ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਜ਼ਿਲ੍ਹਾ ਚੋਣ ਅਫ਼ਸਰ
- 99 Views
- kakkar.news
- May 7, 2024
- Punjab
ਪਹਿਲੇ ਦਿਨ 3 ਨਾਮਜ਼ਦਗੀ ਪੱਤਰ ਹੋਏ ਦਾਖਲ: ਜ਼ਿਲ੍ਹਾ ਚੋਣ ਅਫ਼ਸਰ
ਫਿਰੋਜ਼ਪੁਰ 7 ਮਈ 2024 (ਅਨੁਜ ਕੱਕੜ ਟੀਨੂੰ)
ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਅਨੁਸਾਰ ਅੱਜ ਲੋਕਸਭਾ ਹਲਕਾ 10 ਫਿਰੋਜ਼ਪੁਰ ਦੇ ਰਿਟਰਨਿੰਗ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਫ਼ਤਰ ਵਿਖੇ ਨਾਮਜ਼ਦਗੀਆਂ ਦਾਖਲ ਕਰਨ ਦਾ ਕੰਮ ਸ਼ੁਰੂ ਹੋਇਆ ਅਤੇ ਅੱਜ ਪਹਿਲੇ ਦਿਨ 3 ਉਮੀਦਵਾਰਾਂ (ਆਜ਼ਾਦ) ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।
ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 10 ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਅੱਜ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ 3 ਉਮੀਦਵਾਰਾਂ ਸ੍ਰੀ ਅਰਵਿੰਦਰ ਸਿੰਘ ਅਤੇ ਸ੍ਰੀ ਅੰਗਰੇਜ਼ ਸਿੰਘ ਅਤੇ ਸ੍ਰੀਮਤੀ ਮਨਪ੍ਰੀਤ ਕੌਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੀ ਆਖਰੀ ਮਿਤੀ 14 ਮਈ 2024 ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਸਪਸ਼ੱਟ ਹਦਾਇਤਾਂ ਹਨ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਨਾਮਜ਼ਦਗੀਆਂ ਦੀ ਵਾਪਸੀ 17 ਮਈ ਤੱਕ ਹੋਵੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜ਼ੋਰ ਦਿੰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂਰਾਮ ਜੈਅੰਤੀ (10 ਮਈ, 2024) ਵਾਲੇ ਦਿਨ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਨਹੀਂ ਹੈ। ਇਸ ਲਈ 10 ਮਈ, 2024 ਨੂੰ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਕੋਲ ਭਰੇ ਜਾ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 11 ਮਈ, 2024 ਨੂੰ ਦੂਜਾ ਸ਼ਨੀਵਾਰ ਅਤੇ 12 ਮਈ, 2024 ਨੂੰ ਐਤਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਤਹਿਤ ਛੁੱਟੀ ਹੋਵੇਗੀ। ਇਸ ਲਈ ਇਨ੍ਹਾਂ ਦੋਵੇਂ ਦਿਨਾਂ ਦੌਰਾਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾ ਸਕਣਗੇ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024