ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਸਵੱਛ ਭਾਰਤ ਮਿਸ਼ਨ ਵਿੱਚ ਤੇਜ਼ੀ ਲਿਆਉਣ ਅਤੇ ਫ਼ੰਡਾਂ ਦੀ ਵਰਤੋਂ ਕਰਨ ਦੇ ਦਿੱਤੇ ਨਿਰਦੇਸ਼
- 286 Views
- kakkar.news
- July 2, 2024
- Punjab
ਏ.ਡੀ.ਸੀ. ਵੱਲੋਂ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਸਵੱਛ ਭਾਰਤ ਮਿਸ਼ਨ ਵਿੱਚ ਤੇਜ਼ੀ ਲਿਆਉਣ ਅਤੇ ਫ਼ੰਡਾਂ ਦੀ ਵਰਤੋਂ ਕਰਨ ਦੇ ਦਿੱਤੇ ਨਿਰਦੇਸ਼
ਫ਼ਿਰੋਜ਼ਪੁਰ, 2 ਜੁਲਾਈ 2024(ਅਨੁਜ ਕੱਕੜ ਟੀਨੂੰ)
ਜ਼ਿਲ੍ਹੇ ਦੀਆਂ ਨਗਰ ਕੌਂਸਲਾਂ/ਨਗਰ ਪੰਚਾਇਤਾਂ ਵੱਲੋਂ ਸਵੱਛ ਭਾਰਤ ਮਿਸ਼ਨ ਵਿਚ ਤੇਜੀ ਲਿਆਈ ਜਾਵੇ ਅਤੇ ਸਵੱਛ ਭਾਰਤ ਮਿਸ਼ਨ ਅਧੀਨ ਪ੍ਰਾਪਤ ਹੋਏ ਫੰਡਾਂ ਦੀ ਵਰਤੋਂ ਜਲਦ ਤੋ ਜਲਦ ਕੀਤੀ ਜਾਵੇ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵੱਲੋਂ ਕਾਰਜ ਸਾਧਕ ਅਫ਼ਸਰਾਂ ਨੂੰ ਸ਼ਹਿਰ ਵਿੱਚ ਡੋਰ ਟੂ ਡੋਰ ਗਾਰਬੇਜ਼ ਕੁਲੇਕਸ਼ਨ ਅਤੇ ਗਾਰਬੇਜ਼ ਦਾ ਸੈਗਰੀਗੇਸ਼ਨ ਅਤੇ ਕੂੜਾ-ਕਰਕਟ ਦੇ ਨਿਪਟਾਰੇ ਕਰਨ ਬਾਰੇ ਵੀ ਹਦਾਇਤਾ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਨਗਰ ਕੌਂਸਲ/ਨਗਰ ਪੰਚਾਇਤ ਅਧੀਨ ਆਉਂਦੇ ਐਮ.ਆਰ.ਐਫ. ਦੇ ਕੰਮ ਨੂੰ ਜਲਦ ਤੋ ਜਲਦ ਨੇਪਰੇ ਚਾੜ੍ਹਿਆ ਜਾਵੇ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਵੀ ਯਕੀਨੀ ਬਣਾਈ ਜਾਵੇ।


