-ਮਤਦਾਨ ਖਤਮ ਹੋਣ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਹੀਂ ਹੋ ਸਕੇਗਾ ਚੋਣ ਪ੍ਰਚਾਰ-ਜ਼ਿਲ੍ਹਾ ਚੋਣ ਅਫ਼ਸਰ, -31 ਮਈ ਅਤੇ 1 ਜੂਨ ਨੂੰ ਅਖਬਾਰਾਂ ਵਿਚ ਕੋਈ ਵੀ ਸਿਆਸੀ ਇਸਤਿਹਾਰ ਬਿਨ੍ਹਾਂ ਪ੍ਰਵਾਨਗੀ ਦੇ ਨਹੀਂ ਛਪੇਗਾ,
- 80 Views
- kakkar.news
- May 26, 2024
- Politics Punjab
-ਮਤਦਾਨ ਖਤਮ ਹੋਣ ਤੋਂ ਪਹਿਲਾਂ ਦੇ 48 ਘੰਟਿਆਂ ਦੌਰਾਨ ਨਹੀਂ ਹੋ ਸਕੇਗਾ ਚੋਣ ਪ੍ਰਚਾਰ-ਜ਼ਿਲ੍ਹਾ ਚੋਣ ਅਫ਼ਸਰ,
-31 ਮਈ ਅਤੇ 1 ਜੂਨ ਨੂੰ ਅਖਬਾਰਾਂ ਵਿਚ ਕੋਈ ਵੀ ਸਿਆਸੀ ਇਸਤਿਹਾਰ ਬਿਨ੍ਹਾਂ ਪ੍ਰਵਾਨਗੀ ਦੇ ਨਹੀਂ ਛਪੇਗਾ,
ਫਾਜ਼ਿਲਕਾ, 26 ਮਈ 2024:(ਅਨੁਜ ਕੱਕੜ ਟੀਨੂੰ )
ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਤਦਾਨ ਖਤਮ ਹੋਣ ਦੇ ਨਿਰਧਾਰਤ ਸਮੇਂ ਤੋਂ 48 ਘੰਟੇ ਪਹਿਲਾਂ ਦੇ ਸਮੇਂ ਦੌਰਾਨ ਸਿਆਸੀ ਪਾਰਟੀਆਂ ਜਾਂ ਉਮੀਦਵਾਰ ਆਪਣੇ ਚੋਣ ਪ੍ਰਚਾਰ ਲਈ ਕੋਈ ਵੀ ਜਨਤਕ ਰੈਲੀ, ਸਭਾ ਨਹੀਂ ਕਰ ਸਕਣਗੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਖਰੀ 48 ਘੰਟਿਆਂ ਦੌਰਾਨ ਲੋਕ ਪ੍ਰਤਿਨਿਧਤਾ ਕਾਨੂੰਨ 1951 ਦੀ ਧਾਰਾ 126 ਅਨੁਸਾਰ ਸਿਆਸੀ ਲਾਹੇ ਲਈ ਕੋਈ ਵੀ ਜਨਤਕ ਚੋਣ ਸਭਾ ਨਹੀਂ ਕੀਤੀ ਜਾ ਸਕਦੀ ਹੈ। ਇਸ ਤੋਂ ਬਿਨ੍ਹਾਂ ਇਲੈਕਟ੍ਰੋਨਿਕ ਮੀਡੀਆ ਜਿਸ ਵਿਚ ਸੀਨੇਮਾ, ਟੀਵੀ ਵਰਗੇ ਸਾਧਨ ਸ਼ਾਮਿਲ ਹਨ ਤੇ ਵੀ ਅਜਿਹੀ ਚੋਣ ਸਮੱਗਰੀ ਡਿਸਪਲੇਅ ਨਹੀਂ ਕੀਤੀ ਜਾ ਸਕਦੀ ਜਿਸ ਨਾਲ ਕਿਸੇ ਉਮੀਦਵਾਰ ਨੂੰ ਫਾਇਦਾ ਜਾਂ ਨੁਕਸਾਨ ਹੁੰਦਾ ਹੋਵੇ। ਉਲੰਘਣਾ ਕਰਨ ਤੇ 2 ਸਾਲ ਤੱਕ ਦੀ ਸਜਾ, ਜੁਰਮਾਨਾ ਜਾਂ ਦੋਨੋਂ ਹੋ ਸਕਦੇ ਹਨ।
ਇਸੇ ਤਰਾਂ ਆਖਰੀ 48 ਘੰਟਿਆਂ ਦੋਰਾਨ ਸਬੰਧਤ ਹਲਕੇ ਤੋਂ ਬਾਹਰ ਤੋਂ ਚੋਣ ਪ੍ਰਚਾਰ ਲਈ ਆਏ ਸਮਰੱਥਕਾਂ ਨੂੰ ਵੀ ਵਾਪਿਸ ਜਾਣਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸਾਰੇ ਬਾਹਰੀ ਲੋਕ ਹਲਕੇ ਤੋਂ ਬਾਹਰ ਚਲੇ ਜਾਣ ਇਸ ਲਈ ਪੁਲਿਸ ਵਿਭਾਗ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਅਜਿਹੇ ਬਾਹਰੀ ਲੋਕਾਂ ਦੇ ਸੰਭਾਵਿਤ ਠਹਿਰਾਓ ਵਾਲੀ ਥਾਂ ਤੇ ਪੂਰੀ ਚੌਕਸੀ ਰੱਖੀ ਜਾਵੇ।
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ 31 ਮਈ ਅਤੇ 1 ਜੂਨ 2024 ਭਾਵ ਚੋਣਾਂ ਵਾਲੇ ਦਿਨ ਅਤੇ ਉਸਤੋਂ ਇਕ ਦਿਨ ਪਹਿਲਾਂ ਪ੍ਰਿੰਟ ਮੀਡੀਆ ਵਿਚ ਛੱਪਣ ਵਾਲੇ ਹਰੇਕ ਸਿਆਸੀ ਇਸਤਿਹਾਰ ਦੀ ਪ੍ਰੀ ਸਰਟੀਫਿਕੇਸ਼ਨ ਐਮਸੀਐਮਸੀ ਤੋਂ ਕਰਵਾਈ ਜਾਣੀ ਲਾਜਮੀ ਹੈ। ਉਨ੍ਹਾਂ ਨੇ ਮੀਡੀਆ ਅਦਾਰਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਉਕਤ ਦੋ ਦਿਨਾਂ ਨੂੰ ਛਾਪਣ ਲਈ ਉਹੀ ਸਿਆਸੀ ਇਸਤਿਹਾਰ ਸਵਿਕਾਰ ਕਰਨ ਜਿਸਦੀ ਪ੍ਰੀ ਸਰਟੀਫਿਕੇਸ਼ਨ ਉਮੀਦਵਾਰ ਨੇ ਕਰਵਾਈ ਹੋਵੇ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024