ਫਿਰੋਜ਼ਪੁਰ ਪੁਲਿਸ ਵਲੋਂ ਵੱਖ ਵੱਖ ਸਕੂਲਾਂ ਵਿਚ ਨਸ਼ਿਆਂ ਦੇ ਖਿਲਾਫ ਅਤੇ ਟ੍ਰੈਫਿਕ ਨਿਯਮ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ ।
- 83 Views
- kakkar.news
- April 26, 2024
- Education Punjab
ਫਿਰੋਜ਼ਪੁਰ ਪੁਲਿਸ ਵਲੋਂ ਵੱਖ ਵੱਖ ਸਕੂਲਾਂ ਵਿਚ ਨਸ਼ਿਆਂ ਦੇ ਖਿਲਾਫ ਅਤੇ ਟ੍ਰੈਫਿਕ ਨਿਯਮ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ ।
ਫ਼ਿਰੋਜ਼ਪੁਰ, 26 ਅਪ੍ਰੈਲ 2024 ( ਅਨੁਜ ਕੱਕੜ ਟੀਨੂੰ)
ਸ੍ਰੀਮਤੀ ਸੋਮਿਆ ਮਿਸ਼ਰਾ, ਆਈ.ਪੀ.ਐਸ, ਐਸ.ਐਸ.ਪੀ. ਫਿਰੋਜਪੁਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਜਾਗਰੁਕਤਾ ਮੁਹਿੰਮ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਫਿਰੋਜ਼ਪੁਰ ਵੱਲੋਂ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸਕੂਲਾਂ ਵਿੱਚ ਜਾ ਕੇ ਨਸ਼ਿਆਂ ਦੇ ਖਿਲਾਫ ਅਤੇ ਟ੍ਰੈਫਿਕ ਦੇ ਨਿਯਮਾਂ ਬਾਰੇ ਜਾਗਰੁਕਤਾ ਸੈਮੀਨਾਰ ਕਰਵਾਏ ਗਏ। ਇਸ ਮੁਹਿੰਮ ਤਹਿਤ ਥਾਣਾ ਮੱਲਾਂਵਾਲਾ, ਥਾਣਾ ਘੱਲਖੁਰਦ, ਥਾਣਾ ਸਿਟੀ ਫਿਰੋਜ਼ਪੁਰ ਦੇ ਸਕੂਲਾਂ ਵਿੱਚ ਜਾ ਕੇ ਸੈਮੀਨਾਰ ਲਗਾਏ ਗਏ। ਇਨ੍ਹਾਂ ਸੈਮੀਨਾਰਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਦੱਸ ਕੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਟ੍ਰੈਫਿਕ ਦੇ ਨਿਯਮਾਂ ਦੇ ਬਾਰੇ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਬੱਚਿਆ ਤੋਂ ਟ੍ਰੈਫਿਕ ਨਿਯਮਾਂ ਬਾਰੇ ਪ੍ਰਸ਼ਨਾਂ ਦੇ ਉੱਤਰ ਪੁੱਛ ਕੇ ਸਹੀ ਉਤੱਰ ਦੇਨ ਵਾਲੇ ਬੱਚਿੱਆਂ ਨੰ ਇਨਾਮ ਵਜੋਂ ਟੀ-ਸ਼ਰਟਾਂ ਵੀ ਵੰਡੀਆ ਗਈਆਂ। ਸਮਾਜ ਨੂੰ ਨਸ਼ੇ ਤੋਂ ਮੁਕਤ ਕਰਨ ਲਈ ਪਬਲਿਕ ਨੂੰ ਪੁਲਿਸ ਦਾ ਸਹਿਯੋਗ ਦੇਣ ਲਈ ਕਿਹਾ ਗਿਆ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024