ਕਿਸਾਨ ਕਣਕ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਇਆ ਜਾਵੇ – ਡਾ. ਜੰਗੀਰ ਸਿੰਘ
- 141 Views
- kakkar.news
- April 10, 2024
- Punjab
ਕਿਸਾਨ ਕਣਕ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਇਆ ਜਾਵੇ – ਡਾ. ਜੰਗੀਰ ਸਿੰਘ
ਫਿਰੋਜ਼ਪੁਰ, 10 ਅਪ੍ਰੈਲ 2024 (ਅਨੁਜ ਕੱਕੜ ਟੀਨੂੰ)
ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਫਸਲ ਦੀ ਕਟਾਈ ਕਰਨ ਉਪਰੰਤ ਅਤੇ ਤੂੜੀ ਬਣਾਉਣ ਤੋਂ ਬਾਅਦ ਬਚੀ ਖੁਚੀ ਰਹਿੰਦ-ਖੂੰਹਦ/ਨਾੜ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਮਿਲਾਉਣ। ਉਨ੍ਹਾਂ ਦੱਸਿਆ ਕਿ ਕਿਸਾਨ ਹੈਪੀ ਸੀਡਰ ਅਤੇ ਜ਼ੀਰੋ ਡਰਿੱਲ ਦੀ ਮਦਦ ਨਾਲ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਮੂੰਗੀ ਦੀ ਫਸਲ ਦੀ ਬਿਜਾਈ ਕਰ ਸਕਦੇ ਹਨ, ਜਿਸ ਨਾਲ ਵਾਤਾਵਰਣ ਅਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਹੋਣ ਦੇ ਨਾਲ ਕਿਸਾਨ ਮੂੰਗੀ ਦੀ ਫਸਲ ਵੇਚ ਕੇ ਮੁਨਾਫਾ ਵੀ ਕਮਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕਿਸਾਨਾਂ ਦੁਆਰਾ ਹਾੜ੍ਹੀ ਦੀ ਮੁੱਖ ਫਸਲ ਕਣਕ ਦੀ ਵਾਢੀ ਸ਼ੁਰੂ ਕੀਤੀ ਜਾ ਰਹੀ ਹੈ। ਕਣਕ ਦੀ ਫਸਲ ਦੀ ਕਟਾਈ ਕਰਨ ਉਪਰੰਤ ਅਤੇ ਕਣਕ ਦੇ ਨਾੜ ਦੀ ਤੂੜੀ ਬਣਾਉਣ ਤੋਂ ਬਾਅਦ ਕਿਸਾਨਾਂ ਦੁਆਰਾ ਅਣਜਾਣੇ ਵਿੱਚ ਕਣਕ ਦੀ ਫਸਲ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਈ ਜਾਂਦੀ ਹੈ, ਜਿਸ ਨਾਲ ਵਾਤਾਵਰਣ ਪ੍ਰਦੂਸ਼ਿਤ ਹੋਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਅਤੇ ਮਿੱਟੀ ਵਿੱਚ ਮੌਜੂਦ ਮਿੱਤਰ ਕੀੜੇ ਅਤੇ ਜ਼ਰੂਰੀ ਤੱਤ ਸੜ ਕੇ ਸੁਆਹ ਹੋ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਜਿਲ੍ਹੇ ਵਿੱਚ ਕਣਕ ਦੀ ਕਟਾਈ ਤੋਂ ਬਾਅਦ ਬਚ ਗਈ ਰਹਿੰਦ ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਮੈਜਿਸਟਟ ਫ਼ਿਰੋਜ਼ਪੁਰ ਵੱਲੋਂ ਵੀ ਜ਼ਿਲ੍ਹਾ ਫਿਰੋਜ਼ਪੁਰ ਦੀ ਹੱਦ ਅੰਦਰ ਕਣਕ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ।



- October 15, 2025