ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ ਗਈ
- 83 Views
- kakkar.news
- June 26, 2024
- Punjab
ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਸਮੀਖਿਆ ਮੀਟਿੰਗ ਕੀਤੀ ਗਈ
ਫ਼ਿਰੋਜ਼ਪੁਰ, 26 ਜੂਨ 2024 (ਅਨੁਜ ਕੱਕੜ ਟੀਨੂੰ)
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਪੱਧਰੀ ਆਧਾਰ ਨਿਗਰਾਨ ਕਮੇਟੀ ਦੀ ਸਮੀਖਿਆ ਮੀਟਿੰਗ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਵੱਲੋਂ ਕੀਤੀ ਗਈ। ਜਿਸ ‘ਚ ਅਧਾਰ ਇਨਰੋਲਮੈਂਟ ਦੀ ਦਰ ਨੂੰ ਵਧਾਉਣ ਅਤੇ ਅਪਡੇਸ਼ਨ ਸਬੰਧੀ ਕਮੇਟੀ ਮੈਂਬਰਾਂ ਨੂੰ ਢੁੱਕਵੀ ਕਾਰਵਾਈ ਕੀਤੇ ਜਾਣ ਦੀ ਹਦਾਇਤ ਕੀਤੀ ਗਈ।ਇਸ ਮੌਕੇ ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਸੂਰਜ ਨੇ ਹਦਾਇਤ ਕੀਤੀ ਕਿ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਵੀ ਆਧਾਰ ਦੀ ਇੰਨਰੋਲਮੈਂਟ ਕਰਵਾਉਣ ਲਈ ਲੋਕਾਂ ਨੂੰ ਉਤਸ਼ਾਹਿਤ ਕੀਤੇ ਜਾਣ ‘ਤੇ ਜ਼ੋਰ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ 0-5 ਸਾਲ ਤਕ ਦੇ ਬੱਚਿਆਂ ਦੇ ਆਧਾਰ ਕਾਰਡ ਬਣਾਏ ਜਾਣ ਅਤੇ ਇਸ ਕੰਮ ਲਈ ਕੋਈ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ 0-5 ਸਾਲ ਦੇ ਬੱਚਿਆਂ ‘ਚ ਆਧਾਰ ਇੰਨਰੋਲਮੈਂਟ ਯਕੀਨੀ ਬਣਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਉਨ੍ਹਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ 5 ਸਾਲ ਤੇ 15 ਸਾਲ ਦੀ ਉਮਰ ਪੂਰੀ ਹੋਣ ‘ਤੇ ਲਾਜ਼ਮੀ ਬਾਇਓ-ਮੈਟਿ੍ਕ ਅਪਡੇਟ ਕਰਵਾਉਣੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਇਸ ਮਕਸਦ ਲਈ ਵਿਸ਼ੇਸ਼ ਕੈਂਪ ਲਗਾਉਣ ਦੀ ਹਦਾਇਤ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਸਪਤਾਲਾਂ ਅਤੇ ਟੀਕਾਕਰਨ ਕੇਂਦਰਾਂ ਵਿੱਚ ਨਵ-ਜੰਮੇ ਬੱਚਿਆਂ ਦੇ ਦਾਖਲੇ ਲਈ ਆਧਾਰ ਕੈਂਪ ਲਗਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤੇ ਗਏ ਕਿ ਬੱਚੇ ਦੇ ਜਨਮ ਤੋਂ ਬਾਅਦ ਆਧਾਰ ਰਜਿਸਟ੍ਰੇਸ਼ਨ ਕਰਵਾਉਣਾ ਯਕੀਨੀ ਬਣਾਇਆ ਜਾਵੇ ਇਸ ਦੇ ਨਾਲ ਹੀ ਉਨ੍ਹਾਂ ਆਂਗਣਵਾੜੀ ਕੇਂਦਰਾਂ ਵਿਖੇ ਵੀ ਜਿਹੜੇ ਬੱਚਿਆਂ ਦੀ ਆਧਾਰ ਇੰਨਰੋਲਮੈਂਟ ਨਹੀਂ ਹੋਈ ਉਨ੍ਹਾਂ ਦੀ ਪਛਾਣ ਕਰਕੇ ਇਸ ਨੂੰ ਪਹਿਲ ਦੇ ਆਧਾਰ ਤੇ ਮੁਕੰਮਲ ਕਰਨ ਦੀ ਹਦਾਇਤ ਕੀਤੀ।
ਸਹਾਇਕ ਕਮਿਸ਼ਨਰ ਸ੍ਰੀ ਸੂਰਜ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸਰਕਾਰੀ ਸਹੂਲਤਾਂ ਦਾ ਨਿਰਵਿਘਨ ਲਾਭ ਉਠਾਉਣ ਲਈ ਆਪਣਾ ਮੋਬਾਈਲ ਨੰਬਰ ਆਧਾਰ ਨਾਲ ਅੱਪਡੇਟ ਕਰਨ। ਉਨ੍ਹਾਂ ਦੱਸਿਆ ਕਿ ਆਧਾਰ ਕਾਰਡ ਬਣਾਉਣਾ ਹਰੇਕ ਨਾਗਰਿਕ ਲਈ ਜ਼ਰੂਰੀ ਹੈ ਕਿਉਂਕਿ ਕੇਂਦਰ ਤੇ ਰਾਜ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ, ਬੈਂਕਿੰਗ ਅਤੇ ਹੋਰ ਨਾਗਰਿਕ ਸੇਵਾਵਾਂ ਦਾ ਲਾਭ ਹਾਸਿਲ ਕਰਨ ਲਈ ਆਧਾਰ ਕਾਰਡ ਦੀ ਲੋੜ ਪੈਂਦੀ ਹੈ।
ਇਸ ਮੌਕੇ ਡੀ.ਐਫ.ਐਸ.ਸੀ. ਸ੍ਰੀ ਰਾਜ ਰਿਸ਼ੀ ਮਹਿਰਾ, ਡਿਪਟੀ ਡੀ.ਈ.ਓ. ਸ੍ਰੀ ਪ੍ਰਗਟ ਸਿੰਘ ਬਰਾੜ, ਵਧੀਕ ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ, ਡਾ. ਸੁਸ਼ਮਾ ਠੱਕਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
- November 21, 2024
ਫਿਰੋਜਪੁਰ ਪੁਲਿਸ ਨੇ ਬੈਂਕ ਚ ਚੋਰੀ ਦੀ ਵਰਦਾਤ ਚ ਸ਼ਾਮਿਲ 3 ਆਰੋਪੀ ਕੀਤੇ ਗਿਰਫਤਾਰ
- November 20, 2024