ਫ਼ਿਰੋਜ਼ਪੁਰ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਸਮੇਤ 02 ਵਿਅਕਤੀਆਂ ਕਾਬੂ
- 139 Views
- kakkar.news
- May 17, 2024
- Crime Punjab
ਫ਼ਿਰੋਜ਼ਪੁਰ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਸਮੇਤ 02 ਵਿਅਕਤੀਆਂ ਕਾਬੂ
ਫ਼ਿਰੋਜ਼ਪੁਰ 17 ਮਈ 2024 (ਅਨੁਜ ਕੱਕੜ ਟੀਨੂੰ)
ਜਿਲਾ ਫ਼ਿਰੋਜ਼ਪੁਰ ਦੇ ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ 02 ਵਿਅਕਤੀਆਂ ਨੂੰ 50 ਗ੍ਰਾਮ ਹੈਰੋਇਨ ਅਤੇ ਇਕ ਕਾਰ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਸਾਮਣੇ ਆਈ ਹੈ । ਅਤੇ ਪੁਲਿਸ ਵਲੋਂ ਕਾਬੂ ਕੀਤੇ ਗਏ (1) ਬਗੀਚਾ ਸਿੰਘ ਉਰਫ ਗਗਨ ਪੁੱਤਰ ਮੰਗਲ ਸਿੰਘ ਜੀਰਾ (2) ਅਜਮੇਰ ਉਰਫ ਜੋਬਨ ਬਾਬਾ ਪੁੱਤਰ ਹਰਜਿੰਦਰ ਸਿੰਘ ਉਰਫ ਬਿੱਟੂ ਵਾਸੀ ਤਰਨ ਤਾਰਨ ਖਿਲਾਫ NDPS ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸਤਪਾਲ ਨੇ ਦੱਸਿਆ ਉਹ ਸਮੇਤ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸੰਬਧ ਵਿੱਚ ਬੱਸ ਅੱਡਾ ਜੱਟਾ ਵਾਲੀ ਪਾਸ ਮਜੂਦ ਸੀ ਤਾਂ ਇੱਕ ਕਾਰ ਆਉਂਦੀ ਦਿਖਾਈ ਦਿੱਤੀ, ਜਿਸ ਵਿੱਚ ਦੋ ਨੌਜਵਾਨ ਸਵਾਰ ਸਨ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਦਮ ਕਾਰ ਪਿੱਛੇ ਮੋੜ ਕੇ ਭੱਜਣ ਲੱਗੇ,ਜਿਹਨਾਂ ਨੂੰ ਪੁਲਿਸ ਪਾਰਟੀ ਦੁਆਰਾ ਸ਼ੱਕ ਦੀ ਬਿਨਾਅ ਪਰ ਕਾਬੂ ਕਰਕੇ ਨਾਮ ਪਤਾ ਪੁੱਛੇ ਗਏ ਅਤੇ ਤਲਾਸ਼ੀ ਲਈ ਗਈ ਤਲਾਸ਼ੀ ਦੋਰਾਨ 50 ਗ੍ਰਾਮ ਹੈਰੋਇਨ ਬਰਾਮਦ ਹੋਈ ।



- October 15, 2025