Trending Now
#ਜ਼ਿਲ੍ਹੇ ਅੰਦਰ ਪਟਾਕਿਆਂ ਦੀ ਵਿਕਰੀ/ਖ੍ਰੀਦ ਲਈ ਥਾਵਾਂ ਨਿਰਧਾਰਿਤ:-ਵਧੀਕ ਜ਼ਿਲ੍ਹਾ ਮੈਜਿਸਟਰੇਟ
#ਐਜੂਕੇਟ ਪੰਜਾਬ ਨੇ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਸਹਾਇਤਾ ਲਈ 47.40 ਲੱਖ ਰੁਪਏ ਦੀ ਫੀਸ ਵੰਡ ਮੁਹਿੰਮ ਦੀ ਸ਼ੁਰੂਆਤ ਕੀਤੀ
#ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ’ਤੇ ਟਰਾਂਸਵਰ ਕੀਤੀ ਜਾਵੇਗੀ ਮੁਆਵਜ਼ਾ ਰਾਸ਼ੀ :- ਖੁਡੀਆਂ
#ਬਾਲ ਭਿੱਖਿਆ ਨੂੰ ਰੋਕਣ ਲਈ ਜ਼ਿਲ੍ਹਾ ਬਾਲ ਸੁੱਰਖਿਆ ਯੂਨਿਟ ਵੱਲੋਂ ਕੀਤੀ ਗਈ ਚੈਕਿੰਗ
#ਸਿਹਤ ਵਿਭਾਗ ਫ਼ਿਰੋਜ਼ਪੁਰ ਵੱਲੋਂ ਟੀਬੀ ਦੇ ਮਰੀਜਾਂ ਨੂੰ ਖੁਰਾਕ ਦੇਣ ਸਬੰਧੀ ਵਪਾਰੀਆਂ ਅਤੇ ਸਮਾਜਸੇਵੀ ਸੰਸਥਾਵਾਂ ਨਾਲ ਮੀਟਿੰਗ
#फिरोजपुर मंडल में 01 अक्टूबर से 15 अक्टूबर तक स्वच्छता पखवाड़ा आयोजित किया गया
#ਫਿਰੋਜ਼ਪੁਰ ਨੈਸ਼ਨਲ ਹਾਈਵੇ ‘ਤੇ ਪਨਬਸ (PRTC) ਕਾਂਟ੍ਰੈਕਟ ਵਰਕਰ ਯੂਨੀਅਨ ਵੱਲੋਂ ਚੱਕਾਜਾਮ, ਯਾਤਰੀ ਪ੍ਰੀਸ਼ਾਨ
#फिरोजपुर मंडल में सी.पी.आर. प्रशिक्षण सत्र का आयोजन
#ਦਿਵਿਆਂਗ ਵਿਦਿਆਰਥੀਆਂ ਵੱਲੋਂ ਤਿਆਰ ਦੀਵਿਆਂ ਦੀ ਦਾਸ ਐਂਡ ਬਰਾਊਨ ਸਕੂਲ ਦੇ ਵਿਹੜੇ ਲਗਾਈ ਗਈ ਪ੍ਰਦਰਸ਼ਨੀ
#ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ
ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ
- 136 Views
- kakkar.news
- May 18, 2024
- Punjab
ਸ੍ਰੀ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ
ਫਿਰੋਜ਼ਪੁਰ 18 ਮਈ 2024 (ਅਨੁਜ ਕੱਕੜ ਟੀਨੂੰ)
ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਵੱਲੋਂ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੀ ਕੇਂਦਰੀ ਜ਼ੇਲ੍ਹ ਦਾ ਦੌਰਾ ਕੀਤਾ ਗਿਆ । ਇਸ ਮੌਕੇ ਸ੍ਰੀ ਰਮਨ ਸ਼ਰਮਾ, ਸਿਵਲ ਜੱਜ ਸੀਨੀਅਰ ਡਵੀਜ਼ਨ-ਸਹਿਤ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ, ਸ਼੍ਰੀ ਸਤਨਾਮ ਸਿੰਘ, ਜ਼ੇਲ੍ਹ ਸੁਪਰਡੈਂਟ, ਰਾਜਦੀਪ ਸਿੰਘ ਬਰਾੜ, ਅਡਿਸ਼ਨਲ ਸੁਪਰਡੈਂਟ, ਕੇਂਦਰੀ ਜ਼ੇਲ੍ਹ, ਫਿਰੋਜਪੁਰ ਅਤੇ ਹੋਰ ਜ਼ੇਲ੍ਹ ਸਟਾਫ ਵੀ ਮੌਜੂਦ ਸੀ। ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਜੱਜ ਸਾਹਿਬਾਨ ਦੇ ਨਾਲ ਸ੍ਰੀ ਸੁਖਦੀਪ ਸਿੰਘ ਗੂੰਬਰ, ਚੀਫ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ ਅਤੇ ਮਿਸ ਪ੍ਰਿਅੰਕਾ ਗਰਗ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਸਲ ਸਿਸਟਮ, ਫਿਰੋਜਪੁਰ ਵੀ ਹਾਜ਼ਰ ਸਨ। ਇਸ ਦੇ ਨਾਲ ਨਾਲ ਜੱਜ ਸਾਹਿਬ ਨੇ ਇਸ ਤੋਂ ਬਾਅਦ ਜੱਜ ਸਾਹਿਬ ਨੇ ਜ਼ੇਲ੍ਹ ਵਿਖੇ ਬਣੀ ਰਸੋਈ ਦਾ ਅਤੇ ਇੱਥੇ ਬਣੇ ਖਾਣੇ ਦਾ ਨਿਰੀਖਣ ਕੀਤਾ। ਇਸ ਤੋਂ ਬਾਅਦ ਜੱਜ ਸਾਹਿਬ ਨੇ ਜਨਾਨਾ ਵਾਰਡ ਵਿੱਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ। ਅੰਤ ਵਿੱਚ ਜੱਜ ਸਾਹਿਬ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਸੰਬੋਧਨ ਕਰਦੇ ਹੋਏ ਇਹ ਕਿਹਾ ਕਿ ਤੁਸੀਂ ਇੱਥੋਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣ ਕੇ ਬਾਹਰ ਜਾਓ ਅਤੇ ਜ਼ਿੰਦਗੀ ਵਿੱਚ ਕੋਈ ਵੀ ਗਲਤ ਕੰਮ ਨਾ ਕਰਨ ਦਾ ਪ੍ਰਣ ਲਓ ਤਾਂ ਕਿ ਤੁਹਾਡੀ ਆਉਣ ਵਾਲੀ ਜ਼ਿੰਦਗੀ ਸੁਖਮਈ ਹੋਵੇ ਅਤੇ ਉਹ ਪ੍ਰਮਾਤਮਾ ਨੂੰ ਇਹੀ ਪ੍ਰਾਰਥਨਾ ਕਰਦੇ ਹਨ ਕਿ ਇੱਥੋਂ ਦੇ ਕਿਸੇ ਵੀ ਵਿਅਕਤੀ ਨੂੰ ਦੁਬਾਰਾ ਜੇਲ੍ਹ ਨਾ ਆਉਣਾ ਪਵੇ ਤਾਂ ਜ਼ੋ ਤੁਸੀਂ ਦੇਸ਼ ਦੇ ਇੱਕ ਚੰਗੇ ਨਾਗਰਿਕ ਬਣਦੇ ਹੋਏ ਦੇਸ਼ ਨੂੰ ਹੋਰ ਮਹਾਨ ਬਣਾਉਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ । ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ਼੍ਰੀ ਗਗਨਦੀਪ ਸਿੰਘ ਆਪਣੇ ਜੇਲ੍ਹ ਲੀਗਲ ਸਰਵਿਸਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸੀ। ਇਸ ਦੇ ਨਾਲ ਹੀ ਜੇਲ੍ਹ ਵਿੱਚ ਡੀ.ਸੀ.ਐੱਮ ਗਰੁੱਪ ਦੇ ਸਹਿਯੋਗ ਨਾਲ ਕਰਵਾਏ ਗਏ ਕੰਪਿਊਟਰ ਕੋਰਸ ਦੇ ਪੂਰਾ ਹੋਣ ਤੋਂ ਬਾਅਦ ਭਾਗ ਲੈਣ ਵਾਲੇ ਕੈਦੀਆਂ ਨੂੰ ਸਰਟੀਫਿਕੇਟ ਵੰਡੇ ਗਏ। ਇਸ ਸਮਾਰੋਹ ਦੌਰਾਨ ਸ੍ਰੀ ਅਨਰੁਧ ਗੁਪਤਾ, ਸੀ.ਈ.ਓ, ਡੀ.ਸੀ.ਐੱਮ ਗਰੁੱਪ ਆਫ ਸਕੂਲ, ਫਿਰੋਜ਼ਪੁਰ ਆਪ ਖੁਦ ਹਾਜ਼ਰ ਸਨ। ਇਸ ਦੇ ਨਾਲ ਹੀ ਜੱਜ ਸਾਹਿਬ ਦਾ ਇੱਥੇ ਮੌਜੂਦ ਸਾਰੇ ਅਫਸਰ ਸਾਹਿਬਾਨਾਂ ਨੇ ਧੰਨਵਾਦ ਕੀਤਾ ਅਤੇ ਅੰਤ ਵਿੱਚ ਜੱਜ ਸਾਹਿਬ ਨੇ ਇੱਥੋਂ ਵਿਦਾਇਗੀ ਲਈ।
Categories

Recent Posts


- October 15, 2025