ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
- 91 Views
- kakkar.news
- May 31, 2024
- Punjab
ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ
ਫਿਰੋਜ਼ਪੁਰ 31 ਮਈ 2024 (ਅਨੁਜ ਕੱਕੜ ਟੀਨੂੰ)
ਲੋਕ ਸਭਾ ਚੋਣਾਂ ਲਈ 01 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੌਰਾਨ ਕੁੱਲ 1670008 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ, ਜਿਸ ਲਈ 1903 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਅਤੇ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹਨ। ਗਰਮੀ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਵੀ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਲਏ ਗਏ ਹਨ। ਲੋਕਤੰਤਰ ਦੀ ਮਜ਼ਬੂਤੀ ਲਈ ਇਕ ਇਕ ਵੋਟ ਦਾ ਅਹਿਮ ਮਹੱਤਵ ਹੈ ਇਸ ਲਈ ਹਰੇਕ ਨਾਗਰਿਕ 1 ਜੂਨ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਜ਼ਰੂਰ ਕਰੇ। ਇਹ ਪ੍ਰਗਟਾਵਾ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਵੱਲੋਂ ਪੱਤਰਕਾਰ ਭਾਈਚਾਰੇ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਅਮਰੀਕ ਸਿੰਘ ਅਤੇ ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼ ਵੀ ਹਾਜ਼ਰ ਸਨ।
ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਤ ਦੀ ਗਰਮੀ ਨੂੰ ਦੇਖਦਿਆਂ ਚੋਣ ਬੂਥਾਂ ਤੇ ਟੈਂਟ, ਬੈਠਣ ਦਾ ਪ੍ਰਬੰਧ, ਪੀਣ ਵਾਲੇ ਪਾਣੀ, ਰੈਂਪ, ਵਹੀਲਚੇਅਰ ਆਦਿ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਐਨ.ਜੀ.ਓਜ਼, ਯੁਵਕ ਕਲੱਬਾਂ, ਸਮਾਜ ਸੇਵੀ ਸੰਸਥਾਵਾਂ ਤੇ ਵਲੰਟੀਅਰ ਵੀ ਵੋਟਾਂ ਦੌਰਾਨ ਉਕਤ ਪ੍ਰਬੰਧਾਂ ਵਿੱਚ ਸਹਿਯੋਗ ਦੇਣਗੇ। । ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ ਵਿਸ਼ੇਸ਼ ਲੋੜਾਂ ਵਾਲੇ ਵੋਟਰਾਂ ਤੇ ਬਜ਼ੁਰਗ ਵੋਟਰਾਂ ਨੂੰ ਚੋਣ ਬੂਥ ’ਤੇ ਪਹੁੰਚਾਉਣ ਤੇ ਘਰ ਛੱਡਣ ਲਈ ਵੀ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਤੌਰ ਤੇ ਮਾਡਲ, ਹਰੇ ਤੇ ਗੁਲਾਬੀ, ਯੂਥ ਅਤੇ ਦਿਵਿਆਂਗ ਬੂਥਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਅਤੇ ਸੁਰੱਖਿਆ ਦੇ ਮੱਦੇਨਜ਼ਰ 100 ਫੀਸਦ ਲਾਈਵ ਵੈਬਕਾਸਟਿੰਗ ਅਤੇ ਸੀ.ਸੀ.ਟੀ.ਵੀ. ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਵੋਟਰ ਬਿਨਾਂ ਕਿਸੇ ਡਰ, ਲਾਲਚ ਤੋਂ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ ਅਤੇ ਗਰਮੀ ਦੇ ਮੌਸਮ ਨੂੰ ਦੇਖਦੇ ਹੋਏ ਸਵੇਰ ਟਾਈਮ ਆਪਣੀ ਵੋਟ ਪਾਉਣ ਨੂੰ ਤਰਜੀਹ ਦੇਣ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024