ਫਿਰੋਜ਼ਪੁਰ ਤੋਂ SAD ਤੋਂ ਨਰਦੇਵ ਸਿੰਘ ਬੋਬੀ ਮਾਨ ਐਲਾਣੇ ਗਏ ਉਮੀਦਵਾਰ , SAD ਪ੍ਰਧਾਨ ਵਲੋਂ 6 ਲੋਕ ਸਭਾ ਸੀਟਾਂ ਲਈ ਪਾਰਟੀ ਉਮੀਦਵਾਰਾਂ ਦਾ ਕੀਤਾ ਐਲਾਨ
- 354 Views
- kakkar.news
- April 22, 2024
- Politics Punjab
ਫਿਰੋਜ਼ਪੁਰ ਤੋਂ SAD ਤੋਂ ਨਰਦੇਵ ਸਿੰਘ ਬੋਬੀ ਮਾਨ ਐਲਾਣੇ ਗਏ ਉਮੀਦਵਾਰ , SAD ਪ੍ਰਧਾਨ ਵਲੋਂ 6 ਲੋਕ ਸਭਾ ਸੀਟਾਂ ਲਈ ਪਾਰਟੀ ਉਮੀਦਵਾਰਾਂ ਦਾ ਕੀਤਾ ਐਲਾਨ
ਫਿਰੋਜ਼ਪੁਰ 22 ਅਪ੍ਰੈਲ 2024(ਅਨੁਜ ਕੱਕੜ ਟੀਨੂੰ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਅੱਜ ਲੋਕ ਸਭਾ ਚੋਣਾਂ 2024 ਲਈ ਛੇ ਸੀਟਾਂ ਲਈ ਪਾਰਟੀ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ, ਜਿਨ੍ਹਾਂ ਵਿੱਚ ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੋਬੀ ਮਾਨ , ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ, ਅਤੇ ਚੰਡੀਗੜ੍ਹ ਤੋਂ ਹਰਦੇਵ ਸੈਣੀ ਸ਼ਾਮਲ ਹਨ।
ਫਿਰੋਜ਼ਪੁਰ ਦੀ ਇਸ ਸੀਟ ਤੇ 1998 ਤੋਂ ਲੈ ਕੇ 2019 ਦੀਆਂ ਲੋਕਸਭਾ ਚੋਣਾਂ ਚ ਅਕਾਲੀ ਦਲ ਦੇ ਉਮੀਦਵਾਰ ਹੀ ਕਾਬਜ਼ ਰਹੇ ਹਨ । ਫਿਰੋਜ਼ਪੁਰ ਦੀ ਇਸ ਸੀਟ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2019 ਦੀਆਂ ਆਮ ਚੋਣਾਂ ਵਿੱਚ 6,33,427 ਵੋਟਾਂ ਹਾਸਲ ਕਰਕੇ 1,98,850 ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਸੀ। ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ ਹਰਾਇਆ, ਜਿਨ੍ਹਾਂ ਨੂੰ 4,34,577 ਵੋਟਾਂ ਮਿਲੀਆਂ। ਇਸੇ ਜਿੱਤ ਦੀ ਲੜੀ ਨੂੰ ਨਾ ਟੁੱਟਣ ਦੀ ਆਸ ਰੱਖਦੇ ਹੋਏ ਫਿਰੋਜ਼ਪੁਰ ਲੋਕਸਭਾ ਚੋਣਾਂ 2024 ਲਈ ਨਰਦੇਵ ਸਿੰਘ ਬੋਬੀ ਮਾਨ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਟਿਕਟ ਸੋਂਪੀ ਗਈ ਹੈ ।



- October 15, 2025