ਸਵੀਪ ਟੀਮ ਨੇ ਧਾਰਮਿਕ ਅਸਥਾਨਾਂ, ਯੋਗਾ ਕਲਾਸਾਂ, ਪਾਰਕਾਂ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ
- 138 Views
- kakkar.news
- May 16, 2024
- Punjab
ਸਵੀਪ ਟੀਮ ਨੇ ਧਾਰਮਿਕ ਅਸਥਾਨਾਂ, ਯੋਗਾ ਕਲਾਸਾਂ, ਪਾਰਕਾਂ ਵਿਖੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਲੋਕਾਂ ਨੂੰ ਕੀਤਾ ਪ੍ਰੇਰਿਤ
ਫ਼ਿਰੋਜ਼ਪੁਰ, 16 ਮਈ, 2024 (ਅਨੁਜ ਕੱਕੜ ਟੀਨੂੰ)
ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼੍ਰੀ ਅਰੁਣ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ ਨੂੰ ਲੈ ਕੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰਾਂ ਵੱਲੋਂ ਫ਼ਿਰੋਜ਼ਪੁਰ, ਗੁਰੂਹਰਸਹਾਏ ਅਤੇ ਜੀਰਾ ਦੇ ਵੱਖ-ਵੱਖ ਧਾਰਮਿਕ ਅਸਥਾਨਾਂ, ਯੋਗਾ ਕਲਾਸਾਂ ਅਤੇ ਪਾਰਕਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਲੈਕਸ਼ਨ ਤਹਿਸੀਲਦਾਰ ਚਾਂਦ ਪ੍ਰਕਾਸ਼ ਅਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਚੋਣ ਕਮਿਸ਼ਨਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਕਮਲ ਸ਼ਰਮਾ, ਸਵੀਪ ਕੋਆਰਡੀਨੇਟਰ ਗੁਰੂਹਰਸਹਾਏ ਪਰਵਿੰਦਰ ਸਿੰਘ ਲਾਲਚੀਆਂ ਅਤੇ ਸਵੀਪ ਕੋਆਰਡੀਨੇਟਰ ਮਹਾਂਵੀਰ ਬਾਂਸਲ ਵੱਲੋਂ ਲੋਕ ਸਭਾ ਹਲਕਾ 10 ਫ਼ਿਰੋਜ਼ਪੁਰ ਵਿਖੇ ਧਾਰਮਿਕ ਅਸਥਾਨਾਂ, ਯੋਗਾ ਕਲਾਸਾਂ ਅਤੇ ਪਾਰਕਾਂ ਵਿਖੇ ਪਹੁੰਚ ਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਤੰਤਰ ਦੀ ਮਜ਼ਬੂਤੀ ਵਾਸਤੇ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਵਿੱਚ 1 ਜੂਨ 2024 ਨੂੰ ਲੋਕ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਨੂੰ ਚੋਣਾਂ ਦਾ ਪਰਵ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਅਸੀਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾ ਕੇ ਆਪਣਾ ਯੋਗਦਾਨ ਪਾਈਏ। ਉਨ੍ਹਾਂ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਭੈ, ਲਾਲਚ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨ੍ਹਾਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ, ਰਿਸ਼ਤੇਦਾਰਾਂ ਅਤੇ ਹੋਰ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਵੀ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਤਾਂ ਵੱਧ ਤੋਂ ਵੱਧ ਵੋਟ ਪ੍ਰਤੀਸ਼ਤਤਾ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਵਾਰ 85 ਸਾਲ ਤੋਂ ਵੱਧ ਉਮਰ ਦੇ ਵੋਟਰ ਜੇਕਰ ਚਾਹੁੰਣ ਤਾਂ ਘਰ ਬੈਠ ਕੇ ਵੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਦੇ ਹਨ। ਸਵੀਪ ਟੀਮ ਵੱਲੋਂ ਸੀ-ਵਿਜ਼ਿਲ ਐਪ, ਚੋਣਾਂ ਸਬੰਧੀ ਪੋਲਿੰਗ ਬੂਥਾਂ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣਕਾਰੀ ਵੀ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਜ਼ਿਲ੍ਹਾ ਸਵੀਪ ਸੋਸ਼ਲ ਮੀਡੀਆ ਕੋਆਰਡੀਨੇਟਰ ਸਰਬਜੀਤ ਸਿੰਘ ਭਾਵੜਾ, ਰਜਿੰਦਰ ਕੁਮਾਰ, ਰਵੀ ਇੰਦਰ ਸਿੰਘ, ਬਲਕਾਰ ਸਿੰਘ ਗਿੱਲ, ਪ੍ਰਗਟ ਗਿੱਲ ਅਤੇ ਚਰਨਜੀਤ ਸਿੰਘ ਚਾਹਲ ਵੀ ਹਾਜ਼ਰ ਸਨ।



- October 15, 2025