ਦਫਤਰਾਂ ਵਿੱਚ ਏਡੀਸੀ ਵੱਲੋਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਹਾਜ਼ਰੀ ਚੈੱਕ ਗੈਰ ਹਾਜ਼ਰ ਪਾਏ ਗਏ ਸਟਾਫ ਨੂੰ ਜਾਰੀ ਹੋਣਗੇ ਕਾਰਨ ਦੱਸੋ ਨੋਟਿਸ
- 106 Views
- kakkar.news
- April 12, 2024
- Punjab
ਦਫਤਰਾਂ ਵਿੱਚ ਏਡੀਸੀ ਵੱਲੋਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਹਾਜ਼ਰੀ ਚੈੱਕ ਗੈਰ ਹਾਜ਼ਰ ਪਾਏ ਗਏ ਸਟਾਫ ਨੂੰ ਜਾਰੀ ਹੋਣਗੇ ਕਾਰਨ ਦੱਸੋ ਨੋਟਿਸ
ਫਾਜ਼ਿਲਕਾ 12 ਅਪ੍ਰੈਲ 2024 (ਸਿਟੀਜ਼ਨਜ਼ ਵੋਇਸ)
ਜਿਲੇ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੀਆਂ ਹਦਾਇਤਾਂ ਅਨੁਸਾਰ ਅੱਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਅੱਜ ਸਵੇਰੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਵੱਖ-ਵੱਖ ਦਫਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਾਂਚ ਦੌਰਾਨ ਜੋ ਲੋਕ ਗੈਰ ਹਾਜ਼ਰ ਪਾਏ ਗਏ ਉਹਨਾਂ ਖਿਲਾਫ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ ਅਤੇ ਉਹਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣਗੇ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਆਖਿਆ ਕਿ ਦਫਤਰਾਂ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਵੇ ਅਤੇ ਜੋ ਲੋਕ ਵੀ ਆਪਣੇ ਕੰਮ ਲਈ ਦਫਤਰਾਂ ਵਿੱਚ ਆਉਣ ਤਾਂ ਅਧਿਕਾਰੀ ਅਤੇ ਕਰਮਚਾਰੀ ਉਹਨਾਂ ਨੂੰ ਹਾਜ਼ਰ ਮਿਲਣ ਇਸ ਲਈ ਇਹ ਅਚਨਚੇਤ ਚੈਕਿੰਗ ਕੀਤੀ ਗਈ ਸੀ। ਉਹਨਾਂ ਨੇ ਕਿਹਾ ਕਿ ਅੱਗੇ ਤੋਂ ਵੀ ਇਹ ਚੈਕਿੰਗ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਜੇਕਰ ਕੋਈ ਕੁਤਾਹੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸੇਵਾ ਨਿਯਮਾਂ ਅਨੁਸਾਰ ਅਗਲੇਰੀ ਕਾਰਵਾਈ ਆਰੰਭਣ ਤੋਂ ਸੰਕੋਚ ਨਹੀਂ ਕੀਤਾ ਜਾਵੇਗਾ।

