ਫਿਰੋਜ਼ਪੁਰ ਪੁਲਿਸ ਨੇ ਵੱਖ ਵੱਖ ਮਾਮਲਿਆਂ ਚ 04 ਵਿਅਕਤੀ ਕਾਬੂ ਕਰ 185 ਗ੍ਰਾਮ ਹੈਰੋਇਨ ਕੀਤੀ ਬਰਾਮਦ
- kakkar.news
- June 17, 2024
- Crime Punjab
ਫਿਰੋਜ਼ਪੁਰ ਪੁਲਿਸ ਨੇ ਵੱਖ ਵੱਖ ਮਾਮਲਿਆਂ ਚ 04 ਵਿਅਕਤੀ ਕਾਬੂ ਕਰ 185 ਗ੍ਰਾਮ ਹੈਰੋਇਨ ਕੀਤੀ ਬਰਾਮਦ
ਫਿਰੋਜ਼ਪੁਰ 17 ਜੂਨ 2024 (ਅਨੁਜ ਕੱਕੜ ਟੀਨੂੰ)
ਸ੍ਰੀਮਤੀ ਸੋਮਿਆ ਮਿਸ਼ਰਾ, ਆਈ.ਪੀ.ਐਸ, ਐਸ.ਐਸ.ਪੀ. ਫਿਰੋਜਪੁਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਨਸ਼ਾ ਤਸਕਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਸ਼ਰਾਰਤੀ ਅਨਸਰਾਂ ਦੀਆਂ ਵਾਰਦਾਤਾਂ ਨੂੰ ਪੂਰੀ ਤਰ੍ਹਾਂ ਠੱਲ ਪਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ। ਇਸ ਲੜੀ ਵਿੱਚ ਜਿਲ੍ਹਾ ਪੁਲਿਸ ਦੁਆਰਾ ਜਿਲ੍ਹਾ ਦੇ ਸਮੁਹ ਗਜਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ ਸਪੈਸ਼ਲ ਟੀਮਾਂ ਬਣਾਈਆਂ ਗਈਆਂ ਹਨ, ਜੋ ਮੁਸ਼ਤੈਦੀ ਨਾਲ ਪੂਰੇ ਏਰੀਆ ਅੰਦਰ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰ ਰਹੀਆਂ ਹਨ।
ਇਸ ਮੁਹਿੰਮ ਤਹਿਤ ਮਿਤੀ 16.06.2024 ਨੂੰ ਫਿਰੋਜਪੁਰ ਪੁਲਿਸ ਦੇ ਥਾਣਾ ਕੁਲਗੜ੍ਹੀ, ਤਲਵੰਡੀ ਭਾਈ, ਸਿਟੀ ਜੀਰਾ ਅਤੇ ਮੱਖੂ ਦੀਆਂ ਟੀਮਾਂ ਨੇ ਕਾਨੂੰਨ ਅਨੁਸਾਰ ਕਾਰਵਾਈ ਕਰਦਿਆਂ 04 ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 185 ਗ੍ਰਾਮ ਹੈਰੋਇਨ ਅਤੇ 01 ਡੀਜੀਟਲ ਕੰਡਾ ਬਰਾਮਦ ਕੀਤਾ ।
ਐਸ.ਪੀ.ਡੀ ਰਣਧੀਰ ਕੁਮਾਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਕੁਲਗੜ੍ਹੀ ਵਲੋਂ ਐਨ.ਡੀ.ਪੀ.ਐਸ ਐਕਟ ਤਹਿਤ ਇਕ ਵਿਅਕਤੀ ਨੂੰ ਜਿਸ ਦਾ ਨਾਮ ਸੁਖਜੀਤ ਸਿੰਘ ਉਰਫ ਸ਼ਰਮਾ ਪੁੱਤਰ ਬਲਵੀਰ ਸਿੰਘ ਵਾਸੀ ਰੁਕਣ ਸ਼ਾਹ ਵਾਲਾ ਨੂੰ ਗਿਰਫ਼ਤਾਰ ਕਰ ਉਸ ਪਾਸੋ 50 ਗ੍ਰਾਮ ਹੈਰੋਇਨ ਅਤੇ 01 ਡੀਜੀਟਲ ਕੰਡਾ ਬਰਾਮਦ ਕੀਤਾ ਹੈ ।
ਦੂਜੇ ਮਾਮਲੇ ਚ ਥਾਣਾ ਤਲਵੰਡੀ ਭਾਈ ਪੁਲਿਸ ਵਲੋਂ ਐਨ.ਡੀ.ਪੀ.ਐਸ ਐਕਟ ਤਹਿਤ ਸਤਨਾਮ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕੋਟ ਕਰੋੜ ਖੁਰਦ ਨੂੰ ਗਿਰਫ਼ਤਾਰ ਕਰ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ । ਇਕ ਹੋਰ ਮਾਮਲੇ ਚ ਐਨ.ਡੀ.ਪੀ.ਐਸ ਐਕਟ ਦੇ ਤਹਿਤ ਥਾਣਾ ਸਿਟੀ ਜ਼ੀਰਾ ਵਿਖੇ ਆਰੋਪੀ ਮਨਜੀਤ ਸਿੰਘ ਉਰਫ ਜੋੜਾ ਪੁੱਤਰ ਅਜੀਤ ਸਿੰਘ ਵਾਸੀ ਸਮਾਧੀ , ਮੁਹੱਲਾ ਜ਼ੀਰਾ ਨੂੰ 50 ਗ੍ਰਾਮ ਹੈਰੋਇਨ ਸਮੇਤ ਗਿਰਫ਼ਤਾਰ ਕੀਤਾ ਗਿਆ ਹੈ । ਅਤੇ ਮੱਖੂ ਪੁਲਿਸ ਵਲੋਂ ਆਰੋਪੀ ਮਾਨ ਸਿੰਘ ਪੁੱਤਰ ਫਤੇ ਸਿੰਘ ਵਾਸੀ ਮੋਹਕਮ ਵਾਲਾ ਨੂੰ ਗਿਰਫ਼ਤਾਰ ਕਰ ਉਸ ਪਾਸੋ 60 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ।
ਐਸ.ਪੀ ਰਣਧੀਰ ਕੁਮਾਰ ਨੇ ਇਹ ਵੀ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਖਿਲਾਫ ਥਾਣਾ ਕੁਲਗੜ੍ਹੀ, ਤਲਵੰਡੀ ਭਾਈ, ਸਿਟੀ ਜੀਰਾ ਅਤੇ ਮੱਖੂ ਦੇ ਵਿਚ ਐਨ.ਡੀ.ਪੀ.ਐਸ ਐਕਟ ਦੇ ਤਹਿਤ ਮਾਮਲੇ ਦਰਜ ਕਰ ਗਿਰਫ਼ਤਾਰ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ

- September 17, 2026
ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
- September 16, 2026