ਬੇਅਦਬੀ ਮਾਮਲੇ ਚ ਕਤਲ ਕਰਨ ਵਾਲੇ ਜਰਨੈਲ ਸਿੰਘ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ
- 251 Views
- kakkar.news
- May 7, 2024
- Crime Punjab
ਬੇਅਦਬੀ ਮਾਮਲੇ ਚ ਕਤਲ ਕਰਨ ਵਾਲੇ ਜਰਨੈਲ ਸਿੰਘ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ
ਫ਼ਿਰੋਜ਼ਪੁਰ 7 ਮਈ 2024 (ਅਨੁਜ ਕੱਕੜ ਟੀਨੂੰ)
ਫ਼ਿਰੋਜ਼ਪੁਰ ਦੇ ਜੀਰਾ ਤੋਂ ਸ਼ਨੀਵਾਰ ਨੂੰ ਬੇਅਦਬੀ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿਸ ਦੀ ਇੱਕ ਹੈਰਾਨ ਕਰਨ ਵਾਲੀ ਵੀਡੀਓ ਹੁਣ ਸਾਹਮਣੇ ਆਈ ਹੈ। ਵੀਡੀਓ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਫੜ ਲਿਆ ਅਤੇ ਕੁੱਟ-ਕੁੱਟ ਕੇ ਮਾਰ ਦਿੱਤਾ। ਜਾਣਕਾਰੀ ਅਨੁਸਾਰ ਜੀਰਾ ਦੇ ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿੱਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਸਾਹਮਣੇ ਆਈਆਂ ਤਸਵੀਰਾਂ ‘ਚ ਲੋਕਾਂ ਨੇ ਆਰੋਪੀ ਨੂੰ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਉਸ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ, ਜਿਸ ਤੋਂ ਬਾਅਦ ਉਥੇ ਮੌਜੂਦ ਲੋਕਾਂ ਨੇ ਉਸ ਨੂੰ ਫੜ ਕੇ ਕੁੱਟਣਾ ਸ਼ੁਰੂ ਕਰ ਦਿੱਤਾ। ਗੰਭੀਰ ਜ਼ਖ਼ਮੀ ਨੌਜਵਾਨ ਨੂੰ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਬਖਸ਼ੀਸ਼ ਉਰਫ ਗੋਲਾ (ਉਮਰ 25 ਸਾਲ) ਵਾਸੀ ਨੇੜਲੇ ਪਿੰਡ ਟਲੀ ਵਜੋਂ ਹੋਈ ਹੈ। ਪਿਤਾ ਦਾ ਕਹਿਣਾ ਹੈ ਕਿ ਉਸਦਾ ਪੁੱਤਰ 2 ਸਾਲਾਂ ਤੋਂ ਮਾਨਸਿਕ ਤੌਰ ‘ਤੇ ਬਿਮਾਰ ਸੀ ਅਤੇ ਉਸਦਾ ਇਲਾਜ ਚੱਲ ਰਿਹਾ ਸੀ। ਉਸਦਾ ਕਹਿਣਾ ਹੈ ਕਿ ਪੁਲਿਸ ਦੇ ਸਾਹਮਣੇ ਉਸਦੇ ਬੇਟੇ ਨੂੰ ਮਾਰਨਾ ਠੀਕ ਨਹੀਂ ਸੀ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰਨਾ ਚਾਹੀਦਾ ਸੀ। ਦੂਜੇ ਪਾਸੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਤਲ ਕਰਨ ਵਾਲੇ ਵਿਅਕਤੀ ਦੀ ਪਛਾਣ ਜਰਨੈਲ ਸਿੰਘ ਪੁੱਤਰ ਮਹਿੰਦਰ ਸਿੰਘ ਵਜੋਂ ਹੋਈ ਹੈ, ਜਿਸ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਗਿਰਫ਼ਤਾਰ ਕਿਤੇ ਗਏ ਵਿਅਕਤੀ ਪਰ ਪਹਿਲਾ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ।


