-ਜ਼ਿਲ੍ਹੇ ਵਿੱਚ ਡ੍ਰਾਈ ਡੇਅ ਰਹੇਗਾ, -ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ
- 85 Views
- kakkar.news
- May 30, 2024
- Politics Punjab
-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਪਾਬੰਦੀ ਦੇ ਹੁਕਮ ਜਾਰੀ
-ਜ਼ਿਲ੍ਹੇ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦੇ ਹੁਕਮ ਜਾਰੀ
-ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ
-ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ
-ਜ਼ਿਲ੍ਹੇ ਵਿੱਚ ਡ੍ਰਾਈ ਡੇਅ ਰਹੇਗਾ
ਫਿਰੋਜ਼ਪੁਰ 30 ਮਈ 2024(ਅਨੁਜ ਕੱਕੜ ਟੀਨੂੰ)
ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਟੈਡਰਡ ਓਪਰੇਟਿੰਗ ਪਰਸੀਜਰ ਤਹਿਤ ਚੋਣ ਪ੍ਰਕਿਰਿਆ ਨੂੰ ਸਾਂਤਮਈ ਤਰੀਕੇ ਨਾਲ, ਨਿਰਵਿਘਨ ਕਰਵਾਉਣ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੀਤੇ ਹੁਕਮਾਂ ਮੁਤਾਬਕ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਉਮੀਦਵਾਰ ਜਾ ਉਸ ਦੇ ਸਮਰਥਕਾਂ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋ ਪੋਲਿੰਗ ਬੂਥਾਂ ਦੇ ਨਜਦੀਕ ਸੋਰ ਸਰਾਬਾ, ਹੁੱਲੜਬਾਜੀ ਨਹੀਂ ਕੀਤੀ ਜਾਵੇਗੀ। ਕਿਸੇ ਵੀ ਵਿਅਕਤੀ ਵੱਲੋ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਲਾਊਡ ਸਪੀਕਰ/ਮੈਗਾਫੋਨ ਅਦਿ ਦੀ ਵਰਤੋਂ ਨਹੀ ਕੀਤੀ ਜਾਵੇਗੀ। ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪ੍ਰੋਸਟਰ/ਬੈਨਰ ਨਹੀ ਲਗਾਇਆ ਜਾਵੇਗਾ।
ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀ ਲਗਾਏਗਾ। ਕੋਈ ਵੀ ਵਿਅਕਤੀ, ਸਿਵਾਏ ਭਾਰਤ ਚੋਣ ਕਮਿਸਨ, ਮੁੱਖ ਚੋਣ ਅਫਸਰ, ਪੰਜਾਬਠ ਜ਼ਿਲ੍ਹਾ ਚੋਣ ਅਫਸਰ, ਜ਼ਿਲ੍ਹਾ ਫਿਰੋਜ਼ਪੁਰ ਜਾਂ ਲੋਕ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਿਤ ਵਿਅਕਤੀ ਕਿਸੇ ਵੀ ਪੋਲਿੰਗ ਬੂਥ ਦੇ 100 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਹੀਕਲ ਨਹੀ ਲਿਜਾਏਗਾ। ਇਕ ਹੋਰ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਚੋਣਾਂ ਲਈ ਪੋਲਿੰਗ ਖਤਮ ਹੋਣ ਤੋਂ 48 ਘੰਟੇ ਪਹਿਲਾਂ ਮਿਤੀ 30-5-2024 ਦੀ ਸ਼ਾਮ 6 ਵਜੇ ਤੋਂ ਮਿਤੀ 01-06-2024 ਪੋਲਿੰਗ ਮੁਕੰਮਲ ਹੋਣ ਤੱਕ ਜ਼ਿਲ੍ਹਾ ਫਿਰੋਜ਼ਪੁਰ ਅੰਦਰ ਲਾਊਡ ਸਪੀਕਰ/ਮੈਗਾ ਫੋਨ ਵਜਾਉਣ ਤੇ ਮਨਾਹੀ ਦਾ ਹੁਕਮ ਜਾਰੀ ਕੀਤਾ ਹੈ।
ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਹਲਕੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਮਿਤੀ 30-5-2024 ਨੂੰ ਸ਼ਾਮ 6 ਵਜੇ ਤੋਂ ਪਹਿਲਾਂ-ਪਹਿਲਾਂ ਵਾਪਿਸ ਚਲੇ ਜਾਣ। ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾ ਦੀ ਉਲਘੰਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸਰਕਾਰੀ/ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆ, ਫੈਕਟਰੀਆ, ਦੁਕਾਨਾਂ ਆਦਿ ਵਿੱਚ ਮਿਤੀ 01-06-2024 ਨੂੰ ਪੇਡ ਛੁੱਟੀ (paid holiday) ਘੋਸ਼ਿਤ ਕੀਤੀ ਹੈ।
ਇੱਕ ਹੋਰ ਹੁਕਮ ਰਾਹੀਂ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ 30-5-2024 ਸ਼ਾਮ 6 ਵਜੇ ਤੋਂ ਲੈ ਕੇ ਪੋਲਿੰਗ ਵਾਲੇ ਦਿਨ 01-6-2024 ਤੱਕ ਇਕੱਠੇ ਹੋਣ ਤੇ ਪਾਬੰਦੀ ਹੋਵੇਗੀ।
ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ 1 ਜੂਨ ਨੂੰ ਵੋਟਿੰਗ ਦੇ ਮੱਦੇਨਜ਼ਰ 30-05-2024 (ਵੀਰਵਾਰ) ਨੂੰ ਸ਼ਾਮ 6 ਵਜੇ ਤੋਂ 01-06-2024 (ਸ਼ਨਿਵਾਰ) ਨੂੰ ਸ਼ਾਮ 6 ਵਜੇ ਤੱਕ ਜ਼ਿਲ੍ਹੇ ਵਿੱਚ ਡ੍ਰਾਈ ਡੇਅ ਰਹੇਗਾ। ਇਸ ਤੋਂ ਇਲਾਵਾ ਨਤੀਜਿਆਂ ਵਾਲੇ ਦਿਨ 04-06-2024 (ਮੰਗਲਵਾਰ) ਨੂੰ ਵੀ ਡ੍ਰਾਈ ਡੇਅ ਐਲਾਨਿਆ ਗਿਆ ਹੈ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024