ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਹਦਾਇਤਾਂ ਜਾਰੀ
- 66 Views
- kakkar.news
- May 7, 2024
- Punjab
ਪੋਸਟਰ, ਪੈਫਲਿਟ, ਬੈਨਰ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਹਦਾਇਤਾਂ ਜਾਰੀ
ਫਿਰੋਜ਼ਪੁਰ, 07 ਮਈ 2024 (ਅਨੁਜ ਕੱਕੜ ਟੀਨੂੰ)
ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਪੋਸਟਰ, ਪੈਫਲਿਟ, ਬੈਨਰ ਆਦਿ ਦੀ ਛਪਾਈ ਵਾਲੇ ਪ੍ਰਿੰਟਰਾਂ ਨੂੰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ਚੋਣ ਜਾਬਤੇ ਦੀ ਕਿਸੇ ਪ੍ਰਕਾਰ ਦੀ ਉਲੰਘਣਾ ਨਾ ਹੋਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਵੱਲੋਂ ਪ੍ਰਚਾਰ ਸਬੰਧੀ ਪੋਸਟਰ, ਪੈਫਲਿਟ, ਬੈਨਰ, ਵਾਲਪੇਪਰ ਆਦਿ ਛਪਾਉਣ ਵੇਲੇ ਜ਼ਿਲ੍ਹਾ ਪੱਧਰੀ ਐਮ.ਸੀ.ਐਮ.ਸੀ. (ਮੀਡੀਆ ਸਰਟੀਫਿਕੇਸ਼ਨ ਅਤੇ ਮੋਨੇਟਰਿੰਗ ਕਮੇਟੀ) ਪਾਸੋਂ ਪ੍ਰੀ ਸਰਟੀਫਿਕੇਸ਼ਨ (ਪੂਰਵ ਪ੍ਰਵਾਨਗੀ) ਲੈਣ ਦੀ ਜ਼ਰੂਰਤ ਨਹੀਂ ਹੈ, ਪ੍ਰੰਤੂ ਉਨ੍ਹਾਂ ‘ਤੇ ਆਉਣ ਵਾਲੇ ਖਰਚੇ ਦੀ ਜਾਣਕਾਰੀ ਆਰ.ਓ. ਫਿਰੋਜ਼ਪੁਰ ਐਕਸਪੈਂਡੀਚਰ ਸੈੱਲ ਕਮਰਾ ਨੰਬਰ 209 ਵਿਖੇ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਚੋਣ ਜ਼ਾਬਤੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਪ੍ਰਚਾਰ ਸਮੱਗਰੀ ਪੈਂਫਲਿਟ ਜਾਂ ਇਸ਼ਤਿਹਾਰ ਛਾਪਣ ਸਮੇਂ ਉਸ ਉੱਤੇ ਛਾਪਕ ਅਤੇ ਪ੍ਰਕਾਸ਼ਕ ਦਾ ਨਾਮ ਅਤੇ ਪੂਰਾ ਪਤਾ ਛਾਪਣਾ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਪ੍ਰਿੰਟਿਡ ਮਟੀਰੀਅਲ ਦੀਆਂ ਚਾਰ ਕਾਪੀਆਂ ਵੀ ਜਮ੍ਹਾਂ ਕਰਾਉਣਗੇ। ਇਹ ਮੁਕੰਮਲ ਸੂਚਨਾ ਪ੍ਰਿੰਟਿੰਗ ਦੇ ਤਿੰਨ ਦਿਨ ਦੇ ਅੰਦਰ-ਅੰਦਰ ਆਉਣੀ ਲਾਜ਼ਮੀ ਹੈ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਚਾਰ ਸਮੱਗਰੀ ਛਾਪਣ ਤੋਂ ਪਹਿਲਾਂ ਇਹ ਘੋਸ਼ਣਾ ਪੱਤਰ ਲਿਆ ਜਾਵੇ ਕਿ ਇਹ ਚੋਣ ਸਮੱਗਰੀ ਕਿਸ ਵੱਲੋਂ ਅਤੇ ਕਿੰਨੀ ਗਿਣਤੀ ਵਿੱਚ ਛਪਵਾਈ ਜਾ ਰਹੀ ਹੈ ਅਤੇ ਛਾਪੀ ਗਈ ਪ੍ਰਚਾਰ ਸਮੱਗਰੀ ਦੀ ਖਰਚੇ ਸਮੇਤ ਸੂਚਨਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਨੂੰ ਐਕਸਪੈਂਡੀਚਰ ਸੈੱਲ ਰਾਹੀਂ ਦੇਣੀ ਲਾਜ਼ਮੀ ਹੋਵੇਗੀ।
ਉਨ੍ਹਾਂ ਕਿਹਾ ਕਿ ਜਿਹੜੀ ਵੀ ਪ੍ਰਿੰਟਿੰਗ ਪ੍ਰੈਸ, ਪ੍ਰਚਾਰ ਸਮੱਗਰੀ ਨੂੰ ਛਾਪੇਗੀ ਉਸ ਵੱਲੋਂ ਬੈਨਰ, ਫ਼ਲੈਕਸ, ਪੋਸਟਰ, ਪੈਂਫਲਿਟ, ਕਿਤਾਬਚੇ ਉਪਰ ਆਪਣੀ ਪ੍ਰੈਸ ਦਾ ਨਾਮ, ਪਤਾ ਗਿਣਤੀ ਛਾਪਣਾ 127 (ਏ) ਆਫ ਆਰ.ਬੀ.ਐਕਟ 1951 ਤਹਿਤ ਲਾਜ਼ਮੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਿੰਟਿੰਗ ਪ੍ਰੈੱਸ ਵੱਲੋਂ ਜਾਤ-ਪਾਤ, ਧਰਮ ਆਦਿ ਸਬੰਧੀ ਕੋਈ ਵੀ ਇਤਰਾਜ਼ਯੋਗ ਮਟੀਰੀਅਲ ਨਹੀਂ ਛਾਪਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਕਿਸਮ ਦੀ ਇਸ਼ਤਿਹਾਰਬਾਜ਼ੀ ਵਿੱਚ ਭੱਦੀ ਸ਼ਬਦਾਵਲੀ, ਕਿਸੇ ਵੀ ਧਰਮ ਦੇ ਖਿਲਾਫ ਵਰਤੀ ਜਾਂਦੀ ਸ਼ਬਦਾਵਲੀ ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਵਿਗੜਦੀ ਹੋਵੇ, ਇਸ਼ਤਿਹਾਰ ਨੂੰ ਨਾ ਛਾਪਿਆ ਜਾਵੇ। ਉਨਾਂ ਦੱਸਿਆ ਕਿ ਸੂਬਾ ਪੱਧਰ ਅਤੇ ਰਾਸ਼ਟਰੀ ਪੱਧਰ ਤੇ ਰਜਿਸਟਰਡ ਰਾਜਨੀਤਿਕ ਪਾਰਟੀਆਂ ਆਪਣੇ ਇਸ਼ਤਿਹਾਰ ਦੀ ਮਨਜ਼ੂਰੀ ਲਈ ਤਿੰਨ ਦਿਨ ਪਹਿਲਾਂ ਐਮ.ਸੀ.ਐਮ.ਸੀ. ਸੈੱਲ, ਕਮਰਾ ਨੰਬਰ ਏ-021, ਬਲਾਕ-ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਵਿਖੇ ਅਰਜੀ ਦੇਣਗੀਆਂ ਜਦਕਿ ਗ਼ੈਰ ਰਜਿਸਟਰਡ ਅਤੇ ਆਜ਼ਾਦ ਉਮੀਦਵਾਰ ਪਾਰਟੀਆਂ ਸੱਤ ਦਿਨ ਪਹਿਲਾਂ ਇਹ ਮਨਜ਼ੂਰੀ ਪ੍ਰਾਪਤ ਕਰਨ ਲਈ ਅਰਜੀ ਦੇਣਗੀਆਂ।
ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ, ਇੰਟਰਨੈਂਟ, ਵੈਬਸਾਈਟ ਵੀ ਇਲੈਕਟਰੋਨਿਕ ਮੀਡੀਆ ਦਾ ਹਿੱਸਾ ਹੈ, ਇਸ ਕਾਰਨ ਇਨ੍ਹਾਂ ਉੱਪਰ ਕੋਈ ਵੀ (ਆਡੀਓ/ਵੀਡੀਓ) ਸਮੱਗਰੀ ਪਾਉਣ ਤੋਂ ਪਹਿਲਾਂ ਐਮ.ਸੀ.ਐਮ.ਸੀ. ਸੈਲ ਦੀ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ।
