘਰ ਛਾਪੇਮਾਰੀ ਕਰਦਿਆਂ ਮੌਕੇ ਤੋਂ 200 ਲੀਟਰ ਲਾਹਣ ਬਰਾਮਦ ਕੀਤੀ ਜਦ ਕਿ ਆਰੋਪੀ ਮੌਕੇ ਤੋਂ ਫਰਾਰ ਹੋਣ ਚ ਕਾਮਯਾਬ ਹੋ ਗਿਆ ।



- October 15, 2025