ਗੁਰੂਹਰਸਹਾਏ ਪੁਲਿਸ ਵਲੋਂ ਸੈਕੜੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ।
- 125 Views
- kakkar.news
- April 12, 2024
- Crime Punjab
ਗੁਰੂਹਰਸਹਾਏ ਪੁਲਿਸ ਵਲੋਂ ਸੈਕੜੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ।
ਫਿਰੋਜ਼ਪੁਰ 12 ਅਪ੍ਰੈਲ 2024 (ਅਨੁਜ ਕੱਕੜ ਟੀਨੂੰ )
ਪੰਜਾਬ ਪੁਲਿਸ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿਮ ਤਹਿਤ ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ ਪਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ।ਜਿਸ ਦੇ ਤਹਿਤ ਵੱਖ ਵੱਖ ਥਾਵਾਂ ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ ਅਤੇ ਥਾਂ ਥਾਂ ਤੇ ਨਾਕੇਬੰਦੀ ਕਰ ਨਸ਼ਾ ਤਸਕਰਾਂ ਨੂੰ ਕਾਬੂ ਵੀ ਕੀਤਾ ਜਾ ਰਿਹਾ ਹੈ ।
ਥਾਣਾ ਗੁਰੂਹਰਸਹਾਏ ਦੀ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਇਕ ਵਿਅਕਤੀ ਨੂੰ ਓਹਨਾ ਦੀ ਟੀਮ ਨੇ ਸੈਕੜੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ । ਮੁੱਖ ਅਫ਼ਸਰ ਉਪਕਾਰ ਸਿੰਘ ਨੇ ਜਾਣਕਾਰੀ ਦਿੰਦਿਆਂ ਇਹ ਦੱਸਿਆ ਕੀ ਓਹਨਾ ਦੀ ਟੀਮ ਵਲੋਂ ਸ਼ੱਕੀ ਪੁਰਸ਼ਾ ਦੀ ਭਾਲ ਵਿਚ ਗਸ਼ਤ ਵ ਚੈਕਿੰਗ ਦੌਰਾਨ ਪਿੰਡ ਛਾਂਗਾ ਰਾਏ ਉਤਾੜ ਪਾਸ ਮਾਜੂਦ ਸੀ ਤਾ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਸੁੰਦਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਛਾਂਗਾ ਰਾਏ ਉਤਾੜ ਜੋ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਲੈ ਕੇ ਆਪਣੀ ਮੈਡੀਕਲ ਦੀ ਦੁਕਾਨ ਤੇ ਜਾ ਰਿਹਾ ਹੈ, ਜੇਕਰ ਰਸਤੇ ਵਿੱਚ ਨਾਕਾਬੰਦੀ ਕੀਤੀ ਜਾਵੇ ਤਾਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਆ ਸਕਦਾ ਹੈ । ਨਾਕਾਬੰਦੀ ਦੌਰਾਨ ਡੀਓਟੀ ਤੇ ਮੌਜੂਦ ਪੁਲਿਸ ਮੁਲਾਜ਼ਿਮਾ ਨੇ ਓਹਨੂੰ ਕਾਬੂ ਕਰ ਲਿਆ , ਜਦ ਉਸ ਦੀ ਤਲਾਸ਼ੀ ਲਿੱਤੀ ਗਈ ਤਾ ਉਸ ਵਿਅਕਤੀ ਕੋਲੋਂ ਤਲਾਸ਼ੀ ਦੌਰਾਨ 520 ਨਸ਼ੀਲੀਆਂ ਗੋਲੀਆਂ , ਬਰਾਮਦ ਹੋਇਆਂ।
ਜਿਸ ਖਿਲਾਫ NDPS ਐਕਟ ਦੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

