Trending Now
#ਚਾਈਨੀਜ਼ ਦੀਵਿਆਂ ਦੀ ਚਮਕ ਵਿਚਾਲੇ ਮਿੱਟੀ ਦੇ ਦੀਵਿਆਂ ਦੀ ਲੋਅ ਬਚਾਉਣ ਲਈ ਜੁਟਿਆ ਘੁਮਿਆਰ ਜੋਗਿੰਦਰ ਪਾਲ ਦਾ ਪਰਿਵਾਰ
#ਸਰਫੇਸ ਸੀਡਰ ਤਕਨੀਕ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਇੱਕ ਸੁਖਾਲੀ ਅਤੇ ਘੱਟ ਖਰਚ ਵਾਲੀ ਵਿਧੀ – ਡਾ. ਗੁਰਮੇਲ ਸਿੰਘ
#ਬੈਡਮਿੰਟਨ ਲਵਰਜ਼ ਵਲੋਂ ਛੇਵਾਂ ਜੂਨੀਅਰ ਅਤੇ ਸਬ ਜੂਨੀਅਰ ਫ਼ਿਰੋਜ਼ਪੁਰ ਬੈਡਮਿੰਟਨ ਲੀਗ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ
#ਫਿਰੋਜ਼ਪੁਰ ਸਿਵਲ ਹਸਪਤਾਲ ਦਾ ਸਿਵਲ ਸਰਜਨ ਡਾ. ਪਰਮਿੰਦਰ ਸਿੰਘ ਵੱਲੋਂ ਅਚਨਚੇਤ ਦੌਰਾ, ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
#3 ਮਾਸੂਮ ਬੱਚੀਆਂ ਦੀ ਰਹੱਸਮਈ ਹਾਲਾਤਾਂ ‘ਚ ਮੌਤ, ਪੂਰੇ ਇਲਾਕੇ ‘ਚ ਪਸਰਿਆ ਦਹਿਸ਼ਤ ਦਾ ਮਾਹੌਲ
#ਫਿਰੋਜ਼ਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਵਿਚਾਲੇ ਖੂਨੀ ਝੜਪ, ਸੂਏ ਨਾਲ ਹਮਲਾ ਕਰਕੇ ਕੀਤਾ ਜ਼ਖ਼ਮੀ
#ਫ਼ਿਰੋਜ਼ਪੁਰ ਨਗਰ ਕੌਂਸਲ ਦੀ ਹਾਊਸ ਮੀਟਿੰਗ ’ਚ ਅਹਿਮ ਫ਼ੈਸਲੇ, ਸੀਵਰੇਜ ਬਿੱਲਾਂ ’ਚ ਕਟੌਤੀ ਦਾ ਮਤਾ ਪਾਸ
#ਫ਼ਿਰੋਜ਼ਪੁਰ ਕਾਂਗਰਸ ਭਵਨ ’ਚ SIR ਅਤੇ ਵੋਟਰ ਸੂਚੀਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ, ਚੋਣ ਕਮਿਸ਼ਨ ’ਤੇ ਉੱਠੇ ਸਵਾਲ
#ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ ’ਤੇ ਨੌਜਵਾਨ ਦਾ ਕਤਲ, ਪਰਿਵਾਰ ’ਚ ਮਚਿਆ ਚੀਕ-ਚਿਹਾੜਾ
#ਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਫੈਸਲਾ: ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਹੋਣਗੇ ਤਬਾਦਲੇ, ਘਰੇਲੂ ਜ਼ਿਲ੍ਹੇ ਵਿੱਚ ਤਾਇਨਾਤੀ ’ਤੇ ਰੋਕ
ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਬਣਾਏ ਜਾਣਗੇ ਮਿੰਨੀ ਜੰਗਲ – ਧੀਮਾਨ
- kakkar.news
- June 26, 2024
- Punjab
ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿਚ ਬਣਾਏ ਜਾਣਗੇ ਮਿੰਨੀ ਜੰਗਲ – ਧੀਮਾਨ
ਫ਼ਿਰੋਜ਼ਪੁਰ 26 ਜੂਨ 2024 (ਅਨੁਜ ਕੱਕੜ ਟੀਨੂੰ)
ਜ਼ਿਲਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਵੱਖ-ਵੱਖ ਐਨ.ਜੀ.ਓਜ਼ ਅਤੇ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਆਉਂਦੇ ਛੇ ਬਲਾਕਾਂ ਦੇ ਕੁੱਲ 35 ਏਕੜ ਦੇ ਕਰੀਬ ਰਕਬੇ ਵਿਚ ਮਿੰਨੀ ਜੰਗਲ ਸਥਾਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਧਾਰਮਿਕ ਅਸਥਾਨਾਂ, ਵਿੱਦਿਅਕ ਸੰਸਥਾਵਾਂ, ਸ਼ਮਸ਼ਾਨ ਘਾਟਾਂ, ਜਨਤਕ ਥਾਵਾਂ ਤੇ ਵੀ ਰਿਵਾਇਤੀ ਰੁੱਖ ਲਗਾਏ ਜਾਣਗੇ, ਜਿਨ੍ਹਾਂ ਦੀ ਦੇਖਭਾਲ ਕਰਨ ਲਈ ਮਗਨਰੇਗਾ ਤੋਂ ਵਿਸ਼ੇਸ਼ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਵੇਗੀ। ਇਸ ਮੁਹਿੰਮ ਦੀ ਸ਼ੁਰੂਆਤ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਕੀਤੀ ਜਾਵੇਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।
ਇਸ ਮੌਕੇ ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਸਾਂਝੇ ਤੌਰ ‘ਤੇ ਹੰਭਲਾ ਮਾਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕਾਰਜ ਲਈ ਜ਼ਿਲ੍ਹਾ ਪ੍ਰਸ਼ਾਸਨ, ਸਵੈ-ਸੇਵੀ ਸੰਸਥਾਵਾਂ, ਐਨ. ਜੀ ਓ, ਧਾਰਮਿਕ ਸੰਸਥਾਵਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਨੂੰ ਹਰਿਆ-ਭਰਿਆ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਤਾਵਰਨ, ਭੌਂ – ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਹਰੇਕ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ ਦੇ ਸਹਿਯੋਗ ਨਾਲ ਛੇ ਬਲਾਕਾਂ ਫ਼ਿਰੋਜ਼ਪੁਰ, ਘੱਲ ਖੁਰਦ, ਜ਼ੀਰਾ, ਮੱਖੂ, ਮਮਦੋਟ ਅਤੇ ਗੁਰੂਹਰਸਹਾਏ ਵਿਖੇ ਸਥਾਪਤ ਕੀਤੇ ਜਾਣ ਵਾਲੇ ਮਿੰਨੀ ਜੰਗਲਾਂ ਵਿੱਚ ਪਿੱਪਲ, ਬੋਹੜ, ਨਿੰਮ, ਪਿਲਕਨ, ਕਿੱਕਰ, ਤੂਤ, ਟਾਹਲੀ ਵਰਗੇ ਰਿਵਾਇਤੀ ਰੁੱਖ ਲਗਾਏ ਜਾਣਗੇ ਅਤੇ ਇਨ੍ਹਾਂ ਦੀ ਨਿਰੰਤਰ ਸੰਭਾਲ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣ ਕੇ ਵੱਧ ਤੋਂ ਵੱਧ ਬੂਟੇ ਲਗਾ ਕੇ ਉਨ੍ਹਾਂ ਦੀ ਦੇਖਭਾਲ ਕਰਨ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।
Categories

Recent Posts