ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕੱਢੀਆ ਗਿਆ ਰੋਸ਼ ਮਾਰਚ
- 54 Views
- kakkar.news
- May 22, 2024
- Punjab
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਰੋਜ਼ਪੁਰ ਵੱਲੋਂ ਪੰਜਾਬ ਸਰਕਾਰ ਖਿਲਾਫ਼ ਕੱਢੀਆ ਗਿਆ ਰੋਸ਼ ਮਾਰਚ
ਫਿਰੋਜ਼ਪੁਰ 22 ਮਈ 2024 (ਅਨੁਜ ਕੱਕੜ ਟੀਨੂੰ)
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਫਿਰੋਜ਼ਪੁਰ ਵੱਲੋਂ ਸਟੇਟ ਬਾਡੀ ਦੁਆਰਾ ਉਲੀਕੇ ਗਏ ਚੇਤਨਾ ਮਾਰਚ ਦੇ ਪਹਿਲੇ ਪੜਾਅ ਅਨੁਸਾਰ ਅੱਜ ਜਿਲ੍ਹਾਂ ਕੋਆਰਡੀਨੇਟਰ ਸੁਬੇਗ ਸਿੰਘ ਅਜੀਜ ਅਤੇ ਸਹਾਇਕ ਕੋਆਰਡੀਨੇਟਰ ਰਿਟਾਇਰ ਡੀ.ਐਸ.ਪੀ ਜਸਪਾਲ ਸਿੰਘ ਦੀ ਅਗਵਾਈ ਵਿਚ ਰੋਸ਼ ਮਾਰਚ ਕੱਢੀਆ ਗਿਆ। ਇਹ ਰੋਸ਼ ਮਾਰਚ ਡੀਸੀ ਦਫ਼ਤਰ ਗੇਟ ਤੋਂ ਸ਼ੁਰੂ ਹੋ ਕੇ ਸਾਂਝਾ ਫਰੰਟ ਨਾਲ ਸਬੰਧਿਤ ਸਾਰੀਆਂ ਧਿਰਾਂ ਦੀ ਸ਼ਮੂਲੀਅਤ ਨਾਲ ਫਿਰੋਜ਼ਪੁਰ ਕੈਂਟ ਦੇ ਬਜਾਰ ਵਿਚੋਂ ਹੁੰਦਾ ਹੋਇਆ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜੀ ਕਰਦਿਆ ਹੋਇਆ ਖਾਲਸਾ ਗੁਰੂਦੁਆਰਾ ਚੌਂਕ ਤੋਂ ਵਾਪਸ ਡੀਸੀ ਦਫ਼ਤਰ ਫਿਰੋਜ਼ਪੁਰ ਦੇ ਗੇਟ ਸਾਹਮਣੇ ਸਮਾਪਤ ਹੋਇਆ।
ਮੀਟਿੰਗ ਵਿਚ ਪੰਜਾਬ ਗੋਰਮਿੰਟ ਪੈਨਸ਼ਨਰ ਐਸੋਸੀਏਸ਼ਨ ਫਿਰੋਜ਼ਪੁਰ ਦੇ ਜਨਰਲ ਸਕੱਤਰ ਅਜੀਤ ਸਿੰਘ ਸੋਢੀ, ਸੁਭਾਸ਼ ਸ਼ਰਮਾ ਰੇਲਵੇ ਵਿਭਾਗ, ਗੁਰਭੇਜ਼ ਸਿੰਘ ਜਨਰਲ ਸਕੱਤਰ ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ, ਖਜਾਨ ਸਿੰਘ ਪ੍ਰਧਾਨ, ਕਸ਼ਮੀਰ ਸਿੰਘ ਥਿੰਦ ਪ੍ਰਧਾਨ ਜੇਲ੍ਹ ਪੈਨਸ਼ਨਰ, ਰਕੇਸ਼ ਕੁਮਾਰ ਪੀਐਸਪੀਸੀਐਲ, ਸੁਰਿੰਦਰ ਕੁਮਾਰ ਸ਼ਰਮਾ ਪੀਐਸਪੀਸੀਐਲ, ਨਰੇਸ਼ ਸੈਣੀ ਖੇਤੀਬਾੜੀ ਵਿਭਾਗ, ਰਾਮ ਪ੍ਰਸ਼ਾਦ ਪ੍ਰਧਾਨ ਪੀਐਸਐਸਐਫ, ਮਹਿੰਦਰ ਸਿੰਘ ਧਾਲੀਵਾਲ ਪ੍ਰਧਾਨ ਜੰਗਲਾਤ ਵਿਭਾਗ, ਜਗਦੀਪ ਸਿੰਘ ਮਾਂਗਟ ਜਨਰਲ ਸਕੱਤਰ, ਪੀਐਸਐਸਐਫ ਬਲਬੀਰ ਸਿੰਘ ਇੰਟਕ ਸੁਰਿੰਦਰ ਸਿੰਘ ਪ੍ਰਧਾਨ ਰੇਲਵੇ ਵਿਭਾਗ, ਮੁਖਤਿਆਰ ਸਿੰਘ ਜਨਰਲ ਸਕੱਤਰ, ਪੰਜਾਬ ਪੁਲੀਸ ਵੈਲਫੇਅਰ ਐਸੋਸੀਏਸ਼ਨ, ਬਲਵੰਤ ਸਿੰਘ ਪ੍ਰਧਾਨ ਪੰਜਾਬ ਪੈਨਸ਼ਨਰ ਐਸੋਸੀਏਸ਼ਨ, ਨਰਿੰਦਰ ਸ਼ਰਮਾ ਪ੍ਰਧਾਨ ਹੈਲਥ ਵਿਭਾਗ ਪੈਰਾ ਮੈਡੀਕਲ, ਬਲਵੀਰ ਸਿੰਘ ਕੰਬੋਜ, ਕੇ.ਐਲ ਗਾਬਾ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲੀ, ਪੈਨਸ਼ਨਰਾਂ ਲਈ 2.59 ਦਾ ਫਾਰਮੂਲਾ ਲਾਗੂ ਕਰਨ, ਡੀਏ ਦੀਆਂ ਬਕਾਇਆਂ ਕਿਸ਼ਤਾਂ, ਕੱਚੇ ਮੁਲਾਜ਼ਮ ਪੱਕੇ ਕਰਨ, ਮਿੱਡ ਡੇ ਮੀਲ, ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰਾਂ ਨੂੰ ਪੱਕਾ ਕਰਨ ਅਤੇ ਮਾਣਭੱਤੇ ਵਿਚ ਵਾਧਾ ਕਰਨ, 1-1-2016 ਤੋਂ 30-06-2021 ਤੱਕ ਦਾ ਪੇ-ਕਮਿਸ਼ਨ ਦਾ ਬਕਾਇਆ ਰਲੀਜ ਕਰਨਾ ਆਦਿ ਮੰਗਾਂ ਮੰਨਣ ਤੋ ਪੰਜਾਬ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਕੀਤਾ। ਰੋਸ਼ ਮਾਰਚ ਦੀ ਸਮਾਪਤੀ ਮੌਕੇ ਸੁਬੇਗ ਸਿੰਘ ਅਜੀਜ ਨੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024