Trending Now
#ਮੱਖੂ ਜੋਨ ‘ਚ ਕਿਸਾਨ ਮਜ਼ਦੂਰ ਜਥੇਬੰਦੀ ਦੀ ਅਹਿਮ ਮੀਟਿੰਗ — 11 ਅਗਸਤ ਨੂੰ ਮੋਟਰਸਾਈਕਲ ਮਾਰਚ ਅਤੇ 20 ਅਗਸਤ ਨੂੰ ਜਲੰਧਰ ਰੈਲੀ ਲਈ ਤਿਆਰੀਆਂ ਚਰਮ ‘ਤੇ
# “ਫਿਰੋਜ਼ਪੁਰ ਗੋਲੀਕਾਂਡ: ਰਾਹੁਲ ਕੱਕੜ ਦਾ ਹਮਲਾ ਫਰਜ਼ੀ, ਪੁਲਿਸ ਕਾਰਵਾਈ ਦੇ ਮੂਡ ‘ਚ”
#ਫ਼ਿਰੋਜ਼ਪੁਰ ਵਿਖੇ ਸੁਤੰਤਰਤਾ ਦਿਵਸ ਮੌਕੇ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਰਾਸ਼ਟਰੀ ਝੰਡਾ
#ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੁਤੰਤਰਤਾ ਦਿਵਸ 2025 ਦੀਆਂ ਤਿਆਰੀਆਂ ਦਾ ਸਕੂਲਾਂ ਵਿੱਚ ਜਾ ਕੇ ਲਿਆ ਜਾਇਜ਼ਾ
#ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
#मेरा युवा भारत फिरोजपुर ने शहीद भगत सिंह स्टेट यूनीवर्सिटी में एक प्रमुख कार्यशाला कार्यक्रम करवाया
#ਡੀ-ਵੌਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ
#ਨਾਕਾਬੰਦੀ ਦੌਰਾਨ 25 ਕਿਲੋ ਡੋਡੇ-ਭੁੱਕੀ ਸਮੇਤ ਨੌਜਵਾਨ ਕਾਬੂ
#ਭਾਰਤੀ ਸੀਮਾ ‘ਤੇ ਡਰੋਨ ਐਕਟਿਵਿਟੀ, 590 ਗ੍ਰਾਮ ਹੈਰੋਇਨ ਬਰਾਮਦ
#ਫਿਰੋਜ਼ਪੁਰ ‘ਚ ਸੜਕਾਂ ਅਤੇ ਗਲੀਆਂ ਦੀ ਮੁਰੰਮਤ ਦਾ ਕੰਮ 8 ਅਗਸਤ ਤੋਂ ਹੋਵੇਗਾ ਸ਼ੁਰੂ:- ਡਾ. ਅਮਨਦੀਪ ਕੌਰ
ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ
- 173 Views
- kakkar.news
- May 16, 2024
- Punjab
ਰਾਸ਼ਟਰੀ ਡੇਂਗੂ ਦਿਵਸ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ
ਫਿਰੋਜ਼ਪੁਰ ,16 ਮਈ 2024 (ਅਨੁਜ ਕੱਕੜ ਟੀਨੂੰ)
ਕਾਰਜਕਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਚ.ਐਮ.ਡੀ.ਏ.ਵੀ. ਪਬਲਿਕ ਸਕੂਲ ਫਿਰੋਜ਼ਪੁਰ ਵਿਖੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਵਿੱਚ ਡੇਂਗੂ ਵਿੱਸ਼ੇ ਨਾਲ ਸੰਬਧਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡੈਮਿਓਲੋਜਿਸਟ ਡਾ. ਸਮਿੰਦਰ ਕੌਰ ਨੇ ਦੱਸਿਆ ਕਿ ਡੇਂਗੂ ਨੂੰ ਫੈਲਾਉਣ ਵਾਲਾ ਮੱਛਰ ਸਾਫ ਖੜੇ ਪਾਣੀ ‘ਤੇ ਅੰਡੇ ਦਿੰਦਾ ਹੈ ਜੋ ਕਿ ਹਫ਼ਤੇ ਦੇ ਵਿੱਚ-ਵਿੱਚ ਅੰਡੇ ਤੋਂ ਲਾਰਵਾ, ਪਿਉਪਾ ਅਤੇ ਪੂਰਾ ਮੱਛਰ ਬਣ ਕੇ ਉੱਡ ਜਾਂਦਾ ਹੈ। ਕੋਸ਼ਿਸ਼ ਕਰੀਏ ਕਿ ਇਸ ਸਰਕਲ ਨੂੰ ਤੋੜ ਕੇ ਮੱਛਰ ਪੈਦਾ ਹੀ ਨਾ ਹੋਣ ਦਿੱਤਾ ਜਾਵੇ। ਭਾਵ ਕਿ ਕੂਲਰ ਦਾ ਪਾਣੀ ਹਫ਼ਤੇ ‘ਚ ਘਟੋ-ਘੱਟ ਇਕ ਵਾਰ ਖ਼ਾਲੀ ਕਰਕੇ ਸੁਕਾ ਦਿਓ, ਫਰਿੱਜ ਦੀ ਬਾਹਰਲੀ ਟਰੇਅ ਖ਼ਾਲੀ ਰੱਖੀ ਜਾਵੇ, ਪਾਣੀ ਵਾਲੀਆਂ ਟੈਂਕੀਆਂ ਅਤੇ ਹੋਰ ਬਰਤਨ ਚੰਗੀ ਤਰਾਂ ਢਕ ਕੇ ਰੱਖੇ ਜਾਣ। ਛੱਤ’ ਤੇ ਪਏ ਕਬਾੜ, ਟਾਇਰਾਂ ਆਦਿ ‘ਚ ਪਾਣੀ ਨਾ ਖੜ੍ਹਨ ਦਿੱਤਾ ਜਾਵੇ। ਜਾਨਵਰਾਂ ਦੇ ਪਾਣੀ ਪੀਣ ਵਾਲੇ ਕੂੰਡੇ, ਡਿੱਗ, ਹੌਦੀਆਂ ਆਦਿ ਸਾਫ਼ ਕਰਕੇ ਸੁਕਾ ਕੇ ਹੀ ਭਰੇ ਜਾਣ। ਆਲੇ-ਦੁਆਲੇ ਖੜੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਜਾਂ ਉਸ ਉੱਪਰ ਕਾਲੇ ਤੇਲ ਦਾ ਛਿੜਕਾਅ ਕੀਤਾ ਜਾਵੇ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫਸਰ ਸੰਦੀਪ ਨੇ ਦੱਸਿਆ ਕਿ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨੇ ਜਾਣ, ਮੱਛਰ ਭਜਾਊ ਕਰੀਮ, ਤੇਲ, ਸਪਰੇਅ ਆਦਿ ਵਰਤੇ ਜਾਣ। ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ। ਫਿਰ ਵੀ ਬੁਖਾਰ ਹੋਣ ਦੀ ਹਾਲਤ ਵਿੱਚ ਨੇੜੇ ਦੀ ਸਰਕਾਰੀ ਸੰਸਥਾ ‘ਚ ਸੰਪਰਕ ਕੀਤਾ ਜਾਵੇ। ਕੋਈ ਵੀ ਬੁਖਾਰ ਡੇਂਗੂ, ਮਲੇਰੀਆ ਹੋ ਸਕਦਾ ਹੈ। ਸਰਕਾਰੀ ਹਸਪਤਾਲਾਂ ਚ ਇਸਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਹਰ ਸ਼ੁੱਕਰਵਾਰ ਨੂੰ ‘ਫਰਾਈਡੇ ਇਜ਼ ਡ੍ਰਾਈਡੇ‘ ਦੇ ਨਾਲ ਸਬੰਧਿਤ ਗਤੀਵਿਧੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਲੋਕਾਂ ਨੂੰ ਉਪਰੋਕਤ ਗੱਲਾਂ ਦਾ ਧਿਆਨ ਰੱਖਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਹੀ ਅਸੀਂ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕ ਸਕਦੇ ਹਾਂ।
ਡੇਂਗੂ ਤੋਂ ਬਚਾਓ ਵਿਸ਼ੇ ਸੰਬੰਧੀ ਸਕੂਲ ਦੇ ਵਿਦਿਆਰਥੀਆਂ ਵਿੱਚ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਜੇਤੂ ਰਹੇ ਵਿਦਿਆਰਥੀਆਂ ਨੂੰ ਸਮਾਰੋਹ ਦੇ ਮੁੱਖ ਮਹਿਮਾਨ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਮਿੰਦਰ ਕੌਰ ਵਲੋਂ ਸਰਟੀਫਿਕੇਟ, ਟਰਾਫ਼ੀ ਅਤੇ ਤੋਹਫ਼ੇ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਅਨੂਪ ਚੌਹਾਨ, ਅਧਿਆਪਕ ਸਪਨਾ ਚੋਪੜਾ, ਸ਼ਿਖਾ ਮਲਹੋਤਰਾ, ਹਨੀ ਧਵਨ, ਸਹਾਇਕ ਮਲੇਰੀਆ ਅਫ਼ਸਰ ਹਰਮੇਸ਼ ਚੰਦਰ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਨਰਿੰਦਰ ਸ਼ਰਮਾ, ਸ਼ੇਰ ਸਿੰਘ, ਦੀਪਿੰਦਰ ਸਿੰਘ ਮੋਜੂਦ ਸਨ।
Categories

Recent Posts

