ਫ਼ਿਰੋਜ਼ਪੁਰ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ ।
- 132 Views
- kakkar.news
- May 3, 2024
- Crime Punjab
ਫ਼ਿਰੋਜ਼ਪੁਰ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਗਿਰੋਹ ਦੇ 2 ਮੈਂਬਰ ਕਾਬੂ ।
ਫ਼ਿਰੋਜ਼ਪੁਰ 3 ਮਈ 2024(ਅਨੁਜ ਕੱਕੜ ਟੀਨੂੰ)
ਫ਼ਿਰੋਜ਼ਪੁਰ ਸਿਟੀ ਥਾਣਾ ਦੇ ਸਹਾਇਕ ਥਾਣੇਦਾਰ ਗਹਿਣਾ ਰਾਮ ਦੀ ਅਗਵਾਈ ਹੇਠ ਚੋਰ ਗਿਰੋਹ ਦੇ 2 ਮੈਂਬਰਾ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗਹਿਣਾ ਰਾਮ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਿਸ ਪਾਰਟੀ ਫ਼ਿਰੋਜ਼ਪੁਰ ਸ਼ਹਿਰ ਦੇ ਜੀਰਾ ਗੇਟ ਇਲਾਕੇ ‘ਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਪੁੱਜੀ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ 2 ਵਿਅਕਤੀ ਜੋ ਕਿ ਸੋਢੀ ਨਗਰ ਫਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਹਨ ਜੋ ਮੋਟਰਸਾਈਕਲ ਚੋਰੀ ਕਰ ਅੱਗੇ ਵੇਚਣ ਦੇ ਆਧੀ ਹੈ | ਜੋ ਅੱਜ ਵੀ ਦੋਨੋ ਜਣੇ ਚੋਰੀ ਕੀਤਾ ਹੋਇਆ ਮੋਟਰਸਾਇਕਲ ਵੇਚਣ ਲਈ ਦਾਣਾ ਮੰਡੀ ਫਿਰੋਜ਼ਪੁਰ ਸ਼ਹਿਰ ਦੇ ਪਾਣੀ ਵਾਲੀ ਟੈਂਕੀ ਪਾਸ ਬਣੇ ਸ਼ੇਡ ਪਾਸ ਖੜੇ ਗਾਹਕਾਂ ਦੀ ਉਡੀਕ ਕਰ ਰਹੇ ਹਨ, ਤਾਂ ਪੁਲਸ ਪਾਰਟੀ ਨੇ ਤੁਰੰਤ ਛਾਪਾ ਮਾਰ ਕੇ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ, ਜਿਸ ਕੋਲੋਂ ਇਕ ਬਿਨਾ ਨੰਬਰੀ ਮੋਟਰਸਾਈਕਲ ਬਰਾਮਦ ਹੋਇਆ ਹੈ।
ਦੋਨਾਂ ਵਿਅਕਤੀਆਂ ਖਿਲਾਫ ਆਈ.ਪੀ.ਸੀ ਤਹਿਤ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ ।



- October 15, 2025