Trending Now
#70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਤਹਿਤ ਕ੍ਰਿਕਟ ਅੰਡਰ-19 ਲੜਕੀਆਂ ਦੇ ਮੁਕਾਬਲੇ ਫ਼ਿਰੋਜ਼ਪੁਰ ਵਿਖੇ 22 ਤੋਂ ਸ਼ੁਰੂ
#स्वच्छता ही सेवा अभियान के तहत रेलवे स्टेशनों पर विशेष सफाई अभियान
#ਜਮੀਤਪੁਰ ਢੇਰੂ ਵਿਖੇ ਮੁਫ਼ਤ ਹੋਮਿਓਪੈਥਿਕ ਮੈਡੀਕਲ ਕੈਂਪ, 150 ਦੇ ਕਰੀਬ ਮਰੀਜ਼ਾਂ ਦੀ ਜਾਂਚ
#ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨਿਆ
#ਮੱਲਾਂਵਾਲਾ ਰੇਲਵੇ ਟਰੈਕ ’ਤੇ ਕਿਸਾਨਾਂ-ਮਜ਼ਦੂਰਾਂ ਦਾ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ
# फिरोजपुर रेलवे मंडल में आज “स्वच्छता में सहभाग: स्वच्छ भारत, विकसित भारत” अभियान का शुभारम्भ किया गया
#ਮੋਬਾਈਲ ’ਚ ਵੜਿਆ RAT, ਬੈਂਕ ਖਾਤੇ ’ਤੇ ਮਾਰਿਆ ਹੱਥ! 5.75 ਲੱਖ ਦੀ ਠੱਗੀ
#ਅਧਿਆਪਕਾਂ ਦੀਆਂ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ
#ਰਾਜ ਪੁਰਸਕਾਰ ਪ੍ਰਾਪਤ ਕਰਨ ’ਤੇ ਸੈਂਟਰ ਹੈਡ ਟੀਚਰ ਪੂਜਾ ਅਰੋੜਾ ਦਾ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ
#ਇਤਿਹਾਸਕ ਵਿਰਾਸਤ ਨੂੰ ਸੰਭਾਲਦਿਆਂ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਕੀਤਾ ਸਾਰਥਕ ਉਪਰਾਲਾ : ਕੈਬਨਿਟ ਮੰਤਰੀ ਸੌਂਦ
ਸੰਪੂਰਨਤਾ ਅਭਿਆਨ ਹੇਠ ਲਗਾਇਆ ਮੈਡੀਕਲ ਜਾਂਚ ਕੈਂਪ
- kakkar.news
- July 4, 2024
- Punjab
ਸੰਪੂਰਨਤਾ ਅਭਿਆਨ ਹੇਠ ਲਗਾਇਆ ਮੈਡੀਕਲ ਜਾਂਚ ਕੈਂਪ
ਫ਼ਿਰੋਜ਼ਪੁਰ, 04 ਜੁਲਾਈ 2024 (ਅਨੁਜ ਕੱਕੜ ਟੀਨੂੰ)
ਨੀਤੀ ਆਯੋਗ ਵੱਲੋਂ ਚਲਾਏ ਜਾ ਰਹੇ ਸੰਪੂਰਨਤਾ ਅਭਿਆਨ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਜ ਤੋਂ ਸ਼ੁਰੂਆਤ ਸਕੂਲ ਆਫ ਐਮੀਨੈੰਸ (ਲੜਕੀਆਂ) ਫਿਰੋਜ਼ਪੁਰ ਸ਼ਹਿਰ ਵਿਖੇ ਕੀਤੀ ਗਈ। ਇੱਸ ਮੌਕੇ ਸਿਹਤ ਵਿਭਾਗ ਫ਼ਿਰੋਜ਼ਪੁਰ ਵਲੋਂ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਮੈਡੀਕਲ ਜਾਂਚ ਕੈਂਪ ਵਿੱਚ ਨਵਜੰਮੇ ਬੱਚਿਆਂ ਦਾ ਟੀਕਾਕਰਨ, ਗਰਭਵਤੀ ਔਰਤਾਂ ਦੀ ਸਿਹਤ ਜਾਂਚ, ਖ਼ੂਨ ਅਤੇ ਬਲੱਡ ਪ੍ਰੈਸਰ ਆਦਿ ਦੀ ਜਾਂਚ ਕਰਨ ਤੋਂ ਇਲਾਵਾ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ।
