Trending Now
#ਪੀ.ਏ.ਯੂ. ਕੇ.ਵੀ.ਕੇ. ਫਿਰੋਜ਼ਪੁਰ ਵੱਲੋਂ ਪਿੰਡ ਲੱਲੇ ਵਿਖੇ ‘ਖੇਤ ਬਚਾਓ ਅਭਿਆਨ’ ਤਹਿਤ ਸਰਪੰਚ ਸੰਮੇਲਨ ਦਾ ਆਯੋਜਨ
#ਸਿਹਤ ਵਿਭਾਗ ਦੇ ਵੱਖ-ਵੱਖ ਰਾਸ਼ਟਰੀ ਪ੍ਰੋਗਰਾਮਾਂ ਅਤੇ ਪ੍ਰਮੁੱਖ ਸਕੀਮਾਂ ਦੇ ਟੀਚਿਆਂ ਦੀ ਪ੍ਰਾਪਤੀ ਸਬੰਧੀ ਕੀਤੀ ਵਿਸਥਾਰਪੂਰਵਕ ਸਮੀਖਿਆ
#ਏ.ਡੀ.ਸੀ. ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
#फिरोजपुर मंडल में अलार्म चेन पुलिंग के संबंध में जागरूकता।
#ਮਮਦੋਟ ਚ ਨਗਰ ਕੌਂਸਲ ਦੇ ਨਾਮਜ਼ਦਗੀ ਪੱਤਰ ਭਰਨ ਨੂੰ ਲੈਕੇ ਚੱਲੀ ਗੋਲੀ।
#28 ਤੋਂ 30 ਜੂਨ ਤੱਕ ਜ਼ਿਲ੍ਹੇ ਦੇ 97580 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ – ਏ.ਡੀ.ਸੀ.
#ਡਾ. ਸੁਰਜੀਤ ਭਦੌੜ ਫ਼ਿਰੋਜ਼ਪੁਰ ਵੇਰਕਾ ਮਿਲਕ ਪਲਾਂਟ ਜਨਰਲ ਮੈਨੇਜਰ ਨਿਯੁਕਤ
#25 ਜੂਨ ਤੋਂ ਸ਼ੁਰੂ ਹੋਵੇਗਾ SIR ਸਰਵੇ, BLO ਕਰਨਗੇ ਘਰ-ਘਰ ਦੌਰਾ
#ਫਿਰੋਜ਼ਪੁਰ ਦੇ ਮੱਲਵਾਲ ਰੋਡ ‘ਤੇ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਜਾਨੀ ਨੁਕਸਾਨ ਤੋਂ ਬਚਾਅ
#मंडल राजभाषा कार्यान्वयन समिति की बैठक।
ਖਰਚਾ ਨਿਗਰਾਨ ਵੱਲੋਂ ਐੱਮ.ਸੀ.ਐੱਮ.ਸੀ. ਦਾ ਦੌਰਾ
- 137 Views
- kakkar.news
- May 8, 2024
- Punjab
ਖਰਚਾ ਨਿਗਰਾਨ ਵੱਲੋਂ ਐੱਮ.ਸੀ.ਐੱਮ.ਸੀ. ਦਾ ਦੌਰਾ
ਫਿਰੋਜ਼ਪੁਰ, 8 ਮਈ 2024 (ਅਨੁਜ ਕੱਕੜ ਟੀਨੂੰ)
ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਨਿਯੁਕਤ ਖਰਚਾ ਨਿਗਰਾਨ ਆਈ.ਆਰ.ਐੱਸ. ਅਧਿਕਾਰੀ ਸ੍ਰੀ ਨਗੇਂਦਰ ਯਾਦਵ ਨੇ ਅੱਜ ਨੂੰ ਮੀਡੀਆ ਸਰਟੀਫਿਕੇਸ਼ਨ ਤੇ ਨਿਗਰਾਨ ਸੈੱਲ (ਐੱਮ.ਸੀ.ਐੱਮ.ਸੀ.) ਦਾ ਦੌਰਾ ਕਰਦਿਆਂ ਅਧਿਕਾਰੀਆਂ ਤੇ ਮੈਂਬਰਾਂ ਨੂੰ ਸੋਸ਼ਲ ਮੀਡੀਆ, ਪੇਡ ਨਿਊਜ਼ ਤੇ ਇਸ਼ਤਿਹਾਰਾਂ ‘ਤੇ ਬਾਜ਼ ਅੱਖ ਰੱਖਣ ਦੀਆਂ ਹਦਾਇਤਾਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਮਰੀਕ ਸਿੰਘ, ਵਧੀਕ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਗਟ ਸਿੰਘ ਬਰਾੜ ਅਤੇ ਡੀ.ਡੀ.ਐਫ. ਸੌਰਭ ਕੁਮਾਰ ਵੀ ਹਾਜ਼ਰ ਸਨ।
