Trending Now
#ਸਰਹੱਦੀ ਪਿੰਡਾਂ ਵਿੱਚ ਪੁਲਿਸ ਤੇ ਸੀਆਰਪੀਐਫ ਦਾ ਸਾਂਝਾ ਸਰਚ ਆਪ੍ਰੇਸ਼ਨ, ਕਈ ਘਰਾਂ ਅਤੇ ਸ਼ੱਕੀ ਥਾਵਾਂ ਦੀ ਕੀਤੀ ਜਾਂਚ
#ਫਿਰੋਜ਼ਪੁਰ ਦੇ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਨਾਲ ਸਜੀਆਂ DAC ਦੀਆਂ ਕੰਧਾਂ, ਹੁਣ ਨਵੀਂ ਪੀੜ੍ਹੀ ਨੂੰ ਮਿਲੇਗੀ ਕੁਰਬਾਨੀਆਂ ਦੀ ਦਾਸਤਾਨ
#27 ਨਵੰਬਰ ਨੂੰ ਫਿਰੋਜ਼ਪੁਰ ਵਿੱਚ ਹੋਵੇਗੀ ਸਿਵਲ ਡਿਫੈਂਸ ਦੀ ਮੌਕ ਡ੍ਰਿੱਲ, ਰਾਤ 8 ਤੋਂ 8:10 ਵਜੇ ਤੱਕ ਰਹੇਗਾ ਬਲੈਕਆਊਟ
#ਪੰਜਾਬ ਦੇ ਹਿੱਤਾਂ ਲਈ ਅਕਾਲੀ-ਭਾਜਪਾ ਗਠਜੋੜ ਸਮੇਂ ਦੀ ਲੋੜ : ਰਾਣਾ ਸੋਢੀ
#26 ਨਵੰਬਰ ਨੂੰ ਮੋਗਾ ਵਿਖੇ ਹੋਵੇਗੀ ਆਮ ਆਦਮੀ ਪਾਰਟੀ ਦੀ ‘ਖੁਸ਼ਹਾਲ ਪੰਜਾਬ ਮਹਾਰੈਲੀ’, ਫਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਲੋਕ ਕਰਨਗੇ ਸ਼ਿਰਕਤ
#ਫਿਰੋਜ਼ਪੁਰ ‘ਚ ਹਨੀ ਟ੍ਰੈਪ ਗਿਰੋਹ ਦਾ ਪਰਦਾਫਾਸ਼, ਦੋ ਔਰਤਾਂ ਸਮੇਤ 4 ਗ੍ਰਿਫ਼ਤਾਰ
#ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ‘ਸੁਪਰ ਕਿਡਜ਼ ਜੰਬੂਰੀ 2026’ ਦਾ ਸ਼ਾਨਦਾਰ ਆਯੋਜਨ, 300 ਤੋਂ ਵੱਧ ਬੱਚਿਆਂ ਨੇ ਦਿਖਾਈ ਆਪਣੀ ਪ੍ਰਤਿਭਾ
#ਫਿਰੋਜ਼ਪੁਰ ਸ਼ਹਿਰ ਵਿੱਚ ਨਗਰ ਕੌਂਸਲ ਵੱਲੋਂ ਮੈਗਾ ਸਫ਼ਾਈ ਮੁਹਿੰਮ, ਵੱਖ-ਵੱਖ ਸੜਕਾਂ ਅਤੇ ਇਲਾਕਿਆਂ ਦੀ ਕੀਤੀ ਗਈ ਸਫ਼ਾਈ
#ਫਿਰੋਜ਼ਪੁਰ ਵਿੱਚ BSF ਵੱਲੋਂ ਹਥਿਆਰਾਂ ਦੀ ਪ੍ਰਦਰਸ਼ਨੀ, ਸਕੂਲੀ ਵਿਦਿਆਰਥੀਆਂ ਨੂੰ ਦਿੱਤੀ ਗਈ ਹਥਿਆਰਾਂ ਬਾਰੇ ਜਾਣਕਾਰੀ
#ਟਿਕਟ ਚੈਕਿੰਗ ਰਾਹੀਂ ਫਿਰੋਜ਼ਪੁਰ ਰੇਲਵੇ ਮੰਡਲ ਨੇ ਇੱਕ ਦਿਨ ਵਿੱਚ ਕਮਾਇਆ 15 ਲੱਖ ਰੁਪਏ ਦਾ ਰਿਕਾਰਡ ਮਾਲੀਆ
ਜ਼ਿਲ੍ਹੇ ਅੰਦਰ ਮਾਨਸੂਨ ਸੀਜ਼ਨ ਦੌਰਾਨ 6.5 ਲੱਖ ਪੌਦੇ ਲਗਾਏ ਜਾਣਗੇ – ਧੀਮਾਨ
- kakkar.news
- June 27, 2024
- Punjab
ਜ਼ਿਲ੍ਹੇ ਅੰਦਰ ਮਾਨਸੂਨ ਸੀਜ਼ਨ ਦੌਰਾਨ 6.5 ਲੱਖ ਪੌਦੇ ਲਗਾਏ ਜਾਣਗੇ – ਧੀਮਾਨ
ਫ਼ਿਰੋਜ਼ਪੁਰ, 27 ਜੂਨ 2024 (ਅਨੁਜ ਕੱਕੜ ਟੀਨੂੰ)
ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਸਰਕਾਰੀ/ ਗ਼ੈਰ ਸਰਕਾਰੀ ਜ਼ਮੀਨਾਂ ’ਤੇ 6.5 ਲੱਖ ਪੌਦੇ ਲਗਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ-ਨਿਰਦੇਸ਼ ਜਾਰੀ ਕਰਨ ਮੌਕੇ ਕੀਤਾ।
ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਕਿਉਂਕਿ ਇਹ ਸਮਾਂ ਪੌਦਿਆਂ ਲਈ ਅਨੁਕੂਲ ਹੁੰਦਾ ਹੈ, ਮਿੱਟੀ ਵੀ ਨਰਮ ਹੁੰਦੀ ਹੈ ਅਤੇ ਬਾਰਿਸ਼ ਨਾਲ ਬੂਟਿਆਂ ਨੂੰ ਪਾਣੀ ਮਿਲਦਾ ਰਹਿੰਦਾ ਹੈ। ਇਸ ਸਮੇਂ ਬੂਟੇ ਦੇ ਚੰਗੀ ਤਰ੍ਹਾਂ ਵੱਧਣ ਫੁੱਲਣ ਦੀ ਸੰਭਾਵਨਾ ਵੱਧ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧਿਕਾਰ ਖੇਤਰ ਅਧੀਨ ਖਾਲ਼ੀ ਪਈ ਜ਼ਮੀਨ ’ਤੇ ਪਿੱਪਲ, ਬੋਹੜ, ਨਿੰਮ, ਪਿਲਕਨ, ਕਿੱਕਰ, ਤੂਤ, ਟਾਹਲੀ ਵਰਗੇ ਰਿਵਾਇਤੀ ਪੌਦੇ ਲਗਾਉਣ ਤੋਂ ਬਾਅਦ ਉਨ੍ਹਾਂ ਦਾ ਸਮੇਂ-ਸਮੇਂ ਉੱਤੇ ਧਿਆਨ ਵੀ ਰੱਖਣ ਤਾਂ ਜੋ ਪੌਦੇ ਦੀ ਸਹੀ ਦੇਖਭਾਲ ਹੁੰਦੀ ਰਹੇ।
ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਜੰਗਲਾਤ ਅਫ਼ਸਰ ਸਤਿੰਦਰ ਸਿੰਘ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ 6.5 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਜਿਨ੍ਹਾਂ ਵਿੱਚੋਂ ਵਣ ਵਿਭਾਗ ਵੱਲੋਂ 1.5 ਲੱਖ ਪੌਦੇ ਲਗਾਏ ਜਾਣਗੇ ਅਤੇ ਉਨ੍ਹਾਂ ਦੀ ਦੇਖਭਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਕੀ ਪੰਜ ਲੱਖ ਪੌਦੇ ਵੱਖ-ਵੱਖ ਵਿਭਾਗਾਂ ਅਤੇ ਐਨ.ਜੀ.ਓਜ਼ ਵੱਲੋਂ ਸਰਕਾਰੀ/ਗ਼ੈਰ ਸਰਕਾਰੀ ਜ਼ਮੀਨ ‘ਤੇ ਲਗਾਏ ਜਾਣਗੇ। ਇਹ ਪੌਦੇ ਵਣ ਵਿਭਾਗ ਵੱਲੋਂ ਉਪਲੱਬਧ ਕਰਵਾਏ ਜਾਣਗੇ ਅਤੇ ਸਾਂਭ-ਸੰਭਾਲ ਸਬੰਧੀ ਤਕਨੀਕੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਭਾਗਾਂ ਨੂੰ ਇਹ ਪੌਦੇ ਜ਼ਿਲ੍ਹੇ ਅੰਦਰ ਸਰਕਾਰੀ ਨਰਸਰੀਆਂ ਤੋਂ ਬਿਲਕੁਲ ਮੁਫ਼ਤ ਉਪਲੱਬਧ ਕਰਵਾਏ ਜਾਣਗੇ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਅਰੁਣ ਸ਼ਰਮਾ, ਐਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ, ਐਸ.ਡੀ.ਐਮ. ਗੁਰੂਹਰਸਹਾਏ ਗਗਨਦੀਪ ਸਿੰਘ, ਸਹਾਇਕ ਕਮਿਸ਼ਨਰ(ਜ) ਸੂਰਜ, ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ ਸਮੇਤ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Categories

Recent Posts