ਫਿਰੋਜ਼ਪੁਰ ਪੁਲਿਸ ਵਲੋਂ 2 ਮਾਮਲਿਆਂ ਤਹਿਤ 610 ਗ੍ਰਾਮ ਹੈਰੋਇਨ ਕੀਤੀ ਬਰਾਮਦ
- kakkar.news
- May 8, 2024
- Crime Punjab
ਫਿਰੋਜ਼ਪੁਰ ਪੁਲਿਸ ਵਲੋਂ 2 ਮਾਮਲਿਆਂ ਤਹਿਤ 610 ਗ੍ਰਾਮ ਹੈਰੋਇਨ ਕੀਤੀ ਬਰਾਮਦ
ਫਿਰੋਜ਼ਪੁਰ 8 ਮਈ 2024(ਅਨੁਜ ਕੱਕੜ ਟੀਨੂੰ)
ਫਿਰੋਜ਼ਪੁਰ ਜ਼ਿਲ੍ਹਾ ਪੁਲੀਸ ਨੇ 2 ਵੱਖ-ਵੱਖ ਮਾਮਲਿਆਂ ਚ 610 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ । 1 ਆਰੋਪੀ ਨੂੰ ਗ੍ਰਿਫ਼ਤਾਰ ਕਰਕੇ 2 ਖ਼ਿਲਾਫ਼ NDPS ਐਕਟ ਤਹਿਤ ਸਬੰਧਤ ਥਾਨਾ ਸਦਰ ਫਿਰੋਜ਼ਪੁਰ ਵਿੱਚ ਕੇਸ ਦਰਜ ਕੀਤਾ ਹੈ।
ਥਾਣਾ ਸਦਰ ਦੇ ਤਫ਼ਤੀਸ਼ੀ ਅਫ਼ਸਰ ਵਿਨੋਦ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ ਵਿੱਚ ਬੱਸ ਅੱਡਾ ਬਾਰੇ ਕੇ ਪਾਸ ਮਜੂਦ ਸੀ ਤਾਂ ਸੂਚਨਾ ਮਿਲੀ ਕਿ ਪੁਰਾਣੀ ਨੇਕੀ ਰਾਮ ਚੌਂਕੀ ਪਾਸ ਅਰਬੀ ਦੇ ਖੇਤਾਂ ਵਿੱਚ ਨਾਮਲੂਮ ਸਮੱਗਲਰਾਂ ਵੱਲੋਂ ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਦਾ ਪੈਕਟ ਪਿਆ ਹੈ, ਜੇਕਰ ਹੁਣੇ ਸਰਚ ਕੀਤੀ ਜਾਵੇ ਤਾਂ ਹੈਰੋਇਨ ਬਰਾਮਦ ਹੋ ਸਕਦੀ ਹੈ । ਪੁਲਿਸ ਪਾਰਟੀ ਦੁਆਰਾ ਮੌਕੇ ਪਰ ਸਰਚ ਕੀਤੀ ਗਈ ਤਾ ਸਰਚ ਦੌਰਾਨ 500 ਗ੍ਰਾਮ ਹੈਰੋਇਨ ਬਰਾਮਦ ਹੋਈ ।
ਦੂਜੇ ਮਾਮਲੇ ‘ਚ ਸੀ.ਆਈ.ਏ ਸਟਾਫ ਫਿਰੋਜ਼ਪੁਰ ਦੇ ਤਫਤੀਸ਼ੀ ਅਫਸਰ ਸਬ ਇੰਸਪੈਕਟਰ ਸੁਖਦੇਵ ਸਿੰਘ ਪੁਲੀਸ ਪਾਰਟੀ ਸਮੇਤ ਗਸ਼ਤ ਵਾਂ ਚੈਕਿੰਗ ਦੌਰਾਨ ਫਾਜਿਲਕਾ-ਫਿਰੋਜ਼ਪੁਰ ਰੋਡ ਨੇੜੇ ਪਿੰਡ ਖਲਚੀਆਂ ਕਦੀਮ ਪਾਸ ਮਜੂਦ ਸੀ ਤਾਂ ਟਾਇਰਾਂ ਵਾਲੀ ਫੈਕਟਰੀ ਦੀ ਦੀਵਾਰ ਨਾਲ ਇੱਕ ਨੌਜਵਾਨ ਖੜਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਦੇਖ ਕੇ ਘਬਰਾ ਗਿਆ ਤੇ ਮੋਕਾ ਤੋਂ ਖਿਸਕਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਦੁਆਰਾ ਸ਼ੱਕ ਦੀ ਬਿਨਾਅ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਗਿਆ ਜਿਸ ਨੇ ਆਪਣਾ ਨਾਮ ਗੁਰਜੀਤ ਸਿੰਘ ਉਰਫ ਬਰਾੜ ਪੁੱਤਰ ਦਲੀਪ ਸਿੰਘ ਵਾਸੀ ਤਲਵੰਡੀ ਸਾਬੋ ਦੱਸਿਆ ਅਤੇ ਉਸ ਦੀ ਤਲਾਸ਼ੀ ਲਿਤੀ ਗਈ ਅਤੇ ਤਲਾਸ਼ੀ ਦੌਰਾਨ ਆਰੋਪੀ ਕੋਲੋਂ 110 ਗ੍ਰਾਮ ਹੈਰੋਇਨ ਬਰਾਮਦ ਹੋਈ ।

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026