Trending Now
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
#ਡਾ. ਅੰਬੇਡਕਰ ਦੀ ਪ੍ਰਤਿਮਾ ਨਾਲ ਛੇੜਛਾੜ ਦੇ ਵਿਰੋਧ ਵਿੱਚ ਫਿਰੋਜ਼ਪੁਰ ਵਿੱਚ ਪ੍ਰਦਰਸ਼ਨ, ਦੋ ਘੰਟੇ ਸੜਕ ਜਾਮ
#-ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
#ਫਿਰੋਜ਼ਪੁਰ ਜ਼ਿਲ੍ਹਾ ਕੋਰਟ ਨੂੰ ਮੁੜ ਬੰਬ ਨਾਲ ਉਡਾਉਣ ਦੀ ਧਮਕੀ, ਇੱਕ ਸਾਲ ਵਿੱਚ ਪੰਜਵੀਂ ਵਾਰ ਮਿਲੀ ਧਮਕੀ
#ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪਾਂ ਦਾ ਆਯੋਜਨ
ਸਿਹਤ ਵਿਭਾਗ ਨੇ ਵਿਸ਼ਵ ਟੀਕਾਕਰਨ ਹਫ਼ਤੇ ਸਬੰਧੀ ਜਾਗਰੂਕਤਾ ਰੈਲੀ ਕੱਢੀ
- kakkar.news
- April 24, 2024
- Punjab
ਸਿਹਤ ਵਿਭਾਗ ਨੇ ਵਿਸ਼ਵ ਟੀਕਾਕਰਨ ਹਫ਼ਤੇ ਸਬੰਧੀ ਜਾਗਰੂਕਤਾ ਰੈਲੀ ਕੱਢੀ
ਫਿਰੋਜ਼ਪੁਰ, 24 ਅਪ੍ਰੈਲ 2024 (ਅਨੁਜ ਕੱਕੜ ਟੀਨੂੰ)
ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚਿਆਂ ਅਤੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਵਿਭਾਗ ਫਿਰੋਜ਼ਪੁਰ ਵਲੋਂ 24 ਅਪ੍ਰੈਲ ਤੋ 30 ਅਪ੍ਰੈਲ ਤੱਕ ਵਿਸ਼ਵ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੀ ਸ਼ੁਰੂਆਤ ਮੌਕੇ ਅੱਜ ਜਾਗਰੂਕਤਾ ਰੈਲੀ ਕੱਢੀ ਗਈ ਅਤੇ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਕਾਰਜ਼ਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਨੇ ਕਿਹਾ ਕਿ ਇਸ ਮੁਹਿੰਮ ਹੇਠ ਪੂਰੇ ਜ਼ਿਲ੍ਹੇ ਵਿੱਚ ਸਪੈਸ਼ਲ ਟੀਕਾਕਰਨ ਕੈਂਪ ਵੀ ਲਗਾਏ ਜਾ ਰਹੇ ਹਨ।
ਸਿਵਲ ਹਸਪਤਾਲ ਫਿਰੋਜ਼ਪੁਰ ਵਿਖ਼ੇ ਜਾਗਰੂਕਤਾ ਰੈਲੀ ਨੂੰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਸ਼ਾਲ ਬਜਾਜ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਨਾਲ ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਇਸ਼ਾ ਨਰੂਲਾ ਅਤੇ ਡਾ. ਗਗਨਪ੍ਰੀਤ ਮੌਜੂਦ ਸਨ। ਇਹ ਜਾਗਰੂਕਤਾ ਰੈਲੀ ਸਿਵਲ ਹਸਪਤਾਲ ਦੇ ਨੇੜਲੇ ਬਜ਼ਾਰਾਂ ਚੋ ਹੁੰਦੀ ਹੋਈ ਵਾਪਸ ਸਿਵਲ ਹਸਪਤਾਲ ਆ ਕੇ ਸਮਾਪਤ ਹੋਈ। ਇਸ ਤੋਂ ਇਲਾਵਾ ਵਿਸ਼ਵ ਟੀਕਾਕਰਨ ਹਫ਼ਤੇ ਸੰਬਧੀ ਵਿਦਿਆਰਥੀਆਂ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਮੁਕਾਬਲੇ ਵਿਚ ਪਹਿਲੇ ਤਿੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਇਨਾਮਾਂ ਨਾਲ ਸਨਮਾਨਤ ਕੀਤਾ ਗਿਆ।
ਇਸ ਮੌਕੇ ਡਾ. ਇਸ਼ਾ ਨਰੂਲਾ ਨੇ ਦੱਸਿਆ ਕਿ ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਤੋਂ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ। ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਉਨਾਂ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਜਾਵੇਗਾ ਜੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਸਨ। ਪਰਵਾਸੀ ਅਬਾਦੀ ਅਤੇ ਹੋਰ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾਵੇਗਾ।
ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਸਿਹਤ ਵਿਭਾਗ ਵਲੋਂ ਲਗਾਏ ਜਾ ਰਹੇ ਸਪੈਸ਼ਲ ਕੈਂਪਾ ਵਿੱਚ ਜ਼ਰੂਰ ਕਰਵਾਇਆ ਜਾਵੇ।
Categories

Recent Posts
- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026