ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਵਲੋਂ ਇੱਕ ਵਿਅਕਤੀ ਨੂੰ 20 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ ,
- 116 Views
- kakkar.news
- April 24, 2024
- Crime Punjab
ਸੀ.ਆਈ.ਏ ਸਟਾਫ਼ ਫਿਰੋਜ਼ਪੁਰ ਵਲੋਂ ਇੱਕ ਵਿਅਕਤੀ ਨੂੰ 20 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਕਾਬੂ ,
ਫਿਰੋਜ਼ਪੁਰ 24 ਅਪ੍ਰੈਲ 2024 (ਅਨੁਜ ਕੱਕੜ ਟੀਨੂੰ )
ਫਿਰੋਜ਼ਪੁਰ ਦੇ ਅਦੀਨ ਪੈਂਦੇ ਥਾਣਾ ਘੱਲ ਖੁਰਦ ਵਲੋਂ ਇੱਕ ਵਿਅਕਤੀ ਨੂੰ 20 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਗਿਆ ਹੈ,
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਅਤੇ ਉਹਨਾਂ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਸਰਾਂ ਵਾਲੀ ਪਾਸ ਮਜੂਦ ਸੀ ਤਾਂ ਇਕ ਕਾਰ ਆਉਂਦੀ ਦਿਖਾਈ ਦਿਤੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਕਾਰ ਚਾਲਕ ਨੇ ਕਾਰ ਪਿੱਛੇ ਮੋੜਣ ਦੀ ਕੋਸ਼ਿਸ਼ ਕੀਤੀ ਪਰ ਕਾਰ ਬੰਦ ਹੋ ਗਈ, ਜਿਸ ਤੇ ਪੁਲਿਸ ਪਾਰਟੀ ਦੁਆਰਾ ਸ਼ੱਕ ਦੀ ਬਿਨਾਅ ਪਰ ਕਾਰ ਚਾਲਕ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਤਾਂ ਆਰੋਪੀ ਨੇ ਆਪਣਾ ਨਾਮ ਸੁਖਵਿੰਦਰ ਸਿੰਘ ਉਰਫ ਕਿੰਦਰ ਪੁੱਤਰ ਸੰਤੋਖ ਸਿੰਘ ਵਾਸੀ ਪਿੰਡ ਮੁਦਾਰਪੁਰ ਜ਼ਿਲ੍ਹਾ ਮੋਗਾ ਦੱਸਿਆ ਅਤੇ ਜਦੋ ਉਸ ਦੀ ਤਲਾਸ਼ੀ ਲਈ ਗਈ ਤਾਂ ਤਲਾਸ਼ੀ ਦੌਰਾਨ ਆਰੋਪੀ ਕੋਲੋਂ 20 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ ।
ਤਫਤੀਸ਼ ਅਫਸਰ ਸਹਾਇਕ ਥਾਣੇਦਾਰ ਗੁਰਚਰਨ ਦੇ ਵਲੋਂ ਉਕਤ ਵਿਅਕਤੀ ਖ਼ਿਲਾਫ਼ ਥਾਣਾ ਘੱਲ ਖੁਰਦ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ ।



- October 15, 2025