Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਵੱਲੋਂ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਵਰਤੀ ਜਾਂਦੀ ਬੇਰੁਖੀ ਖਿਲਾਫ ਕੀਤੀ ਮੀਟਿੰਗ
- kakkar.news
- May 25, 2024
- Punjab
ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਵੱਲੋਂ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਵਰਤੀ ਜਾਂਦੀ ਬੇਰੁਖੀ ਖਿਲਾਫ ਕੀਤੀ ਮੀਟਿੰਗ
ਫਿਰੋਜ਼ਪੁਰ 25 ਮਈ 2024 (ਅਨੁਜ ਕੱਕੜ ਟੀਨੂੰ)
ਅੱਜ ਪੰਜਾਬ ਮੁਲਾਜ਼ਮ ਤੇ ਪੈਨਸ਼ਨ ਸਾਂਝਾ ਫਰੰਟ ਦੀ ਮੀਟਿੰਗ ਜਿਲਾ ਕੋਆਰਡੀਨੇਟਰ ਸੁਬੇਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਰਕਾਰ ਦੀਆਂ ਮੁਲਾਜ਼ਮਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਵਰਤੀ ਜਾਂਦੀ ਬੇਰੁਖੀ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮੀਟਿੰਗ ਵਿੱਚ 28 ਮਈ 2024 ਨੂੰ ਕੱਢੇ ਜਾਣ ਵਾਲੇ ਰੋਸ ਮਾਰਚ ਦੀ ਰੂਪ ਰੇਖਾ ਉਲੀਕੀ ਗਈ।
ਸੁਬੇਗ ਸਿੰਘ ਨੇ ਦੱਸਿਆ ਕਿ ਅਗਲਾ ਰੋਸ ਮਾਰਚ 28 ਮਈ 2024 ਨੂੰ ਟੋਨ ਹਾਲ ਫਿਰੋਜ਼ਪੁਰ ਤੋਂ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਸਬੰਧੀ ਧਿਰਾਂ ਦੇ ਬੁਲਾਰੇ ਸਵੇਰੇ 10 ਵਜੇ ਪਹੁੰਚ ਕੇ ਆਪੋ ਆਪਣੇ ਵਿਚਾਰ ਰੱਖਣਗੇ ਅਤੇ ਉਸ ਤੋਂ ਬਾਅਦ ਜਲੂਸ ਦੀ ਸ਼ਕਲ ਵਿੱਚ ਪੰਜਾਬ ਮੁਲਾਜ਼ਮਾਂ ਤੇ ਪੈਨਸ਼ਨਰ ਸਾਂਝਾ ਫਰੰਟ ਫਿਰੋਜਪੁਰ ਦੇ ਬੈਨਰ ਹੇਠ ਦਿੱਲੀ ਗੇਟ ਫਿਰੋਜ਼ਪੁਰ ਸ਼ਹਿਰ ਝਟਕਾਈਆਂ ਵਾਲਾ ਬਾਜ਼ਾਰ ਤੋਂ ਮੋਰੀ ਗੇਟ ਅਤੇ ਮੋਰੀ ਗੇਟ ਤੋਂ ਬਗਦਾਦੀ ਗੇਟ ਤੋਂ ਹੁੰਦਾ ਹੋਇਆ ਸ਼ਹੀਦ ਊਧਮ ਸਿੰਘ ਚੌਂਕ ਪਹੁੰਚੇਗਾ ਉਥੋਂ ਟਾਊਨ ਹਾਲ ਪਹੁੰਚ ਕੇ ਸਮਾਪਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਜਿਵੇਂ ਕਿ ਪੁਰਾਣੀ ਪੈਨਸ਼ਨ ਬਹਾਲੀ, ਪੈਨਸ਼ਨਰਾਂ ਲਈ 2.59 ਦਾ ਫਾਰਮੂਲਾ ਲਾਗੂ ਕਰਨ, ਡੀਏ ਦੀਆਂ ਬਕਾਇਆਂ ਕਿਸ਼ਤਾਂ, ਕੱਚੇ ਮੁਲਾਜ਼ਮ ਪੱਕੇ ਕਰਨ, ਮਿੱਡ ਡੇ ਮੀਲ, ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰਾਂ ਨੂੰ ਪੱਕਾ ਕਰਨ ਅਤੇ ਮਾਣਭੱਤੇ ਵਿਚ ਵਾਧਾ ਕਰਨ, 1-1-2016 ਤੋਂ 30-06-2021 ਤੱਕ ਦਾ ਪੇ-ਕਮਿਸ਼ਨ ਦਾ ਬਕਾਇਆ ਰਲੀਜ ਕਰਨਾ ਆਦਿ ਮੰਗਾਂ ਮੰਨਣ ਤੋ ਪੰਜਾਬ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ। ਜਿਸ ਦੇ ਸਬੰਧ ਵਿਚ 28 ਮਈ ਨੂੰ ਰੋਸ਼ ਮਾਰਚ ਕੀਤਾ ਜਾਵੇਗਾ।
ਮੀਟਿੰਗ ਵਿੱਚ ਅਜੀਤ ਸਿੰਘ ਸੋਢੀ, ਕਸ਼ਮੀਰ ਸਿੰਘ ਜੇਲ ਵਿਭਾਗ, ਖਜਾਨ ਸਿੰਘ ਪ੍ਰਧਾਨ ਪੈਨਸ਼ਨਰ ਯੂਨੀਅਨ, ਨਰੇਸ਼ ਕੁਮਾਰ ਸੈਣੀ ਐਗਰੀਕਲਚਰ ਵਿਭਾਗ , ਸੁਰਿੰਦਰ ਸ਼ਰਮਾ ਪੀਐਸਪੀਸੀਐਲ, ਸਿਆਮ ਸਿੰਘ ਪੈਨਸ਼ਨਰ ਪੀਐਸਪੀਸੀਐਲ, ਬਲਵੀਰ ਸਿੰਘ ਪ੍ਰਧਾਨ ਏਟਕ, ਰਿਟਾਇਰ ਡੀਐਸਪੀ ਜਸਪਾਲ ਸਿੰਘ ਪੁਲਿਸ ਵੈਲਫੇਅਰ ਐਸੋਸੀਏਸ਼ਨ, ਮੁਖਤਿਆਰ ਸਿੰਘ ਜਨਰਲ ਸਕੱਤਰ ਪੁਲਿਸ ਵੈਲਫੇਅਰਸੁਏਸ਼ਨ , ਮਹਿੰਦਰ ਸਿੰਘ ਪ੍ਰਧਾਨ ਵਣ ਵਿਭਾਗ, ਜਗਦੀਪ ਸਿੰਘ ਮਾਂਗਟ ਜਨਰਲ ਸਕੱਤਰ ਪੀਐਸ ਐਫ, ਓਮ ਪ੍ਰਕਾਸ਼ ਤੇ ਮਲਕੀਤ ਸਿੰਘ ਪਾਸੀ ਪੰਜਾਬ ਪੈਨਸ਼ਨ ਯੂਨੀਅਨ, ਜਗਤਾਰ ਸਿੰਘ ਜਨਰਲ ਸਕੱਤਰ ਪੀਐਸਪੀਸੀਐਲ ਯੂਨੀਅਨ, ਅਮਨਦੀਪ ਸਿੰਘ ਟੀਐਸਯੂ ਡਿਵੀਜ਼ਨ ਪ੍ਰਧਾਨ, ਤਾਰਾ ਸਿੰਘ ਪੁਲਿਸ ਪੈਨਸ਼ਨ ਆਦੀ ਆਗੂ ਹਾਜ਼ਰ ਹੋਏ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026