ਇਸ ਤੋਂ ਇਲਾਵਾ ਜੇਕਰ ਕਿਸੇ ਰਾਜਨੀਤਿਕ ਪਾਰਟੀ ਵਲੋਂ ਆਡੀਓ/ਵੀਜੀਊਲ/ਵੀਡੀਓ) ਸਮੱਗਰੀ ਕਿਸੇ ਜਨਤਕ ਥਾਂ ਤੇ ਇਸ਼ਤਿਹਾਰ ਦੇ ਰੂਪ ਵਿੱਚ ਚਲਾਉਣਾ ਹੈ ਤਾਂ ਉਸ ਦੀ ਪੂਰਵ ਪ੍ਰਵਾਨਗੀ ਵੀ ਐਮ.ਸੀ.ਐਮ.ਸੀ ਸੈਲ ਤੋਂ ਲੈਣੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਵਾਲੇ ਦਿਨ ਜਾਂ ਉਸ ਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਇਸ਼ਤਿਹਾਰਾਂ ਦੀ ਪ੍ਰੀ ਸਰਟੀਫਿਕੇਸ਼ਨ (ਪੂਰਵ ਮਨਜ਼ੂਰੀ )ਲਈ ਉਮੀਦਵਾਰ ਜਾਂ ਪਾਰਟੀ ਨੂੰ ਘੱਟੋ ਘੱਟ ਦੋ ਦਿਨ ਪਹਿਲਾਂ ਐਮ.ਸੀ.ਐਮ.ਸੀ. (ਏ ਆਰ.ਓ)ਕੋਲ ਅਰਜੀ ਦੇਣਾ ਲਾਜਮੀ ਹੋਵੇਗਾ।
ਵੀਡੀਓ ਦੇ ਮਾਮਲੇ ਵਿੱਚ ਵੀਡੀਓ ਤੋਂ ਇਲਾਵਾ ਲਿਖਤੀ ਤਸਦੀਕ ਸੁਦਾ ਸਕ੍ਰਿਪਟ ਵੀ ਦੇਣੀ ਲਾਜ਼ਮੀ ਹੋਵੇਗੀ। ਇਸ ਦੇ ਨਾਲ ਹੀ ਵੀਡੀਓ ਬਣਾਉਣ ਤੇ ਕੀਤੇ ਗਏ ਖਰਚੇ ਦਾ ਵੇਰਵਾ ਵੀ ਦੱਸਣਾ ਹੋਵੇਗਾ। ਉਹਨਾਂ ਇਹ ਵੀ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਜਿਸ ਦਿਨ ਇਸ਼ਤਿਹਾਰ ਛਾਪਿਆ ਜਾਵੇਗਾ, ਉਸ ਦਾ ਵੇਰਵਾ ਵੀ ਦੇਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਉਹਨਾਂ ਟੀਮ ਮੈਂਬਰਾਂ ਨੂੰ ਝੂਠੀਆਂ ਖਬਰਾਂ, ਪੇਡ ਨਿਊਜ਼ ਤੇ ਵੀ ਲਗਾਤਾਰ ਨਜ਼ਰਸਾਨੀ ਸਬੰਧੀ ਵੀ ਜਾਣਕਾਰੀ ਦਿੱਤੀ।
ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਸਮੱਗਰੀ, ਸੰਦੇਸ਼/ਕਮੈਂਟ/ਫੋਟੋ/ਪੋਸਟ ਕੀਤਾ ਬਲੋਗ/ਸੈਲਫ ਅਕਾਊਂਟ ਤੇ ਅਪਲੋਡ ਕੀਤਾ ਗਿਆ, ਇਸ ਨੂੰ ਰਾਜਨੀਤਿਕ ਇਸ਼ਤਿਹਾਰ ਵਜੋਂ ਨਹੀਂ ਦੇਖਿਆ ਜਾਵੇਗਾ ਅਤੇ ਇਸ ਦੀ ਪ੍ਰੀ ਸਰਟੀਫਿਕੇਸ਼ਨ ਦੀ ਲੋੜ ਨਹੀਂ ਹੋਵੇਗੀ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024