ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਸੀ-ਵਿਜ਼ਿਲ ਐਪ ‘ਤੇ ਕੀਤੀ ਜਾ ਸਕਦੀ ਹੈ : ਧੀਮਾਨ
- 86 Views
- kakkar.news
- May 9, 2024
- Punjab
ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਸੀ-ਵਿਜ਼ਿਲ ਐਪ ‘ਤੇ ਕੀਤੀ ਜਾ ਸਕਦੀ ਹੈ : ਧੀਮਾਨ
ਫ਼ਿਰੋਜ਼ਪੁਰ 09 ਮਈ 2024 (ਅਨੁਜ ਕੱਕੜ ਟੀਨੂੰ)
ਭਾਰਤੀ ਚੋਣ ਕਮਿਸ਼ਨ ਵੱਲੋਂ ਵਿਕਸਿਤ ਸੀ-ਵਿਜ਼ਿਲ ਐਪ ਰਾਹੀਂ ਲੋਕ ਸਭਾ ਚੋਣਾਂ ਵਿਚ ਵੋਟਿੰਗ ਪ੍ਰਕਿਰਿਆ ਜਾਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਕਿਸੇ ਕਿਸਮ ਦੀ ਸ਼ਿਕਾਇਤ ਬਾਰੇ ਫ਼ੋਟੋ/ਵੀਡੀਓ ਸਿੱਧੇ ਤੌਰ ’ਤੇ ਕਮਿਸ਼ਨ ਪਾਸ ਭੇਜੀ ਜਾ ਸਕਦੀ ਹੈ। ਇਸ ਐਪ ‘ਤੇ ਪ੍ਰਾਪਤ ਹੁੰਦੀ ਸ਼ਿਕਾਇਤ ‘ਤੇ 100 ਮਿੰਟ ਦੇ ਅੰਦਰ-ਅੰਦਰ ਹੀ ਕਾਰਵਾਈ ਕੀਤੀ ਜਾਂਦੀ ਹੈ ਅਤੇ ਸਬੰਧਿਤ ਸ਼ਿਕਾਇਤਕਰਤਾ ਨੂੰ ਵੀ ਇਸ ਬਾਰੇ ਸੂਚਿਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਚੋਣ ਕਮਿਸ਼ਨ ਦੇ ਵੋਟਰ ਹੈਲਪ ਲਾਈਨ ਨੰਬਰ 1950 ਜਾਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਟੋਲ ਫਰੀ ਨੰਬਰ 1800-180-2510 ਉੱਤੇ ਵੀ ਸ਼ਿਕਾਇਤ ਜਾਂ ਵੋਟਾਂ ਸਬੰਧੀ ਕਿਸੇ ਜਾਣਕਾਰੀ ਜਾਂ ਸਹਾਇਤਾ ਲਈ ਸੰਪਰਕ ਕੀਤਾ ਜਾ ਸਕਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸੀ-ਵਿਜਿਲ ’ਤੇ ਸ਼ਿਕਾਇਤ ਪ੍ਰਾਪਤ ਹੁੰਦਿਆਂ ਹੀ ਉਸ ’ਤੇ ਬਣਦੀ ਕਾਰਵਾਈ ਕਰਨ ਦੀ ਜ਼ਿੰਮੇਵਾਰੀ ਫਲਾਇੰਗ ਸਕੂਐਡ ਟੀਮ ਨੂੰ ਸੌਂਪ ਦਿੱਤੀ ਜਾਂਦੀ ਹੈ । ਇਹ ਟੀਮ ਸ਼ਿਕਾਇਤ ਦੇ ਸਹੀ ਜਾਂ ਗਲਤ ਹੋਣ ਸਬੰਧੀ ਤੱਥਾਂ ਦੀ ਜਾਂਚ ਕਰਕੇ ਸਬੰਧਤ ਹਲਕੇ ਦੇ ਰਿਟਰਨਿੰਗ ਅਫ਼ਸਰ ਨੂੰ ਰਿਪੋਰਟ ਕਰਦੀ ਹੈ ਅਤੇ ਰਿਟਰਨਿੰਗ ਅਧਿਕਾਰੀ ਬਣਦੀ ਕਾਰਵਾਈ ਕਰਕੇ ਜ਼ਿਲ੍ਹਾ ਪੱਧਰੀ ਸੀ-ਵਿਜਿਲ ਸ਼ਿਕਾਇਤ ਸੈੱਲ ਵਿੱਚ ਇਸ ਸ਼ਿਕਾਇਤ ਦੇ ਨਿਪਟਾਰੇ ਦੀ ਸਥਿਤੀ ਬਾਰੇ ਰਿਪੋਰਟ ਭੇਜ ਦਿੰਦੇ ਹਨ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ 100 ਮਿੰਟ ਦੇ ਅੰਦਰ-ਅੰਦਰ ਮੁਕੰਮਲ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ-2024 ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਨੂੰ ਹਰ ਹਾਲ ’ਚ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਰੋਕਣ ਲਈ ਵੱਖ-ਵੱਖ ਚੌਕਸੀ ਟੀਮਾਂ ਹਰੇਕ ਹਲਕੇ ਵਿੱਚ ਸਰਗਰਮ ਹਨ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਵਿੱਚ ਕੁੱਲ 16,70,309 ਵੋਟਰ ਹਨ। ਇਨ੍ਹਾਂ ਵਿੱਚ 8,79,833 ਮਰਦ ਅਤੇ 7,88,525 ਮਹਿਲਾ ਵੋਟਰ ਹਨ। ਸਰਵਿਸ ਵੋਟਰਾਂ ਦੀ ਗਿਣਤੀ 4950 ਅਤੇ ਕਿੰਨਰ ਵੋਟਰ 48, ਪੀ.ਡਬਲਿਊ.ਡੀ. 9100 ਵੋਟਰ ਅਤੇ ਸੀਨੀਅਰ ਸਿਟੀਜ਼ਨ (85+) 13365, ਨੇਤਰਹੀਣ 1001 ਵੋਟਰ ਹਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024