ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਲਈ ਨਿਵੇਕਲਾ ਉਪਰਾਲਾ
- 118 Views
- kakkar.news
- May 6, 2024
- Punjab
ਜ਼ਿਲ੍ਹਾ ਸਵੀਪ ਟੀਮ ਵੱਲੋਂ ਵੋਟਰ ਜਾਗਰੂਕਤਾ ਲਈ ਨਿਵੇਕਲਾ ਉਪਰਾਲਾ
ਫਿਰੋਜ਼ਪੁਰ, 06 ਮਈ 2024 (ਅਨੁਜ ਕੱਕੜ ਟੀਨੂੰ)
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਵੀਪ ਟੀਮ ਵੱਧ ਤੋਂ ਵੱਧ ਵੋਟ ਦਰ ਦਾ ਟੀਚਾ ਪ੍ਰਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਵਾਰ 80 ਫੀਸਦੀ ਤੋਂ ਵੱਧ ਵੋਟ ਪ੍ਰਤੀਸ਼ਤਤਾ ਦਾ ਟੀਚਾ ਪ੍ਰਾਪਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੋਟਰਾਂ ਨੂੰ ਮਤਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਨਿਵੇਕਲਾ ਉਪਰਾਲਾ ਕਰਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਗੈਸ ਏਜੰਸੀਆਂ ਵਿਖੇ ਪਹੁੰਚ ਕੇ ਗੈਸ ਸਿਲੰਡਰਾਂ ਤੇ ਸਵੀਪ ਜਾਗਰੂਕਤਾ ਸਟਿੱਕਰ ਲਗਾਏ ਗਏ।
ਇਸ ਮੌਕੇ ਚੋਣ ਤਹਿਸੀਲਦਾਰ ਚਾਂਦ ਪ੍ਰਕਾਸ਼ ਅਤੇ ਸਵੀਪ ਕੋਆਰਡੀਨੇਟਰ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਵਿਸ਼ਵ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਲੋਕ ਸਭਾ ਚੋਣਾਂ ਵਿੱਚ ਵੋਟਰਾਂ ਨੂੰ ਜਾਗਰੂਕ ਕਰਨ ਦੇ ਲਈ ਜ਼ਿਲ੍ਹਾ ਫਿਰੋਜ਼ਪੁਰ ਦੇ ਵਿੱਚ ਸਵੀਪ ਮੁਹਿੰਮ ਚਲਾ ਕੇ ਸਕੂਲਾਂ, ਕਾਲਜਾਂ, ਸੰਸਥਾਵਾਂ ਅਤੇ ਹੋਰ ਸਰਕਾਰੀ/ਗੈਰ ਸਰਕਾਰੀ ਸੰਸਥਾਵਾਂ ਵਿਖੇ ਵੋਟਰ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਹੋਰ ਵੱਖ-ਵੱਖ ਗਤੀਵਿਧੀਆਂ ਰਾਹੀਂ ਵੀ ਵੋਟਰਾਂ ਨੂੰ ਵੋਟ ਪਾਉਣ ਲਈ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਜਿੱਥੇ ਵੋਟਰਾਂ ਨੂੰ ਉਨ੍ਹਾਂ ਦੀ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰਨਾ ਹੈ ਉੱਥੇ ਹੀ ਲੋਕਤੰਤਰ ਦੀ ਮਜ਼ਬੂਤੀ ਲਈ ਆਮ ਵੋਟਰਾਂ ਨੂੰ ਪ੍ਰੇਰਿਤ ਕਰਨਾ ਹੈ ਤਾਂ ਕਿ ਆਉਣ ਵਾਲੀਆਂ ਚੋਣਾਂ ਵਿੱਚ ਬਿਨਾਂ ਕਿਸੇ ਡਰ, ਭੈ, ਲਾਲਚ ਅਤੇ ਜਾਤ ਪਾਤ ਤੋਂ ਉੱਪਰ ਉੱਠ ਕੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ”ਇਸ ਵਾਰ 80 ਪਾਰ” ਵੋਟ ਪ੍ਰਤੀਸ਼ਤ ਦਾ ਟੀਚਾ ਪ੍ਰਾਪਤ ਕਰਨ ਲਈ ਹਰ ਵਰਗ ਦੇ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਲਗਾਤਾਰ ਸਵੀਪ ਪ੍ਰੋਗਰਾਮ/ਗਤੀਵਿਧੀਆਂ ਜਾਰੀ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਬਿਨਾਂ ਕਿਸੇ ਭੇਦਭਾਵ ਅਤੇ ਲਾਲਚ ਦੇ ਲੋਕਤੰਤਰ ਦੀ ਮਜ਼ਬੂਤੀ ਲਈ 1 ਜੂਨ ਨੂੰ ਆਪਣੀ ਵੋਟ ਜ਼ਰੂਰ ਪਾਉਣ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024