ਭਾਰਤੀ ਵਾਯੂ ਸੈਨਾ ਵਿੱਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
- 265 Views
- kakkar.news
- May 24, 2024
- 2
- Punjab
ਭਾਰਤੀ ਵਾਯੂ ਸੈਨਾ ਵਿੱਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ
ਫ਼ਿਰੋਜ਼ਪੁਰ, 24 ਮਈ 2024 (ਅਨੁਜ ਕੱਕੜ ਟੀਨੂੰ)
ਭਾਰਤੀ ਵਾਯੂ ਸੈਨਾ ਵਿੱਚ ਮੈਡੀਕਲ ਅਸਿਸਟੈਂਟ (ਏਅਰਮੈਨ)ਲਈ ਭਰਤੀ ਸ਼ੁਰੂ ਹੋਣ ਜਾ ਰਹੀ ਹੈ, ਜਿਸ ਲਈ ਉਮੀਦਵਾਰ 05 ਜੂਨ 2024 ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਦਿੱਤੀ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਭਰਤੀ ਲਈ ਉਮੀਦਵਾਰ 50 ਪ੍ਰਤੀਸ਼ਤ ਅੰਕਾਂ ਨਾਲ 12ਵੀਂ ਪਾਸ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਇਸ ਭਰਤੀ ਵਿੱਚ ਭਾਗ ਲੈਣ ਲਈ ਮਿਤੀ 05 ਜੂਨ 2024 ਤੱਕ ਵੈਬਸਾਈਟ www.airmenselection.cdac.in ‘ਤੇ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਭਰਤੀ ਸਬੰਧੀ ਦਿੱਤੀ ਵੈਬਸਾਈਟ ‘ਤੇ ਆਪਣੀ ਯੋਗਤਾ ਚੈੱਕ ਕਰਕੇ ਰਜਿਸਟ੍ਰੇਸ਼ਨ ਕਰਨ ਅਤੇ ਭਰਤੀ ਦਾ ਲਾਭ ਉਠਾਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਉਮੀਦਵਾਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਜੀ ਮੰਜ਼ਿਲ, ਬਲਾਕ ਆਈ. ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਕੈਂਟ ਵਿਖੇ ਪਹੁੰਚ ਕਰ ਕੇ ਜਾਂ 94654-74122 ‘ਤੇ ਸੰਪਰਕ ਕਰ ਸਕਦੇ ਹਨ।


- October 16, 2025
ਬੱਚਿਆਂ ਦੀ ਸੁਰੱਖਿਆ ਸਬੰਧੀ ਵਰਕਸ਼ਾਪ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ


- October 16, 2025
Comments (2)
kuljeet singh
24 May 2024hloo plzz save ny name or email
kakkar.news
24 May 2024https://chat.whatsapp.com/KvLlaDaQZfi27hdI1foN3Z