BSP ਉਮੀਦਵਾਰ ਤੇ ਵੀਡੀਓ ਬਣਾਉਣ ਦੇ ਦੋਸ਼ ਹੇਠ ਹੋਈ FIR
- 174 Views
- kakkar.news
- June 1, 2024
- Politics Punjab
BSP ਉਮੀਦਵਾਰ ਤੇ ਵੀਡੀਓ ਬਣਾਉਣ ਦੇ ਦੋਸ਼ ਹੇਠ ਹੋਈ FIR
ਫਿਰੋਜ਼ਪੁਰ 1 ਜੂਨ 2024(ਅਨੁਜ ਕੱਕੜ ਟੀਨੂੰ)
ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ ਪੈਂਦੇ ਪਿੰਡ ਜੀਵਨ ਅਰਾਈ ਵਿਖੇ ਵੋਟਿੰਗ ਦੌਰਾਨ ਵੋਟਿੰਗ ਦੀ ਵੀਡੀਓ ਬਣਾ ਕੇ ਜਨਤਕ ਕਰਨ ਦੇ ਦੋਸ਼ ਹੇਠ ਬਸਪਾ ਦੀ ਟਿਕਟ ‘ਤੇ ਲੋਕ ਸਭਾ ਹਲਕਾ-10 ਫਿਰੋਜ਼ਪੁਰ ਤੋਂ ਚੋਣ ਲੜ ਰਹੇ ਸੁਰਿੰਦਰ ਸਿੰਘ ਕੰਬੋਜ ਖਿਲਾਫ ਥਾਣਾ ਗੁਰੂਹਰਸਹਾਏ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ-10 ਦੇ ਡੀ.ਈ.ਓ-ਕਮ-ਡੀ.ਸੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ ‘ਤੇ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਨੇ ਪੋਲਿੰਗ ਵੇਲੇ ਦੀ ਵੀਡੀਓ ਬਣਾ ਕੇ ਵਾਇਰਲ ਕੀਤੀ ਹੈ ।ਜਿਸ ਤੇ ਤੁਰੰਤ ਕਾਰਵਾਈ ਕਰਦੇ ਹੋਏ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ., 126 ਅਤੇ 132 ਆਰ.ਪੀ. ਐਕਟ 1951 ਤਹਿਤ 1 ਜੂਨ 2024 ਨੂੰ ਮੁਕੱਦਮਾ ਨੰ: 98 ਦਰਜ ਕੀਤਾ ਗਿਆ ਹੈ।
ਡੀਸੀ ਨੇ ਸਾਰੇ ਉਮੀਦਵਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਸੰਵਿਧਾਨ ਦੀ ਉਲੰਘਣਾ ਨਾ ਕਰਨ ਅਤੇ ਇਸ ਵਿੱਚ ਵੀ ਕਾਨੂੰਨ ਅਨੁਸਾਰ ਕਾਰਵਾਈ ਕਰਨੀ ਪਵੇਗੀ। ਉਮੀਦ ਹੈ ਕਿ ਸਾਰੇ ਉਮੀਦਵਾਰ ਚੋਣਾਂ ਨੂੰ ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਨਿਯਮਾਂ ਅਤੇ ਕਾਨੂੰਨਾਂ ਦੀ ਪਾਲਣਾ ਕਰਨਗੇ।

- March 21, 2026
ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਵੱਡੀ ਨਸ਼ੀਲੀ ਖੇਪ ਜ਼ਬਤ
- March 20, 2026