ਸਿਵਲ ਸਰਜਨ ਡਾ ਰਾਜਵਿੰਦਰ ਕੌਰ ਨੇ ਸੰਪੂਰਨਤਾ ਅਭਿਆਨ ਸੰਮੇਲਨ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਇਸ ਦਾ ਉਦਘਾਟਨੀ ਪ੍ਰੋਗਰਾਮ ਅੱਜ ਕੀਤਾ ਗਿਆ ਹੈ। ਜਦਕਿ ਸੰਪੂਰਨਤਾ ਅਭਿਆਨ ਤਹਿਤ ਦੂਸਰਾ ਪ੍ਰੋਗਰਾਮ 5 ਜੁਲਾਈ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੱਖੂ ਵਿਖੇ ਆਯੋਜਿਤ ਕੀਤਾ ਜਾਵੇਗਾ। ਅੱਜ ਸਿਹਤ ਵਿਭਾਗ ਵੱਲੋਂ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਮੁਫ਼ਤ ਹੈਲਥ ਕੈਂਪ ਲਗਾਇਆ ਗਿਆ ਅਤੇ ਬਿਮਾਰੀਆਂ ਤੋਂ ਬਚਣ ਲਈ ਜਾਗਰੂਕਤਾ ਪੈਂਫ਼ਲਿਟ ਵੰਡੇ ਗਏ। ਇਸ ਤੋਂ ਇਲਾਵਾ ਹੈਲਥੀ ਫੂਡ ਰੈਸਪੀ ਦੀ ਪ੍ਰਦਰਸ਼ਨੀ ਅਤੇ ਡਾਈਟ ਕਾਊਂਸਲਿੰਗ ਵੀ ਕੀਤੀ ਗਈ।
ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਦੀਪ ਵਾਲੀਆ ਨੇ ਦੱਸਿਆ ਕਿ ਸਿਹਤ ਵਿਭਾਗ ਤੋਂ ਇਲਾਵਾ ਖੇਤੀਬਾੜੀ ਵਿਭਾਗ ਵੱਲੋਂ ਮਿੱਟੀ ਪਰਖ ਦੇ ਸੈਂਪਲ ਲਏ ਗਏ ਅਤੇ ਮਿੱਟੀ ਦੀ ਸਿਹਤ ਸੁਧਾਰ ਬਾਰੇ ਦੱਸਿਆ ਗਿਆ। ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਸਮਾਨ ਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ ਅਤੇ ਉਨ੍ਹਾਂ ਨੂੰ ਆਮਦਨ ਵਧਾਉਣ ਦੇ ਨੁਕਤਿਆਂ ਬਾਰੇ ਦੱਸਿਆ ਗਿਆ।
ਉਨ੍ਹਾਂ ਦੱਸਿਆ ਕਿ ਨੇ ਦੱਸਿਆ ਕਿ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਤਹਿਤ ਮਹੱਤਵਪੂਰਨ 6 ਪਹਿਲੂਆਂ ਦਾ ਸੰਪੂਰਨਤਾ ਅਭਿਆਨ ਚਲਾਇਆ ਜਾ ਰਿਹਾ ਹੈ। ਜਿਹੜੇ 6 ਪਹਿਲੂਆਂ ਦੇ ਟੀਚਿਆਂ ਨੂੰ ਸੌ ਫ਼ੀਸਦੀ ਪੂਰਾ ਕਰਨ ਲਈ ਇਸ ਮੁਹਿੰਮ ਤਹਿਤ ਜ਼ੋਰ ਦਿੱਤਾ ਜਾਵੇਗਾ ਉਨ੍ਹਾਂ ਵਿੱਚ ਸਿਹਤ, ਪੋਸ਼ਣ, ਖੇਤੀਬਾੜੀ, ਸਿੱਖਿਆ, ਸਮਾਜਿਕ ਤਰੱਕੀ ਆਦਿ ਨਾਲ ਸਬੰਧਿਤ ਵੱਖ-ਵੱਖ ਮਹੱਤਵਪੂਰਨ ਕਾਰਜ ਸ਼ਾਮਲ ਹਨ। ਐਸਪੀਰੇਸ਼ਨਲ ਜ਼ਿਲ੍ਹਾ ਅਤੇ ਬਲਾਕ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ।
Categories

Recent Posts
- September 21, 2026
स्वच्छता ही सेवा अभियान के तहत रेलवे स्टेशनों पर विशेष सफाई अभियान
- September 21, 2026