ਖ਼ਰਚਾ ਨਿਗਰਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ. ਏ-021, ਬਲਾਕ – ਏ ਵਿਖੇ ਸਥਾਪਤ ਐੱਮ.ਸੀ.ਐੱਮ.ਸੀ. ਵਿਖੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਲੋਕ ਸਭਾ ਚੋਣਾਂ ਲੜਨ ਵਾਲੀਆਂ ਸਿਆਸੀ ਪਾਰਟੀਆਂ / ਉਮੀਦਵਾਰਾਂ ਵੱਲੋਂ ਸੋਸ਼ਲ ਮੀਡੀਆ, ਇਲੈਕਟ੍ਰਾਨਿਕ ਮੀਡੀਆ, ਪ੍ਰਿੰਟ ਮੀਡੀਆ ਰਾਹੀਂ ਕੀਤੇ ਜਾ ਰਹੇ ਪ੍ਰਚਾਰ, ਇਸ਼ਤਿਹਾਰਬਾਜ਼ੀ, ਪੇਡ ਨਿਊਜ਼ ਆਦਿ ਸਮੱਗਰੀ ਸਬੰਧੀ ਵੱਖ-ਵੱਖ ਪ੍ਰਵਾਨਗੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਸੈੱਲ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਕਿਹਾ ਕਿ ਅਖ਼ਬਾਰ, ਰੇਡੀਓ, ਟੀਵੀ, ਸੋਸ਼ਲ ਮੀਡੀਆ ‘ਤੇ ਤਿੱਖੀ ਨਜ਼ਰ ਰੱਖੀ ਜਾਵੇ ਅਤੇ ਜੇਕਰ ਕਿਸੇ ਉਮੀਦਵਾਰ ਦਾ ਇਸ਼ਤਿਹਾਰ / ਪੇਡ ਨਿਊਜ਼ ਮਿਲਦੀ ਹੈ ਤਾਂ ਉਸ ਨੂੰ ਉਸ ਦੇ ਚੋਣ ਖ਼ਰਚੇ ‘ਚ ਸ਼ਾਮਲ ਕਰਨ ਲਈ ਤੁਰੰਤ ਬਣਦੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇ। ਉਨ੍ਹਾਂ ਅੱਗੇ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ, ਜਿਸ ‘ਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਲ ਹੈ, ਵਿਚ ਇਸ਼ਤਿਹਾਰ ਦੇਣ ਲਈ ਐੱਮ.ਸੀ.ਐੱਮ.ਸੀ. ਤੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ। ਕਮੇਟੀ ਇਸ ਦੀ ਸਮੱਗਰੀ ਨੂੰ ਵਾਚਣ ਤੋਂ ਇਲਾਵਾ ਇਸ਼ਤਿਹਾਰ ਬਣਾਉਣ ਤੇ ਲਾਉਣ ਉੱਤੇ ਆਏ ਖ਼ਰਚੇ ਬਾਰੇ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ।
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ-ਕਮ-ਨੋਡਲ ਅਫ਼ਸਰ ਐੱਮਸੀਐੱਮਸੀ ਅਮਰੀਕ ਸਿੰਘ ਨੇ ਖਰਚਾ ਨਿਗਰਾਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ‘ਚ ਗਠਿਤ ਐੱਮਸੀਐੱਮਸੀ ਵੱਲੋਂ ਚੋਣ ਜ਼ਾਬਤਾ ਲੱਗਣ ਉਪਰੰਤ ਸਿਆਸੀ ਪਾਰਟੀਆਂ/ਉਮੀਦਵਾਰਾਂ ਵੱਲੋਂ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੇ ਜਾ ਰਹੇ ਪ੍ਰਚਾਰ, ਇਸ਼ਤਿਹਾਰਬਾਜ਼ੀ ਖ਼ਬਰਾਂ ‘ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਇਸ ਕੰਮ ਲਈ ਤਜਰਬੇਕਾਰ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ, ਜੋ ਤਿੰਨ ਸ਼ਿਫਟਾਂ ‘ਚ ਡਿਊਟੀ ਨਿਭਾਅ ਰਹੇ ਹਨ।
Categories

Recent Posts